Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਵੈਟਨਰੀ ਯੂਨੀਵਰਸਿਟੀ ਵੱਲੋਂ ਅਗਾਂਹਵਧੂ ਕਿਸਾਨਾਂ ਲਈ ਮੁੱਖ ਮੰਤਰੀ ਪੁਰਸਕਾਰਾਂ ਦਾ ਐਲਾਨ

September 10, 2024 09:46 AM

ਲੁਧਿਆਣਾ, 10 ਸਤੰਬਰ (ਗਿਆਨ ਸਿੰਘ): ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪਸ਼ੂ ਪਾਲਣ ਕਿੱਤਿਆਂ ਵਿੱਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ ਅਗਾਂਹਵਧੂ ਕਿਸਾਨਾਂ ਲਈ ਇਸ ਵਰੇ੍ ਦੇ ਮੁੱਖ ਮੰਤਰੀ ਪੁਰਸਕਾਰਾਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ।ਇਹ ਪੁਰਸਕਾਰ 13 ਸਤੰਬਰ ਨੂੰ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਵਿੱਚ ਭੇਟ ਕੀਤੇ ਜਾਣਗੇ।
ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਨੇ ਪੁਰਸਕਾਰਾਂ ਬਾਰੇ ਦੱਸਦਿਆਂ ਕਿਹਾ ਕਿ ਪਸ਼ੂ ਪਾਲਣ ਕਿੱਤਿਆਂ ਨੂੰ ਉਤਸਾਹਿਤ ਕਰਨ ਲਈ ਪੰਜਾਬ ਦੇ ਸਮੂਹ ਕਿਸਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ।ਪ੍ਰਾਪਤ ਹੋਈਆਂ ਅਰਜ਼ੀਆਂ ਦੀ ਮੁਢਲੀ ਜਾਂਚ ਪੜਤਾਲ ਤੋਂ ਬਾਅਦ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਨੇ ਵੱਖ ਵੱਖ ਫਾਰਮਾਂ ਦਾ ਦੌਰਾ ਕੀਤਾ ਅਤੇ ਪਸ਼ੂ ਪਾਲਕਾਂ ਵੱਲੋਂ ਅਪਣਾਈਆਂ ਜਾਣ ਵਾਲੀਆਂ ਨਵੀਨਤਮ ਤੇ ਆਪਣੇ ਤੌਰ `ਤੇ ਵਿਕਸਿਤ ਤਕਨੀਕਾਂ ਦਾ ਬਾਰੀਕੀ ਨਾਲ ਮੁਆਇਨਾ ਕਰਨ ਉਪਰੰਤ ਗਾਂਵਾਂ ਪਾਲਣ ਦੀ ਸ਼੍ਰੇਣੀ ਵਿਚ ਸ. ਹਰਪ੍ਰੀਤ ਸਿੰਘ, ਪੁੱਤਰ ਲਖਬੀਰ ਸਿੰਘ ਸੋਹਲ, ਜ਼ਿਲ੍ਹਾ ਤਰਨਤਾਰਨ ਨੂੰ ਸਨਮਾਨਿਤ ਕੀਤਾ ਜਾਏਗਾ। ਉਨ੍ਹਾਂ ਕੋਲ 145 ਗਾਂਵਾਂ ਹਨ ਤੇ ਉਨ੍ਹਾਂ ਦੇ ਫਾਰਮ ’ਤੇ ਰੋਜ਼ਾਨਾ 12.5 ਕਵਿੰਟਲ ਦੁੱਧ ਦਾ ਉਤਪਾਦਨ ਹੁੰਦਾ ਹੈ। ਉਨ੍ਹਾਂ ਨੇ ਆਧੁਨਿਕ ਮਿਲਕਿੰਗ ਪਾਰਲਰ ਲਗਾਇਆ ਹੋਇਆ ਹੈ ਅਤੇ ਟੈਗ ਲਗਾ ਕੇ ਸਾਰੇ ਜਾਨਵਰਾਂ ਦੀ ਗਤੀਵਿਧੀ ਰਿਕਾਰਡ ਕਰਦੇ ਹਨ। ਰਹਿੰਦ-ਖੂੰਹਦ ਪ੍ਰਬੰਧਨ ਲਈ ਵੀ ਆਟੋਮੈਟਿਕ ਮਸ਼ੀਨ ਲਗਾਈ ਹੋਈ ਹੈ।
ਮੁਰਗੀ ਪਾਲਣ ਸ਼੍ਰੇਣੀ ਵਿਚ ਗੁਰਦਰਸ਼ਨ ਸਿੰਘ ਟਿਵਾਣਾ, ਪੁੱਤਰ ਮਲਕੀਤ ਸਿੰਘ, ਪਿੰਡ ਚਨਾਰਥਲ ਖੁਰਦ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਨੇ 2004 ਵਿਚ ਬਰਾਇਲਰ ਫਾਰਮਿੰਗ ਸ਼ੁਰੂ ਕੀਤੀ ਹੁਣ ਉਹ ਸਾਲ ਵਿਚ 60000 ਬਰਾਲਿੲਰ ਦੇ 6 ਬੈਚ ਤਿਆਰ ਕਰਦੇ ਹਨ ਯਾਨੀ 3.5 ਲੱਖ ਤੋਂ ਵੱਧ ਬਰਾਇਲਰ ਪੈਦਾ ਹੁੰਦੇ ਹਨ। ਰੋਗਾਂ ਤੋਂ ਬਚਾਉਣ ਲਈ ਉਨ੍ਹਾਂ ਨੇ ਜੈਵਿਕ ਸੁਰੱਖਿਆ ਢਾਂਚਾ ਵੀ ਲਗਾਇਆ ਹੋਇਆ ਹੈ।
ਗੁਣਵੱਤਾ ਭਰਪੂਰ ਉਤਪਾਦ ਬਨਾਉਣ ਦੀ ਸ਼੍ਰੇਣੀ ਵਿਚ ਕੁਲਜਸ ਰਾਏ ਅਰੋੜਾ ਪੁੱਤਰ ਸ਼੍ਰੀ ਮੋਹਨ ਲਾਲ, ਵਾਸੀ ਪਿੰਡ ਵਡਾਲਾ ਵੀਰਮ, ਜ਼ਿਲ੍ਹਾ ਅੰਮ੍ਰਿਤਸਰ ਨੂੰ ਸਨਮਾਨਿਤ ਕੀਤਾ ਜਾਏਗਾ। ਉਨ੍ਹਾਂ ਨੇ 1975 ਵਿਚ 1000 ਪੰਛੀਆਂ ਨਾਲ ਮੁਰਗੀ ਪਾਲਣ ਸ਼ੁਰੂ ਕੀਤਾ ਅਤੇ 2017 ਵਿਚ ਉਨ੍ਹਾਂ ਨੇ ਆਪਣੇ ਉਤਪਾਦਾਂ ਦੀ ਪ੍ਰਾਸੈਸਿੰਗ ਸ਼ੁਰੂ ਕੀਤੀ ਜਿਸ ਵਿਚ ਉਹ ਹਰ ਮਹੀਨੇ 618 ਟਨ ਮੀਟ ਅਤੇ 49 ਟਨ ਗੁਣਵੱਤਾ ਭਰਪੂਰ ਉਤਪਾਦ ਜਿਵੇਂ ਸਾਸੇਜ਼, ਨਗਟਸ ਅਤੇ ਸੀਖ ਕਬਾਬ ਆਦਿ ਦੀ ਮੰਡੀਕਾਰੀ ਕਰਦੇ ਹਨ। ਉਨ੍ਹਾਂ ਕੋਲ 245 ਕਰਮਚਾਰੀ ਕਰਦੇ ਹਨ।
ਡਾ. ਬਰਾੜ ਨੇ ਦੱਸਿਆ ਕਿ ਪੁਰਸਕਾਰ ਵਿਚ ਨਗਦ ਇਨਾਮ ਤੋਂ ਇਲਾਵਾ ਸਨਮਾਨ ਪੱਤਰ, ਸ਼ਾਲ ਅਤੇ ਸਜਾਵਟੀ ਤਖ਼ਤੀ ਦੇ ਕੇ ਸਨਮਾਨਿਆ ਜਾਂਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ