ਕਾਨਪੁਰ, 12 ਸਤੰਬਰ (ਪੋਸਟ ਬਿਊਰੋ): ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਇਕ ਲੜਕੀ ਦੀ ਸਿਰ ਕੱਟੀ ਹੋਈ ਲਾਸ਼ ਮਿਲਣ 'ਤੇ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਬਲਾਤਕਾਰ ਜਾਂ ਗੈਂਗਰੇਪ ਤੋਂ ਬਾਅਦ ਅੰਜ਼ਾਮ ਦਿੱਤਾ ਗਿਆ ਹੋ ਸਕਦਾ ਹੈ। ਫਿਰ ਲੜਕੀ ਦੀ ਪਹਿਚਾਣ ਛੁਪਾਉਣ ਤੋਂ ਬਾਅਦ ਉਸ ਦਾ ਗਲਾ ਵੱਢ ਦਿੱਤਾ ਗਿਆ।
ਪੁਲਿਸ ਦੇ ਨਾਲ-ਨਾਲ ਫੋਰੈਂਸਿਕ ਟੀਮ ਨੇ ਵੀ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ। ਜਾਂਚ ਦੌਰਾਨ ਪੁਲਿਸ ਨੂੰ ਮ੍ਰਿਤਕ ਦੀਆਂ ਕਈ ਹੱਡੀਆਂ ਅਤੇ ਟੁੱਟੇ ਹੋਏ ਦੰਦ ਮੌਕੇ ’ਤੇ ਪਏ ਮਿਲੇ ਹਨ। ਡੀਸੀਪੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਗੁਜੈਨੀ ਥਾਣਾ ਖੇਤਰ ਦੇ ਕਾਨਪੁਰ-ਦਿੱਲੀ ਹਾਈਵੇਅ 'ਤੇ ਬੁੱਧਵਾਰ ਸਵੇਰੇ ਇਕ ਔਰਤ ਦੀ ਕੱਟੀ ਹੋਈ ਲਾਸ਼ ਮਿਲੀ ਅਤੇ ਲਾਸ਼ ਦੀ ਪਹਿਚਾਣ ਕਰਨ ਲਈ ਮੁਖਬਰ ਸਰਗਰਮ ਹੋ ਗਏ।
ਮਾਮਲੇ ਦੀ ਜਾਂਚ ਲਈ ਅਪਰਾਧ ਸ਼ਾਖਾ ਅਤੇ ਨਿਗਰਾਨ ਟੀਮ ਤਾਇਨਾਤ ਕੀਤੀ ਗਈ ਹੈ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।