ਨਵੀਂ ਦਿੱਲੀ, 12 ਸਤੰਬਰ (ਪੋਸਟ ਬਿਊਰੋ): ਏਸ਼ੀਅਨ ਚੈਂਪੀਅਨਜ਼ ਟਰਾਫੀ 2024 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਅੱਜ ਖੇਡੇ ਗਏ ਮੈਚ ਵਿੱਚ ਭਾਰਤ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ 2 ਅਤੇ ਅਰਿਜੀਤ ਸਿੰਘ ਹੁੰਦਲ ਨੇ 1 ਗੋਲ ਕਰਕੇ ਟੀਮ ਨੂੰ ਜਿੱਤ ਦਿਵਾਈ।
ਭਾਰਤ ਨੇ ਪਹਿਲੇ ਕੁਆਰਟਰ ਵਿੱਚ ਹੀ ਗੋਲ ਕਰਕੇ ਮੈਚ ਵਿੱਚ ਆਪਣੀ ਪਕੜ ਮਜ਼ਬੂਤ ਕਰ ਲਈ ਸੀ। ਅਰਿਜੀਤ ਸਿੰਘ ਨੇ ਮੈਚ ਦੇ ਤੀਜੇ ਮਿੰਟ ਵਿੱਚ ਅਤੇ ਕਪਤਾਨ ਹਰਮਨਪ੍ਰੀਤ ਨੇ 9ਵੇਂ ਮਿੰਟ ਵਿੱਚ ਗੋਲ ਕੀਤਾ। ਇਸ ਦੇ ਨਾਲ ਹੀ ਦੂਜੇ ਕੁਆਰਟਰ ਵਿੱਚ ਦੱਖਣੀ ਕੋਰੀਆ ਨੇ ਪੈਨਲਟੀ ਕਾਰਨਰ ਦੀ ਮਦਦ ਨਾਲ ਗੋਲ ਕਰਕੇ ਭਾਰਤ ਦੀ ਬੜ੍ਹਤ ਨੂੰ ਘਟਾ ਦਿੱਤਾ। ਭਾਰਤ ਲਈ ਤੀਜੇ ਕੁਆਰਟਰ ਵਿੱਚ ਹਰਮਨਪ੍ਰੀਤ ਨੇ ਗੋਲ ਕੀਤਾ।
ਭਾਰਤ ਨੇ ਇਸ ਤੋਂ ਪਹਿਲਾਂ ਟੂਰਨਾਮੈਂਟ ਵਿੱਚ ਚੀਨ, ਜਾਪਾਨ ਅਤੇ ਮਲੇਸ਼ੀਆ ਨੂੰ ਹਰਾਇਆ ਹੈ। ਹੁਣ ਭਾਰਤ ਦਾ ਸਾਹਮਣਾ 14 ਸਤੰਬਰ ਨੂੰ ਆਪਣੇ ਆਖਰੀ ਰਾਊਂਡ ਰੌਬਿਨ ਮੈਚ 'ਚ ਪਾਕਿਸਤਾਨ ਨਾਲ ਹੋਵੇਗਾ। ਭਾਰਤ ਨੇ ਚਾਰ ਜਿੱਤਾਂ ਨਾਲ ਟੂਰਨਾਮੈਂਟ ਦੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ।