Welcome to Canadian Punjabi Post
Follow us on

26

September 2024
 
ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

September 19, 2024 08:32 AM

ਚੰਡੀਗੜ੍ਹ, 19 ਸਤੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ ਰਿਸ਼ਵਤ ਲਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ