Welcome to Canadian Punjabi Post
Follow us on

26

September 2024
 
ਭਾਰਤ

ਰਾਹੁਲ ਗਾਂਧੀ ਦੀ ਅਮਰੀਕਾ ਵਿੱਚ ਇਲਹਾਨ ਉਮਰ ਨਾਲ ਮੁਲਾਕਾਤ `ਤੇ ਅਮਿਤ ਸ਼ਾਹ ਨੇ ਕਿਹਾ- ਰਾਹੁਲ ਦੇਸ਼ ਵਿਰੋਧੀ ਤਾਕਤਾਂ ਦੇ ਨਾਲ

September 11, 2024 03:39 AM

ਨਵੀਂ ਦਿੱਲੀ, 11 ਸਤੰਬਰ (ਪੋਸਟ ਬਿਊਰੋ): ਮੰਗਲਵਾਰ ਦੇਰ ਰਾਤ, ਆਪਣੇ ਅਮਰੀਕਾ ਦੌਰੇ ਦੇ ਆਖਰੀ ਦਿਨ, ਰਾਹੁਲ ਗਾਂਧੀ ਨੇ ਵਾਸਿ਼ੰਗਟਨ ਡੀਸੀ ਵਿੱਚ ਅਮਰੀਕੀ ਕਾਂਗਰਸ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਰੇਬਰਨ ਹਾਊਸ 'ਚ ਹੋਈ ਇਸ ਬੈਠਕ 'ਚ ਭਾਰਤ ਵਿਰੋਧੀ ਬਿਆਨ ਦੇਣ ਵਾਲੇ ਇਲਹਾਨ ਉਮਰ ਵੀ ਮੌਜੂਦ ਸਨ।
ਰਾਹੁਲ ਦੀ ਇਲਹਾਨ ਨਾਲ ਮੁਲਾਕਾਤ ਤੋਂ ਬਾਅਦ ਦੇਸ਼ 'ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਈ ਭਾਜਪਾ ਨੇਤਾਵਾਂ ਨੇ ਰਾਹੁਲ ਨੂੰ ਮਿਲਣ ਲਈ ਉਨ੍ਹਾਂ ਦੀ ਆਲੋਚਨਾ ਕੀਤੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿਰੋਧੀ ਬੋਲਣਾ ਅਤੇ ਦੇਸ਼ ਨੂੰ ਤੋੜਨ ਦੀ ਕੋਸਿ਼ਸ਼ ਕਰਨ ਵਾਲੀਆਂ ਤਾਕਤਾਂ ਨਾਲ ਖੜ੍ਹਨਾ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਆਦਤ ਬਣ ਗਈ ਹੈ।
ਜੰਮੂ-ਕਸ਼ਮੀਰ 'ਚ ਦੇਸ਼-ਵਿਰੋਧੀ ਅਤੇ ਰਾਖਵਾਂਕਰਨ ਵਿਰੋਧੀ ਏਜੰਡੇ ਦਾ ਸਮਰਥਨ ਕਰਨਾ ਹੋਵੇ ਜਾਂ ਵਿਦੇਸ਼ੀ ਮੰਚਾਂ 'ਤੇ ਭਾਰਤ ਵਿਰੋਧ ਬੋਲਣਾ ਹੋਵੇ, ਰਾਹੁਲ ਗਾਂਧੀ ਨੇ ਹਮੇਸ਼ਾ ਦੇਸ਼ ਦੀ ਸੁਰੱਖਿਆ ਅਤੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਭਾਜਪਾ ਦੇ ਬੁਲਾਰੇ ਸੰਜੂ ਵਰਮਾ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਰਾਹੁਲ ਸੱਤਾ ਵਿਚ ਆਉਣ ਲਈ ਬੇਤਾਬ ਹਨ, ਇਸੇ ਲਈ ਉਹ ਇਕ ਕੱਟੜਪੰਥੀ ਨੇਤਾ ਨੂੰ ਮਿਲ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਪਰਮ ਰੁਦਰ ਸੁਪਰ ਕੰਪਿਊਟਰ ਕੀਤੇ ਲਾਂਚ 5 ਸਾਲਾ ਬੱਚੀ ਨਾਲ ਬਲਾਤਕਾਰ, ਗਲਾ ਘੁੱਟ ਕੇ ਕੀਤਾ ਕਤਲ, ਬੰਦ ਫਲੈਟ 'ਚੋਂ ਮਿਲੀ ਲਾਸ਼ ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਟਿੱਪਣੀਆਂ ਹਟਾਉਣ ਤੋਂ ਕੀਤਾ ਇਨਕਾਰ, ਗੁਜਰਾਤ ਸਰਕਾਰ ਦੀ ਅਰਜ਼ੀ ਖਾਰਜ ਮੰਡੀ 'ਚ ਪੈਰ ਤਿਲਕਣ ਕਾਰਨ ਖੂਹ 'ਚ ਡਿੱਗੇ ਪਤੀ-ਪਤਨੀ, ਮੌਤ ਸੂਰਤ ਵਿੱਚ ਗਹਿਣੇ ਬਣਾਉਣ ਵਾਲੀ ਯੂਨਿਟ ਵਿੱਚ ਲੱਗੀ, 14 ਮਜ਼ਦੂਰ ਝੁਲਸੇ, ਦੋ ਦੀ ਹਾਲਤ ਗੰਭੀਰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਹੋਈ ਸਖ਼ਤ, ਫੂਲਕਾ ਨੇ ਬੱਚਿਆਂ ਦੀ ਸੁਰੱਖਿਆ `ਤੇ ਚੁੱਕੇ ਸਵਾਲ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਕਮਿਸ਼ਨ ਤੋਂ ਕੀਤਾ ਜਵਾਬ ਤਲਬ ਮਨੀਪੁਰ 'ਚ ਪੁਲਿਸ ਨੇ ਪਹਾੜੀਆਂ ਵਿਚੋਂਂ ਰਾਈਫਲਾਂ ਅਤੇ ਗਰਨੇਡ ਕੀਤੇ ਬਰਾਮਦ ਕੰਗਨਾ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਬਿਆਨ: ਕਿਹਾ- ਖੇਤੀ ਕਾਨੂੰਨ ਵਾਪਿਸ ਆਉਣ, ਕਿਸਾਨ ਕਰਨ ਮੰਗ ਜੈਪੁਰ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ 'ਚ ਕਮੀ, ਇੱਕ ਵਿਦਿਆਰਥੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚਿਆ