Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

September 11, 2024 12:46 PM

ਚੰਡੀਗੜ੍ਹ, 11 ਸਤੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਅਤੇ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਪਹਿਲਾਂ ਹੀ ਮੁਕੱਦਮਾ ਨੰਬਰ 69, ਮਿਤੀ 28.06.2022 ਤਹਿਤ ਕੇਸ ਦਰਜ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਾਲ 2020 ਵਿੱਚ ਰਾਜ ਦੇ ਮਾਲ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਤਹਿਸੀਲ ਨੂਰਪੁਰਬੇਦੀ ਦੇ ਪਿੰਡ ਕਰੂਰਾਂ ਦੀ 54 ਏਕੜ ਦੀ ਜ਼ਮੀਨ ਮਹਿੰਗੇ ਭਾਅ 'ਤੇ ਜੰਗਲਾਤ ਵਿਭਾਗ ਦੇ ਨਾਂ ‘ਤੇ ਰਜਿਸਟਰੀ ਕਰਵਾਈ ਸੀ, ਜਿਸ ਕਰਕੇ ਰਾਜ ਸਰਕਾਰ ਨੂੰ 5.35 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਕੁਲਦੀਪ ਸਿੰਘ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਜ਼ਮੀਨ ਦਾ ਇਹ ਗੈਰ-ਕਾਨੂੰਨੀ/ਫ਼ਰਜੀ ਤਬਾਦਲਾ ਦਰਜ ਕਰਵਾਇਆ ਅਤੇ ਉਸ ਸਮੇਂ ਦੇ ਨਾਇਬ-ਤਹਿਸੀਲਦਾਰ ਰਘਵੀਰ ਸਿੰਘ ਦੀ ਮਿਲੀਭੁਗਤ ਨਾਲ 73 ਫਰਜ਼ੀ ਇੰਤਕਾਲ ਅਤੇ ਤਬਾਦਲੇ ਮਨਜ਼ੂਰ ਕਰਵਾਏ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਇਸ ਕੰਮ ਬਦਲੇ 15.09.2020 ਨੂੰ ਰਿਸ਼ਵਤ ਵਜੋਂ 5 ਲੱਖ ਰੁਪਏ ਲਏ ਸਨ ਅਤੇ ਆਪਣੀ ਪਤਨੀ ਸਨਪ੍ਰੀਤ ਸੇਖੋਂ ਦੇ ਅੰਮ੍ਰਿਤਸਰ ਸਥਿਤ ਇੱਕ ਪੁਰਾਣੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਦਿੱਤੇ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ