ਚੰਡੀਗੜ੍ਹ, 13 ਸਤੰਬਰ (ਪੋਸਟ ਬਿਊਰੋ): ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਅੱਜ ਪਰਦਾਫਾਸ਼ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਗੈਰ-ਵਾਜ਼ਬ ਠਹਿਰਾਇਆ ਹੈ। ਹਰਜੋਤ ਸਿੰਘ ਬੈਂਸ ਵੱਲੋਂ ਕੇਜਰੀਵਾਲ ਦੀ ਰਿਹਾਈ ਦੀ ਖੁਸ਼ੀ ਵਿੱਚ ਪਾਰਟੀ ਵਰਕਰਾਂ ਨਾਲ ਨੰਗਲ ਵਿਖੇ ਲੱਡੂ ਵੀ ਵੰਡੇ ਗਏ।