Welcome to Canadian Punjabi Post
Follow us on

26

September 2024
 
ਪੰਜਾਬ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

September 13, 2024 11:24 AM

-ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਲਈ ਵਚਨਬੱਧ
-ਡੀਜੀਪੀ ਗੌਰਵ ਯਾਦਵ ਨੇ ਭਗੌੜੇ ਨੂੰ ਸਫਲਤਾਪੂਰਵਕ ਭਾਰਤ ਲਿਆਉਣ ਲਈ ਬਟਾਲਾ ਪੁਲਿਸ ਅਤੇ ਅੰਦਰੂਨੀ ਸੁਰੱਖਿਆ ਵਿੰਗ ਦੀ ਕੀਤੀ ਸ਼ਲਾਘਾ
-ਵੱਖ-ਵੱਖ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ ਡਿਪੋਰਟ ਕੀਤਾ ਗਿਆ ਮੁਲਜ਼ਮ: ਡੀਜੀਪੀ ਗੌਰਵ ਯਾਦਵ
-ਦੋਸ਼ੀ ਅੰਮ੍ਰਿਤਪਾਲ ਸਿੰਘ 2022 ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ, ਆਸਟਰੀਆ ਵਿੱਚ ਦਿੱਤੀ ਸੀ ਸਿਆਸੀ ਸ਼ਰਨ ਲਈ ਅਰਜ਼ੀ: ਐਸਐਸਪੀ ਸੁਹੇਲ ਕਾਸਿਮ ਮੀਰ
ਚੰਡੀਗੜ੍ਹ, 13 ਸਤੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ 'ਤੇ ਪਾਈ ਪੋਸਟ ਵਿੱਚ ਦੱਸਿਆ, "ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ #Austria ਤੋਂ #India ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।"
ਜਿ਼ਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ ਸਬੰਧੀ ਅਪਰਾਧ ਅਤੇ ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਉਸ ਨੂੰ ਡਿਪੋਰਟ ਕਰਨਾ ਪੀੜਤਾਂ ਲਈ ਨਿਆਂ ਦਿਵਾਉਣ ਵੱਲ ਅਹਿਮ ਕਦਮ ਹੈ।
ਡੀਜੀਪੀ ਨੇ ਨਿਆਂ ਨੂੰ ਯਕੀਨੀ ਬਣਾਉਣ ਲਈ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਾਲੀ ਬਟਾਲਾ ਪੁਲਿਸ ਦੀ ਸਮੁੱਚੀ ਟੀਮ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜਿਸ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ, ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਲਈ ਵੀ ਅਰਜ਼ੀ ਦਿੱਤੀ ਸੀ।
ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਅਥਾਰਟੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਉਪਰੰਤ, ਪੰਜਾਬ ਪੁਲਿਸ ਨੇ ਨਿਆਂ ਯਕੀਨੀ ਬਣਾਉਣ ਲਈ ਉਸਨੂੰ ਭਾਰਤ ਵਾਪਸ ਲਿਆਂਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ