Welcome to Canadian Punjabi Post
Follow us on

26

September 2024
 
ਪੰਜਾਬ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਦੇ ਵਧੀਕ ਨਿਰਦੇਸ਼ਕ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦਾ ਕੀਤਾ ਨਿਰੀਖਣ ਦੌਰਾ

September 11, 2024 12:13 PM

ਨਵਾਂ ਸ਼ਹਿਰ, 11 ਸਤੰਬਰ (ਗਿਆਨ ਸਿੰਘ): ਡਾ. ਗੁਰਜਿੰਦਰ ਪਾਲ ਸਿੰਘ ਸੋਢੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਦੇ ਵਧੀਕ ਨਿਰਦੇਸ਼ਕ ਜੀ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਦੇ ਕੰਮਕਾਜ ਦਾ ਦੌਰਾ ਕੀਤਾ ਅਤੇ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਨੇ ਕੇ.ਵੀ.ਕੇ ਫਾਰਮ ਅਤੇ ਇਸਦੇ ਪ੍ਰਦਰਸ਼ਨੀ ਪਲਾਟਾਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ। ਉਨ੍ਹਾਂ ਨੇ ਐਗਰੀਕਲਚਰਲ ਰਿਸਰਚ ਟੈਕਨੋਲੋਜੀਜ਼ (ਏ.ਆਰ.ਟੀ) ਦੀ ਵਰਤੋਂ ਅਤੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦੀ ਕਾਰਗੁਜ਼ਾਰੀ ਦੀ ਬਾਰੀਕੀ ਨਾਲ ਜਾਂਚ ਕੀਤੀ।
ਕੇਵੀਕੇ ਲੰਗੜੋਆ ਵਿਖੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਪਰਦੀਪ ਕੁਮਾਰ ਨੇ ਕੇ ਵੀ.ਕੇ ਦੀ ਪ੍ਰਗਤੀ ਅਤੇ ਜ਼ਿਲ੍ਹੇ ਦੇ ਖੇਤਰੀ ਖੇਤੀ ਵਿਕਾਸ ਵਿੱਚ ਇਸ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਡਾ. ਗੁਰਜਿੰਦਰ ਪਾਲ ਸਿੰਘ ਸੋਢੀ ਨੇ ਕੇ.ਵੀ.ਕੇ ਦੁਆਰਾ ਕੀਤੀਆਂ ਵਿਆਪਕ ਪਹਿਲਕਦਮੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਖੇਤਰ ਵਿੱਚ ਖੇਤੀਬਾੜੀ ਨਵੀਨਤਾ ਨੂੰ ਅੱਗੇ ਵਧਾਉਣ ਲਈ ਇਸਦੇ ਸਟਾਫ਼ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਖੇਤੀ ਅਮਲਾਂ ਨੂੰ ਹੁਲਾਰਾ ਦੇਣ ਅਤੇ ਕਿਸਾਨ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਕੇ.ਵੀ.ਕੇ ਦੀਆਂ ਗਤੀਵਿਧੀਆਂ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਵਧਾਉਣ ਲਈ ਕੀਮਤੀ ਸੁਝਾਅ ਵੀ ਦਿਤੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ