Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ‘ਚ ਬਿਜਲੀ ਚੋਰੀ 'ਤੇ ਸਖ਼ਤ ਵਾਰ: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ

September 10, 2024 09:50 AM

-ਬਿਜਲੀ ਚੋਰੀ ਰੋਕਣ ਲਈ ਲਗਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 10 ਸਤੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ।
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਖਜਾਨੇ ਨੂੰ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਰਾਜ ਭਰ ਵਿੱਚ ਨਿਯਮਤ ਚੈਕਿੰਗਾਂ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿੱਚ 90, ਅੰਮ੍ਰਿਤਸਰ ਜ਼ੋਨ ਵਿੱਚ 79, ਬਠਿੰਡਾ ਜ਼ੋਨ ਵਿੱਚ 71, ਲੁਧਿਆਣਾ ਜ਼ੋਨ ਵਿੱਚ 29 ਅਤੇ ਜਲੰਧਰ ਜ਼ੋਨ ਵਿੱਚ 27 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।
ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਇਹ ਐਫ.ਆਈ.ਆਰ. ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਦਰਜ ਕੀਤੀਆਂ ਗਈਆਂ ਹਨ, ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ 37 ਆਊਟਸੋਰਸ ਮੀਟਰ ਰੀਡਰਾਂ ਅਤੇ ਇੱਕ ਸੁਪਰਵਾਈਜ਼ਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਬਰਖਾਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬਿਜਲੀ ਚੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਬਿਜਲੀ ਮੰਤਰੀ ਨੇ ਬਿਜਲੀ ਚੋਰੀ ਨਾਲ ਨਜਿੱਠਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਰੁੱਧ ਸਖ਼ਤ ਕਦਮ ਬੇਰੋਕ ਜਾਰੀ ਰਹਿਣਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਵਾਉਣ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਸੂਬੇ ਦੇ ਖਜਾਨੇ ਨੂੰ ਵੱਡਾ ਖੋਰਾ ਲਾਉਂਦੀ ਹੈ ਅਤੇ ਇਸ ਨੂੰ ਮੁਕੰਮਲ ਤੌਰ ‘ਤੇ ਖਤਮ ਕਰਨ ਲਈ ਬਿਜਲੀ ਵਿਭਾਗ ਦ੍ਰਿੜ ਸੰਕਲਪ ਹੈ।
ਇਥੇ ਜਿ਼ਕਰਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਹਿਲਾਂ ਹੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਵਿਆਪਕ ਪੱਧਰ 'ਤੇ ਵਿਸ਼ੇਸ਼ ਨਿਰੀਖਣ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਹਨ। ਇਨ੍ਹਾਂ ਨਿਰੀਖਣਾਂ ਦਾ ਉਦੇਸ਼ ਬਿਜਲੀ ਚੋਰੀ ਨੂੰ ਰੋਕਣਾ ਅਤੇ ਇਹਨਾਂ ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਹੋਏ ਮਾਲੀਏ ਦੇ ਨੁਕਸਾਨ ਦੀ ਭਰਪਾਈ ਕਰਨਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ