Welcome to Canadian Punjabi Post
Follow us on

26

September 2024
 
ਪੰਜਾਬ

ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ

September 17, 2024 06:50 AM

ਚੰਡੀਗੜ੍ਹ, 17 ਸਤੰਬਰ (ਪੋਸਟ ਬਿਊਰੋ): ਸੀ.ਬੀ.ਐੱਸ.ਈ. (CBSE) ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕੇ ਤੋਂ ਸ਼ੁਰੂ ਹੋ ਰਹੀ ਹੈ ਜੋ 16 ਅਕਤੂਬਰ ਤੱਕ ਜਾਰੀ ਰਹੇਗੀ, ਜਿਸ ਲਈ ਸਕੂਲ ਰਜਿਸਟ੍ਰੇਸ਼ਨ ਵਿੰਡੋ ਖੁੱਲ੍ਹਣ ਤੋਂ ਬਾਅਦ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰ ਸਕਣਗੇ। ਇਸ ਵਾਰ ਸਕੂਲਾਂ ਨੂੰ ਵਿਦਿਆਰਥੀਆਂ ਦੀ ਜਨਮ ਤਾਰੀਖ ਭਰਨ ਵੇਲੇ ਬੇਹੱਦ ਸਾਵਧਾਨੀ ਵਰਤਣੀ ਪਵੇਗੀ ਕਿਉਂਕਿ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ 2025-26 ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਬੋਰਡ ਨੇ ਕਿਹਾ ਹੈ ਕਿ ਹੁਣ ਵਿਦਿਆਰਥੀਆਂ ਦੀ ਜਨਮ ਮਿਤੀ ਦਰਜ ਕਰਨ ਦਾ ਪੈਟਰਨ ਬਦਲਣਾ ਹੋਵੇਗਾ। ਇਸ ਦੇ ਅਨੁਸਾਰ ਜਨਮ ਦਾ ਦਿਨ ਅਤੇ ਸਾਲ ਅੰਕਾਂ ਵਿੱਚ ਲਿਖਿਆ ਜਾਵੇਗਾ, ਜਦੋਂ ਕਿ ਮਹੀਨਾ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਦਾਹਰਨ ਲਈ ਜੇਕਰ ਕਿਸੇ ਵਿਦਿਆਰਥੀ ਦੀ ਜਨਮ ਮਿਤੀ 1 ਫਰਵਰੀ 2005 ਹੈ ਤਾਂ ਇਹ 01-FEB-2005 ਦਰਜ ਕੀਤੀ ਜਾਵੇਗੀ। ਬੋਰਡ ਨੇ ਇਸ ਵਾਰ ਹੋਰ ਬਦਲਾਅ ਵੀ ਕੀਤੇ ਹਨ। ਹੁਣ ਇੱਕ ਵਾਰ ਵਿਦਿਆਰਥੀ ਦਾ ਡਾਟਾ ਬੋਰਡ ਨੂੰ ਭੇਜ ਦਿੱਤਾ ਗਿਆ ਤਾਂ ਉਸ ਵਿੱਚ ਕੋਈ ਸੁਧਾਰ ਨਹੀਂ ਕੀਤਾ ਜਾ ਸਕਦਾ। ਇਸ ਤੋਂ ਪਹਿਲਾਂ, ਸਕੂਲ ਪ੍ਰੀਖਿਆ ਤੋਂ ਪਹਿਲਾਂ ਤੱਕ ਵਿਦਿਆਰਥੀਆਂ ਜਾਂ ਉਨ੍ਹਾਂ ਦੇ ਮਾਪਿਆਂ ਦੀ ਬੇਨਤੀ `ਤੇ ਜਨਮ ਮਿਤੀ ਜਾਂ ਨਾਮ ਵਿੱਚ ਸੁਧਾਰ ਕਰਦੇ ਸਨ। ਇਸ ਪ੍ਰਕਿਰਿਆ ਕਾਰਨ ਬੋਰਡ ਨੂੰ ਆਂਕੜਿਆਂ ਨੂੰ ਠੀਕ ਕਰਨ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਹੁਣ ਇਹ ਸੁਧਾਰ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਹੀ ਕੀਤਾ ਜਾ ਸਕਦਾ ਹੈ। ਇਹ ਬਦਲਾਅ ਸੀਬੀਐੱਸਈ ਨੂੰ ਡਾਟਾ ਪ੍ਰਬੰਧਨ ਵਿੱਚ ਆਸਾਨ ਬਣਾ ਦੇਵੇਗਾ ਅਤੇ ਪ੍ਰੀਖਿਆ ਪ੍ਰਕਿਰਿਆ ਹੋਰ ਸੁਚਾਰੂ ਢੰਗ ਨਾਲ ਚੱਲੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ