Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਅੱਤਵਾਦ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਐੱਮ.ਬੀ.ਬੀ.ਐੱਸ. ਦੀਆਂ ਸੀਟਾਂ ਕੀਤੀਆਂ ਰਾਖਵੀਆਂ

September 10, 2024 09:47 AM

ਮੋਗਾ, 10 ਸਤੰਬਰ (ਗਿਆਨ ਸਿੰਘ): ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿੱਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ. ਦੀਆਂ 4 ਸੀਟਾਂ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰਨ ਲਈ ਰਾਖਵੀਆਂ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਬੱਚਿਆਂ ਦੇ ਮਾਂ ਤੇ ਬਾਪ (ਦੋਵੇਂ) ਅੱਤਵਾਦ ਦੌਰਾਨ ਮਾਰੇ ਗਏ ਹੋਣ ਜਾਂ ਜਿਹੜੇ ਬੱਚਿਆਂ ਦੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਾਲੇ ਅਤਿਵਾਦ ਦੌਰਾਨ ਮਾਰੇ ਗਏ ਹੋਣਗੇ ਜਾਂ ਪਰਿਵਾਰ ਲਈ ਰੋਟੀ ਕਮਾਉਣ ਵਾਲੇ ਇੱਕੋ ਇੱਕ ਵਿਅਕਤੀ ਅੱਤਵਾਦ ਦੌਰਾਨ ਮਾਰੇ ਗਏ ਹੋਣ ਜਾਂ ਅਪੰਗ ਹੋ ਗਏ ਹੋਣ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ।
ਇਸ ਸਬੰਧੀ ਵਿਸਤਾਰ ਪੂਰਵਕ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਏ.ਐਨ. ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ ਕਾਲਜ, ਮੁੰਬਈ (ਮਹਾਰਾਸ਼ਟਰ) ਵਿੱਚ ਇੱਕ-ਇੱਕ ਸੀਟ ਜਦਕਿ ਪੰਡਤ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ, ਰਾਏਪੁਰ (ਛੱਤੀਸਗੜ੍ਹ) ਵਿੱਚ ਇਸ ਵਰਗ ਲਈ ਦੋ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ।
ਚਾਹਵਾਨ ਵਿਦਿਆਰਥੀ ਅਤਿਵਾਦ ਦੌਰਾਨ ਮਾਰੇ ਜਾਂ ਅੱਤਵਾਦ ਦੌਰਾਨ ਅਪੰਗ ਹੋਏ ਵਿਅਕਤੀ ਦਾ ਜੀਵਨ ਸਾਥੀ ਜਾਂ ਬੱਚੇ ਹੋਣੇ ਚਾਹੀਦੇ ਹਨ। ਪੰਜਾਬ ਦੇ ਯੋਗ ਵਿਦਿਆਰਥੀ ਵੀ ਇਨ੍ਹਾਂ ਸੀਟਾਂ ਲਈ ਅਪਲਾਈ ਕਰਕੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਟਾਂ ਲਈ ਯੋਗਤਾ ਦੇ ਮਾਪਦੰਡਾਂ ਤਹਿਤ ਉਮੀਦਵਾਰ ਭਾਰਤੀ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ ਦਾਖ਼ਲੇ ਸਮੇਂ 17 ਸਾਲ ਹੋਵੇ ਜਾਂ ਉਹ ਅੰਡਰਗਰੈਜੂਏਟ ਮੈਡੀਕਲ ਕੋਰਸ ਵਿੱਚ ਦਾਖ਼ਲੇ ਦੇ ਪਹਿਲੇ ਸਾਲ ਵਿੱਚ 31 ਦਸੰਬਰ ਨੂੰ ਜਾਂ ਇਸ ਤੋਂ ਪਹਿਲਾਂ ਇਹ ਉਮਰ ਪੂਰੀ ਕਰਦਾ ਹੋਵੇ। ਇਹ ਅਰਜੀਆਂ 17 ਸਤੰਬਰ, 2024 ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪਹੁੰਚ ਜਾਣੀਆਂ ਚਾਹੀਦੀਆਂ ਹਨ।
ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ਫਾਰਮ ਮੰਤਰਾਲੇ ਦੀ ਵੈੱਬਸਾਈਟ ਤੋਂ ਡਾਊਨਲੋਡ ਕਰਕੇ ਹੋਰ ਜਾਣਕਾਰੀ ਅਤੇ ਸ਼ਰਤਾਂ ਵੇਖੀਆਂ ਜਾ ਸਕਦੀਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਦੀ ਫੁਟਕਲ ਸ਼ਾਖਾ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ