Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਵਿਜੀਲੈਂਸ ਬਿਊਰੋ ਨੇ 5 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਦਬੋਚਿਆ

September 10, 2024 10:44 AM

ਚੰਡੀਗੜ੍ਹ, 10 ਸਤੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜਿ਼ਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਠਿੰਡਾ ਜਿ਼ਲ੍ਹੇ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਹੀ ਵਸਨੀਕ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਖਿਲਾਫ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਨੇ ਇਸ ਸਬੰਧੀ ਉਸਦੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਨੂੰ ਲੈ ਕੇ ਉਸਨੇ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਉਸਨੇ ਵਿਜੀਲੈਂਸ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ