Welcome to Canadian Punjabi Post
Follow us on

26

September 2024
 
ਭਾਰਤ

ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ

September 19, 2024 07:46 AM

ਨਵੀਂ ਦਿੱਲੀ, 19 ਸਤੰਭਰ (ਪੋਸਟ ਬਿਊਰੋ): ਕੇਂਦਰ ਸਰਕਾਰ ਨੇ 'ਵਨ ਨੇਸ਼ਨ ਵਨ ਇਲੈਕਸ਼ਨ' ਨੂੰ ਬੀਤੇ ਬੁੱਧਵਾਰ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਕਈ ਪਾਰਟੀਆਂ ਦੇ ਆਗੂ ਇਸ ਦੇ ਸਮਰਥਨ 'ਚ ਹਨ ਜਦਕਿ ਕਈ ਇਸ ਦੇ ਖਿਲਾਫ ਹਨ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਭਾਜਪਾ ਦਾ ਨਾਅਰਾ ਦੱਸਿਆ ਹੈ।
ਵੀਰਵਾਰ ਨੂੰ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ 'ਵਨ ਨੇਸ਼ਨ ਵਨ ਇਲੈਕਸ਼ਨ' ਭਾਜਪਾ ਦਾ ਨਾਅਰਾ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ‘ਇਕ ਰਾਸ਼ਟਰ ਇੱਕ ਸਿੱਖਿਆ’ ਹੋਣੀ ਚਾਹੀਦੀ ਹੈ। ਤਾਂ ਜੋ ਆਮ ਆਦਮੀ ਦੇ ਬੱਚਿਆਂ ਨੂੰ ਵੀ ਉਹੀ ਸਿੱਖਿਆ ਮਿਲ ਸਕੇ ਜੋ ਕਰੋੜਪਤੀਆਂ ਦੇ ਬੱਚਿਆਂ ਨੂੰ ਦਿੱਤੀ ਜਾਂਦੀ ਹੈ। ਦੇਸ਼ ਵਿੱਚ ‘ਇਕ ਰਾਸ਼ਟਰ ਇੱਕ ਇਲਾਜ’ ਹੋਣਾ ਚਾਹੀਦਾ ਹੈ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਮੈਂ ਕਹਿੰਦਾ ਹਾਂ ਕਿ ਚੋਣਾਂ ਹਰ ਮਹੀਨੇ ਹੋਣੀਆਂ ਚਾਹੀਦੀਆਂ ਹਨ। ਅਜਿਹੇ 'ਚ ਨੇਤਾ ਜਨਤਾ ਦੇ ਕੰਟਰੋਲ 'ਚ ਹੋਣਗੇ। ਕਿਉਂਕਿ ਜਦੋਂ ਚੋਣਾਂ ਹੁੰਦੀਆਂ ਹਨ ਤਾਂ ਹੀ ਆਗੂ ਲੋਕਾਂ ਦੇ ਵੱਸ ਵਿਚ ਰਹਿ ਕੇ ਆਪਣਾ ਕੰਮ ਕਰਦੇ ਹਨ ਅਤੇ ਹੱਥ ਜੋੜ ਕੇ ਉਨ੍ਹਾਂ ਦੇ ਸਾਹਮਣੇ ਖੜ੍ਹੇ ਹੁੰਦੇ ਹਨ।
ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਵਨ ਨੇਸ਼ਨ-ਵਨ ਇਲੈਕਸ਼ਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਇਹ ਵਿਵਹਾਰਕ ਨਹੀਂ ਹੈ ਅਤੇ ਕੰਮ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਇਹ ਫੈਸਲਾ ਲਿਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਪਰਮ ਰੁਦਰ ਸੁਪਰ ਕੰਪਿਊਟਰ ਕੀਤੇ ਲਾਂਚ 5 ਸਾਲਾ ਬੱਚੀ ਨਾਲ ਬਲਾਤਕਾਰ, ਗਲਾ ਘੁੱਟ ਕੇ ਕੀਤਾ ਕਤਲ, ਬੰਦ ਫਲੈਟ 'ਚੋਂ ਮਿਲੀ ਲਾਸ਼ ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਟਿੱਪਣੀਆਂ ਹਟਾਉਣ ਤੋਂ ਕੀਤਾ ਇਨਕਾਰ, ਗੁਜਰਾਤ ਸਰਕਾਰ ਦੀ ਅਰਜ਼ੀ ਖਾਰਜ ਮੰਡੀ 'ਚ ਪੈਰ ਤਿਲਕਣ ਕਾਰਨ ਖੂਹ 'ਚ ਡਿੱਗੇ ਪਤੀ-ਪਤਨੀ, ਮੌਤ ਸੂਰਤ ਵਿੱਚ ਗਹਿਣੇ ਬਣਾਉਣ ਵਾਲੀ ਯੂਨਿਟ ਵਿੱਚ ਲੱਗੀ, 14 ਮਜ਼ਦੂਰ ਝੁਲਸੇ, ਦੋ ਦੀ ਹਾਲਤ ਗੰਭੀਰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਹੋਈ ਸਖ਼ਤ, ਫੂਲਕਾ ਨੇ ਬੱਚਿਆਂ ਦੀ ਸੁਰੱਖਿਆ `ਤੇ ਚੁੱਕੇ ਸਵਾਲ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਕਮਿਸ਼ਨ ਤੋਂ ਕੀਤਾ ਜਵਾਬ ਤਲਬ ਮਨੀਪੁਰ 'ਚ ਪੁਲਿਸ ਨੇ ਪਹਾੜੀਆਂ ਵਿਚੋਂਂ ਰਾਈਫਲਾਂ ਅਤੇ ਗਰਨੇਡ ਕੀਤੇ ਬਰਾਮਦ ਕੰਗਨਾ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਬਿਆਨ: ਕਿਹਾ- ਖੇਤੀ ਕਾਨੂੰਨ ਵਾਪਿਸ ਆਉਣ, ਕਿਸਾਨ ਕਰਨ ਮੰਗ ਜੈਪੁਰ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ 'ਚ ਕਮੀ, ਇੱਕ ਵਿਦਿਆਰਥੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚਿਆ