Welcome to Canadian Punjabi Post
Follow us on

26

September 2024
 
ਟੋਰਾਂਟੋ/ਜੀਟੀਏ

ਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤ

September 18, 2024 08:12 AM

ਟੋਰਾਂਟੋ, 18 ਸਤੰਬਰ (ਪੋਸਟ ਬਿਊਰੋ): ਮੰਗਲਵਾਰ ਦੁਪਹਿਰ ਨਾਰਥ ਯਾਰਕ ਵਿੱਚ ਗੋਲੀਬਾਰੀ ਤੋਂ ਬਾਅਦ 20 ਸਾਲਾ ਦੋ ਨੌਜਵਾਨਾਂ ਦੀ ਮੌਤ ਹੋ ਗਈ। ਟੋਰਾਂਟੋ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਦੁਪਹਿਰ 2:15 ਵਜੇ ਤੋਂ ਬਾਅਦ ਡਰਿਫਟਵੁਡ ਏਵੇਨਿਊ ਅਤੇ ਜੇਨ ਸਟਰੀਟ ਦੇ ਇਲਾਕੇ ਵਿੱਚ ਗੋਲੀਆਂ ਦੀ ਅਵਾਜ਼ ਸੁਣਾਈ ਦਿੱਤੀ ਸੀ।
ਜਦੋਂ ਉਹ ਪਹੁੰਚੇ ਤਾਂ ਅਧਿਕਾਰੀਆਂ ਨੇ ਪਾਇਆ ਕਿ ਦੋ ਨੌਜਵਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਸਨ। ਪੁਲਿਸ ਅਤੇ ਪੈਰਾਮੇਡਿਕਸ ਨੇ ਮੁੱਢਲੀ ਸਹਾਇਤਾ ਦਿੱਤੀ ਲੇਕਿਨ ਇੱਕ ਪੀੜਤ ਨੂੰ ਘਟਨਾ ਸਥਾਨ `ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।
ਪੁਲਿਸ ਨੇ ਕਿਹਾ ਕਿ ਦੂਜੇ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਬਾਅਦ ਵਿੱਚ ਉਸਦੀ ਮੌਤ ਹੋ ਗਈ। ਦੋਨਾਂ ਪੀੜਤਾਂ ਦੀ ਪਹਿਚਾਣ ਨਹੀਂ ਹੋ ਸਕੀ ਹੈ। ਹੋਮੀਸਾਈਡ ਯੂਨਿਟ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ।
ਡਿਊਟੀ ਇੰਸਪੈਕਟਰ ਟਾਡ ਜੋਕੋ ਨੇ ਮੰਗਲਵਾਰ ਨੂੰ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਇਹ ਲੋਕਾਂ ਦੇ ਇੱਕ ਸਮੂਹ ਦੇ ਵਿਚਕਾਰ ਵਿਵਾਦ ਸੀ ਅਤੇ ਗੋਲੀਬਾਰੀ ਸ਼ੁਰੂ ਹੋ ਗਈ। ਇਸਤੋਂ ਬਾਅਦ ਸ਼ੱਕੀ ਘਟਨਾ ਸਥਾਨ ਤੋਂ ਭੱਜ ਗਏ।
ਜੋਕੋ ਨੇ ਕਿਹਾ ਕਿ ਪੁਲਿਸ ਨੂੰ ਹਾਲੇ ਨਹੀਂ ਪਤਾ ਕਿ ਕਿੰਨੇ ਮੁਲਜ਼ਮ ਇਸ ਵਿਚ ਸ਼ਾਮਿਲ ਹਨ। ਅਧਿਕਾਰੀਆਂ ਨੇ ਘਟਨਾ ਸਥਾਨ ਤੋਂ ਦੋ ਹਥਿਆਰ ਬਰਾਮਦ ਕੀਤੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਲੋਂ ਪੁੱਛਗਿਛ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਸੀਸਾਗਾ ਵਿੱਚ ਸੜਕ ਹਾਦਸੇ ਵਿਚ ਚਾਰ ਲੋਕ ਜ਼ਖਮੀ ਕਿੰਗ ਸਿਟੀ ਵਿੱਚ ਟਾਰਗਿਟ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ ਪੋਰਸ਼ ਚੋਰੀ ਦੇ ਵਾਇਰਲ ਵੀਡੀਓ ਵਿੱਚ ਦਿਸੀ ਬਰੈਂਪਟਨ ਦੀ ਲੜਕੀ `ਤੇ ਹੁਣ ਲੱਗੇ ਟੋਰਾਂਟੋ ਵਿੱਚ ਆਟੋ ਚੋਰੀ ਦੇ ਚਾਰਜਿਜ਼ ਬਰੈਂਪਟਨ ਦੇ ਵਿਅਕਤੀ `ਤੇ ਇੱਕ ਲੱਖ 70 ਹਜ਼ਾਰ ਡਾਲਰ ਦੀ ਠੱਗੀ ਦਾ ਦੋਸ਼, ਇੱਕ ਗ੍ਰਿਫ਼ਤਾਰ ਬਰੈਂਪਟਨ ਨਿਵਾਸੀ ਪੁਨੀਤ ਜੋਹਲ ਨੂੰ ‘ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਭਲਾਈ ਕਰਨ ਲਈ ਕੀਤਾ ਸਨਮਾਨਿਤ ਨਕਲੀ ਪੁਲਿਸ ਅਧਿਕਾਰੀ ਬਣਕੇ ਕੀਤਾ ਫੋਨ, ਠੱਗੇ 6 ਹਜ਼ਾਰ ਡਾਲਰ, ਪੁਲਿਸ ਨੇ ਬਰੈਂਪਟਨ ਦੇ ਵਿਅਕਤੀ `ਤੇ ਲਗਾਇਆ ਚਾਰਜਿਜ਼, ਦੂਜੇ ਮੁਲਜ਼ਮ ਦੀ ਭਾਲ ਜਾਰੀ ਟੀ.ਪੀ.ਏ.ਆਰ. ਕਲੱਬ ਦੇ 26 ਮੈਂਬਰਾਂ ਨੇ ਪੀਟਰਬੋਰੋ ਵਿਖੇ ਦੂਸਰੇ ‘ਮੋਨਾਰਕ ਬਟਰਫ਼ਲਾਈ ਫੈਸਟੀਵਲ’ ਦੌਰਾਨ 10 ਕਿਲੋਮੀਟਰ ਦੌੜ ਵਿਚ ਲਿਆ ਹਿੱਸਾ ਪਰਵਾਸੀ ਪੰਜਾਬੀ ਪੈੱਨਸ਼ਨਰਾਂ ਦਾ ਭਰਵਾਂ ਸਲਾਨਾ ਇਜਲਾਸ: ਪੈੱਨਸ਼ਨ ਸਬੰਧੀ ਮੰਗਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਦੇਫ਼ੈੱਡਰਲ, ਪ੍ਰੋਵਿੰਸ਼ੀਅਲ ਤੇ ਸਥਾਨਕ ਸਰਕਾਰਾਂ ਦੇ ਪੱਧਰ ਦੇਮਸਲੇ ਵੀ ਵਿਚਾਰੇ ਗਏ ਓਂਟਾਰੀਓ ਦੇ ਇਲਾਕਿਆਂ ਵਿੱਚ ਮੀਂਹ ਦੀ ਚਿਤਾਵਨੀ, ਟੋਰਾਂਟੋ ਵਿੱਚ 50 ਮਿ.ਮੀ. ਤੱਕ ਪੈ ਸਕਦਾ ਹੈ ਮੀਂਹ ਟੋਰਾਂਟੋ ਵਿਰੋਧ ਪ੍ਰਦਰਸ਼ਨ ਲਈ ਸਕੂਲ ਟਰਿਪ ਦੀ ਜਾਂਚ ਹੋਵੇ : ਫੋਰਡ