Welcome to Canadian Punjabi Post
Follow us on

26

September 2024
 
ਪੰਜਾਬ

ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਤਿਆਰ ਕਰਕੇ ਕਿਸਾਨ ਜਥੇਬੰਦੀਆਂ ਨੂੰ ਭੇਜਿਆ, ਮੰਗੇ ਸੁਝਾਅ

September 17, 2024 06:49 AM

ਚੰਡੀਗੜ੍ਹ, 17 ਸਤੰਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਨੇ ਆਪਣੀ ਖੇਤੀ ਨੀਤੀ ਦਾ ਖਰੜਾ ਤਿਆਰ ਕਰ ਲਿਆ ਹੈ। ਪੰਜਾਬ ਸਰਕਾਰ ਨੇ ਇਸ ਖੇਤੀ ਨੀਤੀ ਖਰੜੇ ਨੂੰ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਕੋਲ ਸੁਝਾਅ ਲਈ ਭੇਜਿਆ ਹੈ। ਇਸਤੋਂ ਬਾਅਦ ਹੀ ਪੰਜਾਬ ਸਰਕਾਰ ਇਸ ਖਰੜੇ ਨੂੰ ਅਮਲੀ ਰੂਪ ਦੇਵੇਗੀ।
ਇਹ ਨੀਤੀ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ-ਮਜ਼ਦੂਰਾਂ ਲਈ ਸਾਰੀਆਂ ਫਸਲਾਂ ਅਤੇ ਪੈਨਸ਼ਨਾਂ `ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਸਿਫ਼ਾਰਸ਼ ਕਰਦੀ ਹੈ। ਇਸ ਤੋਂ ਇਲਾਵਾ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਛੋਟ ਦੇਣ ਲਈ “ਪਾਣੀ ਬਚਾਓ ਪੈਸਾ ਕਮਾਓ ਸਕੀਮ” ਲਿਆਉਣ ਦੀ ਵੀ ਸਿਫਾਰਸ਼ ਕੀਤੀ ਹੈ। ਸਰਕਾਰ ਨੇ ਇਸ ਨੀਤੀ ਰਾਹੀਂ ਜੈਵਿਕ ਖੇਤੀ ਨੂੰ ਪ੍ਰਫੁੱਲਤ ਕਰਨ ਵੱਲ ਜ਼ੋਰ ਦਿੱਤਾ ਹੈ।
ਇਸਦੇ ਨਾਲ ਹੀ ਹੁਣ ਕਿਸਾਨਾਂ ਅਤੇ ਇਸ ਖੇਤਰ ਦੇ ਮਾਹਿਰ ਲੋਕਾਂ ਤੋਂ ਰਾਏ ਲਈ ਜਾਵੇਗੀ। ਇਸ ਤੋਂ ਬਾਅਦ ਨੀਤੀ ਲਾਗੂ ਕੀਤੀ ਜਾਵੇਗੀ। ਖਰੜੇ `ਚ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਯੋਜਨਾ ਤਿਆਰ ਕਰਨ ਦੀ ਗੱਲ ਕੀਤੀ ਗਈ ਹੈ। ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫੀ ਯੋਜਨਾ ਤਿਆਰ ਕਰਨ ਦਾ ਵਿਚਾਰ ਵੀ ਖਰੜੇ `ਚ ਸ਼ਾਮਿਲ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ