Welcome to Canadian Punjabi Post
Follow us on

14

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐੱਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ

September 16, 2024 12:04 PM

-ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ
ਚੰਡੀਗੜ੍ਹ, 16 ਸਤੰਬਰ (ਪੋਸਟ ਬਿਊਰੋ): ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ 'ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ.(ਲਿਟੀਗੇਸ਼ਨ) ਦੀ ਅਸਾਮੀ ਲਈ ਭਰਤੀ ਕੀਤੀ ਜਾਣੀ ਹੈ, ਇਹ ਨਿਯੁਕਤੀ ਤਜਰਬੇਕਾਰ ਕਾਨੂੰਨੀ ਮਾਹਿਰਾਂ ਲਈ ਪੰਜਾਬ ਦੇ ਹਾਸ਼ੀਏ 'ਤੇ ਰਹਿ ਗਏ ਭਾਈਚਾਰਿਆਂ ਨੂੰ ਨਿਆਂ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਵਿਭਾਗ ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਇੱਕ ਬੇਮਿਸਾਲ ਮੌਕਾ ਪ੍ਰਦਾਨ ਕਰੇਗੀ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਦੀ ਘੱਟੋ-ਘੱਟ ਵਿਦਿਅਕ ਯੋਗਤਾ, ਪਹਿਲੀ ਡਿਵੀਜ਼ਨ ਵਿੱਚ ਐਲ.ਐਲ.ਬੀ ਨਾਲ ਗ੍ਰੈਜੂਏਟ ਅਤੇ ਦਸਵੀਂ ਪੱਧਰ ਤੱਕ ਪੰਜਾਬੀ ਪਾਸ ਹੋਵੇ। ਉਨ੍ਹਾਂ ਦੱਸਿਆ ਕਿ, 60,000 ਰੁਪਏ ਦੀ ਨਿਸ਼ਚਿਤ ਤਨਖਾਹ/ਰਿਟੇਨਰਸ਼ਿਪ ਫੀਸ ਦਾ ਭੁਗਤਾਨ ਨਿਯੁਕਤ ਵਿਅਕਤੀ ਨੂੰ ਕੀਤਾ ਜਾਵੇਗਾ। ਇਸ ਅਹੁਦੇ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ, ਪਰ ਇਸ ਨੂੰ ਪੰਜ ਸਾਲ ਤੱਕ ਵਧਾਇਆ ਜਾ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਬਿਨੈਕਾਰ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਤਿੰਨ ਸਾਲ ਦਾ ਪਰੈਕਟਿਸ(ਅਭਿਆਸ) ਕਰਨ ਦਾ ਤਜਰਬਾ, ਜਾਂ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ, ਪੰਜਾਬ/ਐਡਵੋਕੇਟ ਜਨਰਲ ਦਫ਼ਤਰ, ਪੰਜਾਬ ਵਿੱਚ ਤਿੰਨ ਸਾਲ ਦਾ ਕੰਮ ਕਰਨ ਦਾ ਤਜਰਬਾ ਜਾਂ ਪੰਜਾਬ ਨਿਆਂਇਕ ਸੇਵਾ ਦਾ ਸੇਵਾਮੁਕਤ ਅਧਿਕਾਰੀ ਅਤੇ ਬਿਨੈਕਾਰ ਦੀ ਉਮਰ ਅਰਜ਼ੀਆਂ ਦੀ ਪ੍ਰਾਪਤੀ ਦੀ ਆਖਰੀ ਮਿਤੀ ਨੂੰ 35-62 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
ਮੰਤਰੀ ਨੇ ਦੱਸਿਆ ਕਿ ਓ.ਐਸ.ਡੀ (ਐਲ) ਦੇ ਅਹੁਦੇ 'ਤੇ ਨਿਯੁਕਤੀ ਸਰਕਾਰ ਦੁਆਰਾ ਕਮੇਟੀ ਦੀ ਸਿਫ਼ਾਰਸ਼ 'ਤੇ ਕੀਤੀ ਜਾਵੇਗੀ ਜੋ ਐਲ.ਐਲ.ਬੀ ਵਿੱਚ ਅੰਕਾਂ ਦੀ ਪ੍ਰਤੀਸ਼ਤਤਾ, ਐਲ.ਐਲ.ਐਮ ਵੇਟਿੱਜ, ਰਿੱਟ ਪਟੀਸ਼ਨਾਂ ਦੇ ਜਵਾਬ ਦਾ ਅਨੁਭਵ ਅਤੇ ਖਰੜਾ ਤਿਆਰ ਕਰਨਾ, ਪੈਰਾਮੀਟਰ ਦੇ ਆਧਾਰ 'ਤੇ ਯੋਗ ਉਮੀਦਵਾਰਾਂ ਦੀ ਮੈਰਿਟ ਤਿਆਰ ਕਰੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 30 ਸਤੰਬਰ 2024 ਤੱਕ ਭੇਜ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ