ਵਾਸਿ਼ੰਗਟਨ, 16 ਸਤੰਬਰ (ਪੋਸਟ ਬਿਊਰੋ): ਮਰਹੂਮ ਪੌਪ ਗਾਇਕ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਨਾਲ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਟੀਟੋ ਗਿਟਾਰ ਵਜਾਉਣ, ਗਾਉਣ ਅਤੇ ਨੱਚਣ ਵਿੱਚ ਮਾਹਰ ਸਨ। ਟੀਟੋ ਦੀ ਮੌਤ ਤੋਂ ਬਾਅਦ ਹੁਣ ਪ੍ਰਸ਼ੰਸਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਟੀਟੋ ਦੀ ਮੌਤ ਦੀ ਖਬਰ ਦੀ ਪੁਸ਼ਟੀ ਜੈਕਸਨ ਪਰਿਵਾਰ ਦੇ ਲੰਬੇ ਸਮੇਂ ਦੇ ਦੋਸਤ ਅਤੇ ਸਹਿਯੋਗੀ ਸਟੀਵ ਮੈਨਿੰਗ ਨੇ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਟੀਵ ਮੈਨਿੰਗ ਦਾ ਮੰਨਣਾ ਹੈ ਕਿ ਰੋਡ ਟ੍ਰਿਪ 'ਤੇ ਗੱਡੀ ਚਲਾਉਂਦੇ ਸਮੇਂ ਟੀਟੋ ਨੂੰ ਦਿਲ ਦਾ ਦੌਰਾ ਪਿਆ। ਹਾਲਾਂਕਿ ਮੌਤ ਦਾ ਅਧਿਕਾਰਤ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ।