-ਭਵਿੱਖ ਵਿੱਚ ਵੀ ਵੱਧ ਤੋਂ ਵੱਧ ਲਗਾਏ ਜਾਣਗੇ ਅਜਿਹੇ ਕੈਂਪ, 578 ਪ੍ਰਾਰਥਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਗਿਆਨ ਸਿੰਘ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ।
ਇਸ ਕੈਂਪ ਦੌਰਾਨ ਉਹਨਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰੀ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 1134 ਪ੍ਰਾਰਥਨਾਂ ਵੱਲੋਂ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ’ਤੇ ਚੋਣ ਕਰਕੇ 578 ਪ੍ਰਾਰਥਨਾਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ 24 ਪ੍ਰਾਰਥਨਾਂ ਵੱਲੋਂ ਸਵੈ ਰੋਜ਼ਗਾਰ ਲਈ ਅਪਲਾਈ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕੰਮ ਬਹੁਤ ਸ਼ਲਾਘਾਯੋਗ ਹੈ, ਜਿਸ ਤਹਿਤ ਔਰਤਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਮੌਕੇ ਮਿਲਣਗੇ ਅਤੇ ਸਮਾਜ ਵਿੱਚ ਅੱਗੇ ਵਧਣ ਦੀ ਸੇਧ ਮਿਲੇਗੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਜਿਹੜੀਆਂ ਪ੍ਰਾਰਥਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਕਿਸੇ ਕਾਰਣ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਤਾਂ ਉਹ ਪ੍ਰਾਰਥਨਾਂ ਮਾਯੂਸ ਨਾ ਹੋਣ ਭਵਿੱਖ ਵਿੱਚ ਅਜਿਹੇ ਕੈਂਪ ਜਲਦੀ ਲਗਾ ਕੇ ਉਨ੍ਹਾਂ ਦੀ ਚੋਣ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਚੁਣੀਆਂ ਗਈਆਂ ਪ੍ਰਾਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਔਰਤਾਂ ਦੇ ਸ਼ਸ਼ਤੀਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਹਰਦੀਪ ਸਿੰਘ ਡਿੰਪੀ ਢਿੱਲੋਂ, ਐਸ.ਡੀ.ਐਮ. ਗਿੱਦੜਬਾਹਾ ਜਸਪਾਲ ਸਿੰਘ, ਕ੍ਰਿਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ, ਰਾਜੇਸ਼ ਮਹਾਜਨ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਤੇਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।