Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਭਾਰਤ

ਕਾਮਰੇਡ ਸੀਤਾਰਾਮ ਯੇਚੁਰੀ ਨਹੀਂ ਰਹੇ, ਮ੍ਰਿਤਕ ਦੇਹ ਏਮਜ਼ ਨੂੰ ਕੀਤੀ ਜਾਵੇਗੀ ਦਾਨ

September 12, 2024 01:02 PM

 ਨਵੀਂ ਦਿੱਲੀ, 12 ਸਤੰਬਰ (ਪੋਸਟ ਬਿਊਰੋ): ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਏਮਜ਼ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਯੇਚੁਰੀ ਦੀ ਮ੍ਰਿਤਕ ਦੇਹ ਏਮਜ਼ ਨੂੰ ਦਾਨ ਕਰਨ ਦਾ ਫੈਸਲਾ ਕੀਤਾ ਹੈ।

ਦਰਅਸਲ 72 ਸਾਲਾ ਕਾਮਰੇਡ ਆਗੂ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਸੀਨੀਅਰ ਆਗੂ ਦਾ ਦੁਪਹਿਰ 3:05 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ 19 ਅਗਸਤ ਨੂੰ ਸਾਹ ਨਾਲੀ ਦੀ ਗੰਭੀਰ ਲਾਗ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਨਾਜ਼ੁਕ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।
ਏਮਜ਼ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ 72 ਸਾਲਾ ਸੀਤਾਰਾਮ ਯੇਚੁਰੀ ਨੂੰ 19 ਅਗਸਤ, 2024 ਨੂੰ ਨਿਮੋਨੀਆ ਨਾਲ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ 12 ਸਤੰਬਰ 2024 ਨੂੰ ਦੁਪਹਿਰ 3:05 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਪਰਿਵਾਰ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਸਿੱਖਿਆ ਅਤੇ ਖੋਜ ਦੇ ਉਦੇਸ਼ਾਂ ਲਈ ਏਮਜ਼ ਦਿੱਲੀ ਨੂੰ ਦਾਨ ਕਰ ਦਿੱਤੀ ਹੈ। ਏਮਜ਼ ਦੇ ਸੂਤਰਾਂ ਮੁਤਾਬਕ ਫੇਫੜਿਆਂ ਦੀ ਲਾਗ ਅਤੇ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਸੀਤਾਰਾਮ ਯੇਚੁਰੀ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ (ਵਸੰਤ ਕੁੰਜ ਨਿਵਾਸ) ਲਿਜਾਈ ਜਾਵੇਗੀ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਪਾਰਟੀ ਦਫ਼ਤਰ ਵਿਖੇ ਅੰਤਿਮ ਦਰਸ਼ਨ ਦੀ ਯੋਜਨਾ ਬਣਾਈ ਜਾ ਰਹੀ ਹੈ। ਏਮਜ਼ ਪ੍ਰਸ਼ਾਸਨ ਦੇ ਬਿਆਨ ਮੁਤਾਬਕ ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਵਾਪਿਸ ਏਮਜ਼ ਨੂੰ ਸੌਂਪ ਦਿੱਤਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਬੀਕਾਨੇਰ ਫੀਲਡ ਫਾਇਰਿੰਗ ਰੇਂਜ 'ਚ ਧਮਾਕਾ, 2 ਜਵਾਨ ਸ਼ਹੀਦ ਅੰਦੋਲਨ ਕਰ ਰਹੇ ਕਿਸਾਨ ਸਿੱਧਾ ਸਾਡੇ ਕੋਲ ਆਉਣ : ਸੁਪਰੀਮ ਕੋਰਟ ਐੱਨਐੱਸਏ ਅਜੀਤ ਡੋਭਾਲ ਜਾਣਗੇ ਚੀਨ, ਸਰਹੱਦੀ ਵਿਵਾਦ ਦੇ ਹੱਲ ਲਈ ਵਿਦੇਸ਼ ਮੰਤਰੀ ਨਾਲ ਕਰਨਗੇ ਮੁਲਾਕਾਤ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਗਾਰਡ ਆਫ਼ ਆਨਰ ਨਾਲ ਸਵਾਗਤ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਨਹੀਂ ਰਹੇ, 73 ਸਾਲ ਦੀ ਉਮਰ ਵਿੱਚ ਸੈਨ ਫਰਾਂਸਿਸਕੋ ਵਿੱਚ ਲਏ ਆਖਰੀ ਸਾਹ ਮਨੀਪੁਰ 'ਚ ਬਿਹਾਰ ਦੇ 2 ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ ਕਾਂਗਰਸ ਈਵੀਐੱਮ 'ਤੇ ਰੋਣਾ ਬੰਦ ਕਰੇ : ਮੁੱਖ ਮੰਤਰੀ ਉਮਰ ਅਬਦੁੱਲਾ ਪਹਿਲਵਾਨ ਅਤੇ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ ਦਿੱਲੀ ਦੀ ਕਾਨੂੰਨ ਵਿਵਸਥਾ `ਤੇ ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ਹਰਿਆਣਾ `ਚ ਲੜਕੀ ਨੂੰ ਜਿਉਂਦਾ ਸਾੜਨ ਦੇ ਦੋਸ਼ ’ਚ 3 ਦਰਜਨ ਲੋਕਾਂ ਖਿਲਾਫ ਮਾਮਲਾ ਦਰਜ