Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਬਾਬਾ ਕੁੰਦਨ ਸਿਘ ਲਾਅ ਕਾਲਜ ਧਰਮਕੋਟ ਵਿਖੇ ਲਗਾਏ ਬੂਟੇ

September 11, 2024 12:14 PM

-ਨਾਲਸਾ ਤੇ ਪਲਸਾ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਵੀ ਲਗਾਇਆ
ਮੋਗਾ, 11 ਸਤੰਬਰ (ਗਿਆਨ ਸਿੰਘ): ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ ਜੁਲਾਈ ਤੋਂ ਸਤੰਬਰ 2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜਕਮਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਬਾਬਾ ਕੁੰਦਨ ਸਿੰਘ ਲਾਅ ਕਾਲਜ ਧਰਮਕੋਟ ਵਿਖੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮਿਸ ਮਨਦੀਪ ਕੌਰ ਪੈਨਲ ਵਕੀਲ, ਦਵਿੰਦਰਪਾਲ ਸਿੰਘ ਪ੍ਰਧਾਨ, ਸ਼੍ਰੀ ਰਵਿੰਦਰ ਗੋਇਲ ਚੇਅਰਮੈਨ ਤੇ ਦਿਲੀਪ ਕੁਮਾਰ ਪਤੀ ਵੱਲੋਂ ਵੀ ਬੂਟੇ ਲਗਾਏ ਗਏ। ਇਨ੍ਹਾਂ ਤੋਂ ਇਲਾਵਾ ਉਥੇ ਲਾਅ ਦੇ ਸਟੂਡੈਂਟਸ ਵੱਲੋਂ ਵੀ ਬੂਟੇ ਲਗਾਏ ਗਏ।
ਬੂਟੇ ਲਗਾਉਣ ਤੋਂ ਇਲਾਵਾ ਕਾਲਜ ਵਿੱਚ ਨਾਲਸਾ ਅਤੇ ਪਲਸਾ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਵੀ ਲਗਾਇਆ ਗਿਆ ਜਿਸ ਵਿੱਚ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ