Welcome to Canadian Punjabi Post
Follow us on

17

September 2024
ਬ੍ਰੈਕਿੰਗ ਖ਼ਬਰਾਂ :
ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ, 2546 ਕਿਲੋ ਹੈਰੋਇਨ ਬਰਾਮਦਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫ
 
ਪੰਜਾਬ

ਸਬਸਿਡੀ ਉੱਪਰ ਖੇਤੀ ਮਸ਼ੀਨਰੀ ਲੈਣ ਦੇ ਚਾਹਵਾਨ ਕਿਸਾਨ 19 ਸਤੰਬਰ ਤੱਕ ਬਿਨੈਪਤਰ ਦੇ ਸਕਦੇ ਹਨ : ਡਿਪਟੀ ਕਮਿਸ਼ਨਰ

September 16, 2024 01:20 AM

ਫਰੀਦਕੋਟ, 15 ਸਤੰਬਰ (ਗਿਆਨ ਸਿੰਘ): ਜ਼ਿਲ੍ਹਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਵਧੇਰੇ ਘਟਨਾਵਾਂ ਵਾਲੇ ( ਹਾਟ ਸਪਾਟ) ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਰੀਦਕੋਟ ਵਿੱਚ 30 ਅਜਿਹੇ ਪਿੰਡ, ਜਿੰਨਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 20 ਜਾਂ 20 ਤੋਂ ਵੱਧ ਘਟਨਾਵਾਂ ਦਰਜ ਕੀਤੀਆਂ ਗਈ ਸਨ, ਵੱਲ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ 10 ਅਜਿਹੇ ਪਿੰਡਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪ੍ਰਸ਼ਾਸ਼ਨਿਕ ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਪਹੁੰਚ ਕੇ ਕਿਸਾਨਾਂ ਤੋਂ ਅੱਗ ਲੱਗਣ ਦੀਆਂ ਘਟਨਾਵਾਂ ਦੇ ਕਾਰਨਾਂ ਦਾ ਪਤਾ ਲਗਾ ਰਹੇ ਹਨ ਤਾਂ ਜੋ ਉਸ ਮੁਤਾਬਿਕ ਵਿਉਂਤਬੰਦੀ ਕੀਤੀ ਜਾ ਸਕੇ।ਉਨਾਂ ਦੱਸਿਆ ਕਿ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਮਿਤੀ 16 ਸਤੰਬਰ 2024 ਨੂੰ ਪੱਕਾ ਅਤੇ ਰੋੜੀ ਕਪੂਰਾ ਮਿਤੀ 17 ਸਤੰਬਰ ਨੂੰ ਜੈਤੋ ਅਤੇ ਕੋਟਕਪੂਰਾ ਮਿਤੀ 18 ਸਤੰਬਰ ਨੂੰ ਡੋਡ ਅਤੇ ਬਿਸ਼ਨੰਦੀ ਅਤੇ 19 ਸਤੰਬਰ ਨੂੰ ਗੋਲੇਵਾਲ ਪਿੰਡਾਂ ਵਿੱਚ ਸਵੇਰੇ 10 ਵਜੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ।
ਉਨਾਂ ਦੱਸਿਆ ਕਿ ਜਿੰਨਾਂ ਕਿਸਾਨਾਂ ਦੇ ਕਾਗਜ਼ਾਤ ਦਰੁਸਤ ਪਾਏ ਗਏ ਹਨ, ਉਨਾਂ ਨੂੰ 465 ਖੇਤੀ ਮਸ਼ੀਨਾਂ ਖ੍ਰੀਦਣ ਲਈ ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ।ਉਨਾਂ ਮਨਜ਼ੂਰੀ ਪੱਤਰ ਪ੍ਰਾਪਤ ਕਰ ਚੁੱਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਲਦ ਤੋਂ ਜਲਦ ਖੇਤੀ ਮਸ਼ੀਨਰੀ ਖ੍ਰੀਦ ਲਈ ਜਾਵੇ ਤਾਂ ਜੋ ਭੋਤਿਕੀ ਤਸਦੀਕ ਕਰਨ ਉਪਰੰਤ ਸਬਸਿਡੀ ਦੀ ਰਕਮ ਲਾਭਪਾਤਰੀਆਂ ਦੇ ਖਾਤੇ ਵਿੱਚ ਪਾਈ ਜਾ ਸਕੇ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਸਕੀਮ ਤਹਿਤ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਆਨਲਾਈਨ ਪੋਰਟਲ ਦੁਬਾਰਾ ਖੋਲ ਦਿੱਤਾ ਗਿਆ ਹੈ ।ਉਨਾਂ ਦੱਸਿਆ ਕਿ ਉਹ ਕਿਸਾਨ ਜਿੰਨਾਂ ਅਜੇ ਤੱਕ ਅਰਜੀਆਂ ਨਹੀਂ ਦਿੱਤੀਆਂ,ਉਹ 19 ਸਤੰਬਰ ਨੂੰ ਸ਼ਾਮ 5 ਵਜੇ ਤੱਕ ਆਨਲਾਈਨ ਪੋਰਟ ਤੇ ਅਰਜੀਆਂ ਜਮਾਂ ਕਰਵਾ ਸਕਦੇ ਹਨ।ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਨਿੱਜੀ ਕਿਸਾਨ (50% ਸਬਸਿਡੀ) ਅਤੇ ਕਸਟਮ ਹਾਇਰਿੰਗ ਸੈਂਟਰ (80% ਸਬਸਿਡੀ) ਜਿਵੇਂ ਕਿ ਪੰਚਾਇਤ, ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਫਾਰਮਰ ਗਰੁੱਪ,ਅਤੇ ਸਹਿਕਾਰੀ ਸਭਾ ਬਿਨੈਪੱਤਰ ਦੇ ਸਕਦੇ ਹਨ।
ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਟਰੈਕਟਰ 60 ਹਾਰਸ ਪਾਵਰ ਜਾਂ ਵੱਧ (ਕੇਵਲ ਗਰੁੱਪਾਂ ਲਈ), ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਰੋਟਰੀ ਸਲੈਸ਼ਰ, ਉਲਟਾਵੇਂ ਹਲ, ਜੀਰੋ ਟਿਲ ਡਰਿਲ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰ, ਰੇਕ ਅਤੇ ਕਰਾਪ ਰੀਪਰ ਉਪਰ ਸਬਸਿਡੀ ਲਈ ਅਪਲਾਈ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਫਰੀਦਕੋਟ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਸਹਾਇਕ ਖੇਤੀਬਾੜੀ ਇੰਜੀਨੀਅਰ ਜਾਂ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ / ਵਿਸਥਾਰ ਅਫਸਰ ਨਾਲ ਸੰਪਰਕ ਕਰ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ, 2546 ਕਿਲੋ ਹੈਰੋਇਨ ਬਰਾਮਦ ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ ਦਾ ਆਰਥਿਕ ਵਿਕਾਸ ਕਰੇਗੀ ਮੈਟਰੋ : ਮਨੀਸ਼ ਤਿਵਾੜੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਭਾਈ ਗੁਰ ਇਕਬਾਲ ਸਿੰਘ ਵੱਲੋਂ ਵਿਸ਼ਾਲ ਲੰਗਰ ਸੇਵਾ ਆਰੰਭ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐੱਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ ਖ਼ਾਲਸਾ ਕਾਲਜ (ਲੜਕੀਆਂ) ਵੱਲੋਂ ਵਿਸ਼ਵ ਓਜ਼ੋਨ ਦਿਵਸ ਮੌਕੇ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲਾ ਆਯੋਜਿਤ ਬਾਬਾ ਫਰੀਦ ਆਗਮਨ ਪੁਰਬ 2024 ਮੇਲੇ ਦਾ ਪੋਸਟਰ ਜਾਰੀ ਰਾਜੇਸ਼ ਧੀਮਾਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਈਐੱਸਆਈਸੀ ਹਸਪਤਾਲ ਵਿੱਚ ਨਵਾਂ ਆਈਸੀਯੂ ਵਾਰਡ ਬਣ ਕੇ ਹੋਇਆ ਤਿਆਰ : ਐੱਮਪੀ ਸੰਜੀਵ ਅਰੋੜਾ ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ `ਚ ਹੋਇਆ ਖੁਲਾਸਾ