Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2 ਵਿਖੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ ਸਬੰਧੀ ਸੈਮੀਨਾਰ

September 11, 2024 12:10 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ (ਗਿਆਨ ਸਿੰਘ): ਜ਼ਿਲ੍ਹਾ ਸਿੱਖਿਆ ਵਿਭਾਗ, ਐੱਸ.ਏ.ਐੱਸ. ਨਗਰ ਵਲੋਂ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨਾਂ ਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅਤੇ ਕੰਮ ਵਾਲੀ ਥਾਂ ਤੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ, ਵਿਸ਼ੇ ਤੇ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸੈਮੀਨਾਰ ਦਾ ਆਯੋਜਨ
ਕੀਤਾ।
ਸੁਰਭੀ ਪਰਾਸ਼ਰ, ਸੀ.ਜੇ.ਐਮ-ਕਮ-ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਅਤੇ ਗਿਆਨ ਜੋਤੀ ਇੰਸਟੀਚਿਊਟ ਦੇ ਫੈਕਲਟੀ ਮੈਂਬਰਾਂ ਨੂੰ ਪ੍ਰੀਵੈਨਸ਼ਨ ਆਫ਼ ਸੈਕਸੁਅਲ ਹਰਾਸਮੈਂਟ ਐਕਟ ਦੇ ਉਪਬੰਧਾਂ ਬਾਰੇ ਜਾਣੂ ਕਰਵਾਇਆ ਅਤੇ ‘ਵਿਸ਼ਾਖਾ ਅਤੇ ਹੋਰ ਬਨਾਮ ਰਾਜਸਥਾਨ ਰਾਜ’ ਦੇ ਕੇਸ ਵਿੱਚ ਮਾਨਯੋਗ ਸੁਪਰੀਮ ਕੋਰਟ
ਦੁਆਰਾ ਦਿੱਤੇ ਦਿਸ਼ਾ ਨਿਰਦੇਸ਼ਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ‘ਔਰੇਲੀਆਨੋ ਫਰਨਾਂਡਿਸ ਬਨਾਮ ਗੋਆ ਰਾਜ ਅਤੇ ਹੋਰ’ ਦੇ ਮਾਮਲੇ ਵਿੱਚ ਮਹੱਤਵਪੂਰਨ ਫੈਸਲੇ ਦੀ ਚਰਚਾ ਕੀਤੀ, ਜਿਸ ਵਿੱਚ ਮਾਣਯੋਗ ਸੁਪਰੀਮ ਕੋਰਟ ਨੇ ਕੰਮ ਵਾਲੀ ਥਾਂ ਤੇ ਔਰਤਾਂ ਦੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ, ਅਤੇ ਨਿਵਾਰਣ) ਨੂੰ ਲਾਗੂ ਕਰਨ ਵਿੱਚ ਕਈ ਕਮੀਆਂ ਅਤੇ ਪਾੜੇ ਨੂੰ ਉਜਾਗਰ ਕੀਤਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਵਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਮਿਤੀ 14.09.2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ-ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ। ਇਸ ਲੋਕ ਅਦਾਲਤ ਵਿਚ ਟ੍ਰੈਫਿਕ ਚਲਾਨਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਆਪਣਾ ਚਲਾਣ ਲੋਕ ਅਦਾਲਤ ਵਿਚ ਭੁਗਤਾਉਣਾ ਚਾਹੁੰਦਾ ਹੈ ਤਾਂ ਉਹ ਇਸ ਸਬੰਧੀ ਚੀਫ਼ ਜੁਡੀਸ਼ੀਅਲ ਮੈਜਿਸਟੇ੍ਟ ਦੀ ਕੋਰਟ ਵਿਚ ਮਿਤੀ 14.09.2024 ਤੱਕ ਦਰਖਾਸਤ ਦੇ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ