Welcome to Canadian Punjabi Post
Follow us on

26

September 2024
 
ਪੰਜਾਬ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

September 15, 2024 01:11 PM

-ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਦੀ ਅਗਵਾਈ ਵਿੱਚ ਦੁਬਈ ਤੋਂ ਚੱਲ ਰਹੇ ਇਸ ਕਾਰਟੇਲ ਦੇ ਅੰਤਰਰਾਸ਼ਟਰੀ ਸਬੰਧ ਹਨ: ਡੀਜੀਪੀ ਗੌਰਵ ਯਾਦਵ
-ਗ੍ਰਿਫ਼ਤਾਰ ਦੋਸ਼ੀ ਅੰਮ੍ਰਿਤਪਾਲ ਫੌਜੀ ਅਤੇ ਉਸਦੇ ਸਾਥੀ ਨੇ ਅਖਨੂਰ ਸੈਕਟਰ ਤੋਂ ਪ੍ਰਾਪਤ ਕੀਤੀ ਸੀ 50 ਕਿਲੋਗ੍ਰਾਮ ਹੈਰੋਇਨ: ਏਆਈਜੀ ਸੀਆਈ ਜਲੰਧਰ
ਚੰਡੀਗੜ੍ਹ, 15 ਸਤੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ ਸਬੰਧਤ ਮੁੱਖ ਸਰਗਨਾ ਤੇ ਫੌਜ ਵਿੱਚੋਂ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜਿ਼ਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਕਸੇਲ ਦਾ ਰਹਿਣ ਵਾਲਾ ਮੁਲਜ਼ਮ ਅੰਮ੍ਰਿਤਪਾਲ ਸਿੰਘ ਫੌਜੀ ਅਗਸਤ 2024 ਤੋਂ ਭਗੌੜਾ ਸੀ, ਜਦੋਂ ਉਸ ਦੇ ਸਾਥੀ ਸਰਤਾਜ ਨੂੰ ਜੰਮੂ ਬੱਸ ਸਟੈਂਡ ਤੋਂ 33 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਸ ਕਾਰਟੈਲ ਦੇ ਅੰਤਰਰਾਸ਼ਟਰੀ ਸਬੰਧ ਹਨ ਕਿਉਂਕਿ ਇਸ ਦਾ ਸੰਚਾਲਨ ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਵਾਸੀ ਪਿੰਡ ਮੀਆਂਪੁਰ, ਤਰਨਤਾਰਨ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਉਹ ਇਸ ਸਮੇਂ ਦੁਬਈ ਤੋਂ ਇਸ ਕਾਰਟੈਲ ਦਾ ਸੰਚਾਲਨ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਉਹ ਇੱਕ ਬਦਨਾਮ ਗੈਂਗਸਟਰ/ਸਮੱਗਲਰ ਹੈ, ਜਿਸ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦੋ ਕਤਲ ਕੇਸਾਂ ਸਮੇਤ 15 ਤੋਂ 20 ਕੇਸ ਦਰਜ ਹਨ।
ਡੀਜੀਪੀ ਨੇ ਦੱਸਿਆ ਕਿ ਭਰੋਸੇਮੰਦ ਖੁਫੀਆ ਸੂਹ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਜਲੰਧਰ ਦੇ ਪਿੰਡ ਕੰਗਣੀਵਾਲ ਦੇ ਨਹਿਰੀ ਪੁਲ 'ਤੇ ਵਿਸ਼ੇਸ਼ ਨਾਕਾ ਲਗਾਇਆ ਅਤੇ ਅੰਮ੍ਰਿਤਪਾਲ ਫੌਜੀ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਅਗਲੇਰੀ ਜਾਂਚ ਦੌਰਾਨ ਮੁਲਜ਼ਮ ਵੱਲੋਂ ਦੱਸੇ ਟਿਕਾਣੇ ਤਰਨਤਾਰਨ ਤੋਂ ਪਿੰਡ ਜੋਧਪੁਰ ਨੂੰ ਜਾਂਦੀ ਲਿੰਕ ਸੜਕ ਤੋਂ 12.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਪਲੈਟੀਨਾ ਮੋਟਰਸਾਈਕਲ (ਪੀਬੀ 08 ਈਐਲ 5952), ਜਿਸ ’ਤੇ ਮੁਲਜ਼ਮ ਅੰਮ੍ਰਿਤਪਾਲ ਫੌਜੀ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਹੈ ਕਿ ਉਸ ਨੇ ਅਤੇ ਉਸ ਦੇ ਸਾਥੀ ਨੇ ਪਿਛਲੇ ਮਹੀਨੇ ਅਖਨੂਰ ਸੈਕਟਰ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਸੀ, ਜਿਸ ਵਿੱਚੋਂ 33 ਕਿਲੋ ਹੈਰੋਇਨ ਉਸ ਦੇ ਸਾਥੀ ਸਰਤਾਜ ਕੋਲ ਸੀ ਜਿਸ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਫੌਜੀ ਦੇ ਸਾਥੀ ਦੀ ਗ੍ਰਿਫ਼ਤਾਰੀ ਉਪਰੰਤ ਉਸ ਨੇ ਬਾਕੀ ਬਚੀ ਹੈਰੋਇਨ ਨੂੰ ਕਿਸੇ ਖਾਲੀ ਥਾਂ 'ਤੇ ਛੁਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰਬਰ 57 ਮਿਤੀ 13.09.2024 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ