Welcome to Canadian Punjabi Post
Follow us on

26

September 2024
 
ਪੰਜਾਬ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ

September 17, 2024 06:51 AM

ਚੰਡੀਗੜ੍ਹ, 17 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਇਸ ਸੋਧ ਤੋਂ ਬਾਅਦ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ `ਤੇ ਚੋਣ ਨਹੀਂ ਲੜ ਸਕੇਗਾ। ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਬਿੱਲ ਨੂੰ ਹਰੀ ਝੰਡੀ ਦੇਣਾ ਵੀ ਰਾਜਭਵਨ ਅਤੇ ਸੂਬਾ ਸਰਕਾਰ ਦਰਮਿਆਨ ਚੰਗੇ ਸਬੰਧਾਂ ਦਾ ਸੰਕੇਤ ਹੈ।
ਇਸ ਤੋਂ ਇਲਾਵਾ ਸਦਨ ਨੇ ‘ਪੰਜਾਬ ਪੰਚਾਇਤੀ ਨਿਯਮ, 1994’ ਵਿੱਚ ਵੀ ਸੋਧ ਕੀਤੀ ਸੀ। ਇਸ ਸੋਧ ਤੋਂ ਬਾਅਦ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ `ਤੇ ਚੋਣ ਨਹੀਂ ਲੜ ਸਕੇਗਾ। ਸੋਧ ਬਿੱਲ ਨੂੰ ਮਨਜ਼ੂਰੀ ਮਿਲਣ ਨਾਲ ਹੁਣ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਤੇਜ਼ ਹੋ ਜਾਵੇਗੀ। ਪੰਜਾਬ ਸਰਕਾਰ ਪੰਚਾਇਤੀ ਚੋਣਾਂ ਅਕਤੂਬਰ ਦੇ ਅੱਧ ਵਿੱਚ ਕਰਵਾ ਸਕਦੀ ਹੈ।
‘ਪੰਜਾਬ ਪੰਚਾਇਤੀ ਰਾਜ ਐਕਟ, 1994’ ਦੀ ਧਾਰਾ 12 (4) ਵਿੱਚ ਸੋਧ ਕਰਕੇ ਹੁਣ ਬਲਾਕ ਨੂੰ ਇਕਾਈ ਮੰਨ ਕੇ ਸਰਪੰਚਾਂ ਲਈ ਰਾਖਵੇਂਕਰਨ ਦਾ ਨਵਾਂ ਰੋਸਟਰ ਤਿਆਰ ਕੀਤਾ ਜਾਵੇਗਾ, ਜਦੋਂਕਿ ਪਹਿਲਾਂ ਜਿ਼ਲ੍ਹੇ ਨੂੰ ਇਕਾਈ ਮੰਨਿਆ ਜਾਂਦਾ ਸੀ। ਰਿਜ਼ਰਵੇਸ਼ਨ ਪੈਟਰਨ ਵਿੱਚ ਬਦਲਾਅ ਦੇ ਨਾਲ, ਇੱਕ ਨਵਾਂ ਰਿਜ਼ਰਵੇਸ਼ਨ ਰੋਸਟਰ ਤਿਆਰ ਕੀਤਾ ਜਾਵੇਗਾ। ਨਵੀਂ ਸੋਧ ਨਾਲ ਮੌਜੂਦਾ ਸਰਕਾਰ ਨੇ ਸਰਪੰਚਾਂ ਦਾ ਰਿਜ਼ਰਵੇਸ਼ਨ ਆਪਣੀ ਮਰਜ਼ੀ ਅਨੁਸਾਰ ਕਰਨ ਦਾ ਮੌਕਾ ਲਿਆ ਹੈ। ਰਿਜ਼ਰਵੇਸ਼ਨ ਦਾ ਪੁਰਾਣਾ ਰੋਸਟਰ ਹੁਣ ਆਪਣੇ ਆਪ ਹੀ ਖਤਮ ਹੋ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ