Welcome to Canadian Punjabi Post
Follow us on

23

January 2025
ਬ੍ਰੈਕਿੰਗ ਖ਼ਬਰਾਂ :
ਐਮਾਜ਼ੋਨ ਨੇ ਕਿਊਬੇਕ ਦੇ ਸਾਰੇ ਗੁਦਾਮ ਕੀਤੇ ਬੰਦ, 1,700 ਤੋਂ ਵੱਧ ਕਰਮਚਾਰੀਆਂ ਦੀ ਛਾਂਟੀਦਸੰਬਰ ਮਹੀਨੇ ‘ਚ ਕੈਨੇਡਾ ਵਿੱਚ ਨਵੀਆਂ ਨੌਕਰੀਆਂ ਤੇ ਅਰਥਚਾਰੇ ਵਿਚ ਰਿਕਾਰਡ ਤੋੜ ਵਾਧਾ ਹੋਇਆ : ਸੋਨੀਆ ਸਿੱਧੂਅਮਰੀਕਾ ਵਿੱਚ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ, 2100 ਉਡਾਨਾਂ ਰੱਦਫਿਜੀ ਦੇ ਪ੍ਰਧਾਨ ਮੰਤਰੀ ਨੇ ਕਿਹਾ- ਮੋਦੀ ਬੌਸ ਸਾਹਿਬ ਹਨ, ਦੁਨੀਆਂ ਨੂੰ ਉਨ੍ਹਾਂ ਦੇ ਵਿਕਾਸ ਮਾਡਲ ਨੂੰ ਅਪਣਾਉਣਾ ਚਾਹੀਦਾ ਹੈਭਾਜਪਾ ਆਗੂ ਦੇ ਬਿਆਨ `ਤੇ ਭੜਕੇ ਅਰਵਿੰਦ ਕੇਜਰੀਵਾਲ, ਕਿਹਾ-ਪੰਜਾਬੀਆਂ ਤੋਂ ਮੁਆਫ਼ੀ ਮੰਗੇ ਭਾਜਪਾਕੇਂਦਰੀ ਕੈਬਿਨਟ ਵੱਲੋਂ ਅਗਲੇ 5 ਸਾਲਾਂ ਲਈ ਨੈਸ਼ਨਲ ਹੈਲਥ ਮਿਸ਼ਨ ਜਾਰੀ ਰੱਖਣ ਨੂੰ ਪ੍ਰਵਾਨਗੀ, ਕੱਚੇ ਜੂਟ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਇਆਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸਿ਼ਰਕਤ, ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ
 
ਪੰਜਾਬ

ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

September 11, 2024 12:11 PM

ਫ਼ਰੀਦਕੋਟ, 11 ਸਤੰਬਰ (ਗਿਆਨ ਸਿੰਘ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿ਼ਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ
ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜਿ਼ਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸਿ਼ਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ
ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸਿ਼ਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ 'ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸਿ਼ਰਕਤ, ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸ ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼