Welcome to Canadian Punjabi Post
Follow us on

13

March 2025
 
ਪੰਜਾਬ

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

September 13, 2024 11:23 AM

-ਕਿਸਾਨ 19 ਸਤੰਬਰ ਸ਼ਾਮ ਪੰਜ ਵਜੇ ਤੱਕ ਸਕਦੇ ਹਨ ਅਪਲਾਈ : ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 13 ਸਤੰਬਰ (ਪੋਸਟ ਬਿਊਰੋ): ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ।
ਅੱਜ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ . ਉਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ 'ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਹੁਣ ਤੱਕ 13,107 ਸੀ.ਆਰ.ਐਮ. ਮਸ਼ੀਨਾਂ ਲਈ 7,832 ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਕਿਸਾਨਾਂ ਨੇ 5,833 ਸੀ.ਆਰ.ਐਮ. ਮਸ਼ੀਨਾਂ ਖਰੀਦ ਲਈਆਂ ਹਨ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50% ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80% ਸਬਸਿਡੀ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਸੀ.ਆਰ.ਐਮ. ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ : ਡਾ. ਬਲਜੀਤ ਕੌਰ ਜਿ਼ਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ ਸੋਹਾਣਾ ਹਸਪਤਾਲ ਗਲੌਕੋਮਾ ਬਾਰੇ ਜਾਗਰੂਕਤਾ ਫੈਲਾਉਂਦੇ ਹੋਏ ਵਾਕਾਥਨ ਦਾ ਆਯੋਜਨ ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜ਼ਰ ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼