Welcome to Canadian Punjabi Post
Follow us on

26

September 2024
 
ਭਾਰਤ

ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.

September 19, 2024 12:14 PM

ਨਵੀਂ ਦਿੱਲੀ, 19 ਸਤੰਬਰ (ਪੋਸਟ ਬਿਊਰੋ): ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖਿਲਾਫ ਰਾਹੁਲ ਗਾਂਧੀ ਬਾਰੇ ਵਿਵਾਦਿਤ ਟਿੱਪਣੀ ਕਰਨ 'ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇਕ ਅਧਿਕਾਰੀ ਨੇ ਇਸ ਦੀ ਸਿ਼ਕਾਇਤ ਕੀਤੀ ਸੀ।
ਬਿੱਟੂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 353 (2) (ਗਲਤ ਸੂਚਨਾ ਜਾਂ ਅਫਵਾਹਾਂ ਫੈਲਾਉਣਾ), 192 (ਦੰਗਾ ਭੜਕਾਉਣ ਦੀ ਕੋਸਿ਼ਸ਼) ਅਤੇ 196 (ਧਰਮ ਜਾਂ ਜਾਤ ਦੇ ਆਧਾਰ 'ਤੇ ਨਫ਼ਰਤ ਫੈਲਾਉਣਾ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਤੋਂ ਬਾਅਦ ਕੇਂਦਰੀ ਮੰਤਰੀ ਨੇ ਕਿਹਾ ਕਿ ਮੈਂ ਆਪਣੇ ਬਿਆਨ ਲਈ ਮੁਆਫੀ ਨਹੀਂ ਮੰਗਾਂਗਾ, ਸਗੋਂ ਸੰਸਦ 'ਚ ਇਹ ਵੀ ਕਹਾਂਗਾ ਕਿ ਗਾਂਧੀ ਪਰਿਵਾਰ ਨੇ ਪੰਜਾਬ ਨੂੰ ਸਾੜਿਆ। ਅਸੀਂ ਪੰਜਾਬ ਵਿੱਚ ਆਪਣੀਆਂ ਕਈ ਪੀੜ੍ਹੀਆਂ ਗੁਆ ਚੁੱਕੇ ਹਾਂ।
ਦਰਅਸਲ ਬਿੱਟੂ ਨੇ 15 ਸਤੰਬਰ ਨੂੰ ਕਿਹਾ ਸੀ ਕਿ ਰਾਹੁਲ ਗਾਂਧੀ ਦੇਸ਼ ਦੇ ਨੰਬਰ-1 ਅੱਤਵਾਦੀ ਹਨ। ਜੋ ਵੀ ਇਨ੍ਹਾਂ ਨੂੰ ਫੜ੍ਹਦਾ ਹੈ ਉਸ ਨੂੰ ਇਨਾਮ ਮਿਲਣਾ ਚਾਹੀਦਾ ਹੈ ਕਿਉਂਕਿ ਉਹ ਦੇਸ਼ ਦੇ ਸਭ ਤੋਂ ਵੱਡੇ ਦੁਸ਼ਮਣ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਪਰਮ ਰੁਦਰ ਸੁਪਰ ਕੰਪਿਊਟਰ ਕੀਤੇ ਲਾਂਚ 5 ਸਾਲਾ ਬੱਚੀ ਨਾਲ ਬਲਾਤਕਾਰ, ਗਲਾ ਘੁੱਟ ਕੇ ਕੀਤਾ ਕਤਲ, ਬੰਦ ਫਲੈਟ 'ਚੋਂ ਮਿਲੀ ਲਾਸ਼ ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਟਿੱਪਣੀਆਂ ਹਟਾਉਣ ਤੋਂ ਕੀਤਾ ਇਨਕਾਰ, ਗੁਜਰਾਤ ਸਰਕਾਰ ਦੀ ਅਰਜ਼ੀ ਖਾਰਜ ਮੰਡੀ 'ਚ ਪੈਰ ਤਿਲਕਣ ਕਾਰਨ ਖੂਹ 'ਚ ਡਿੱਗੇ ਪਤੀ-ਪਤਨੀ, ਮੌਤ ਸੂਰਤ ਵਿੱਚ ਗਹਿਣੇ ਬਣਾਉਣ ਵਾਲੀ ਯੂਨਿਟ ਵਿੱਚ ਲੱਗੀ, 14 ਮਜ਼ਦੂਰ ਝੁਲਸੇ, ਦੋ ਦੀ ਹਾਲਤ ਗੰਭੀਰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਹੋਈ ਸਖ਼ਤ, ਫੂਲਕਾ ਨੇ ਬੱਚਿਆਂ ਦੀ ਸੁਰੱਖਿਆ `ਤੇ ਚੁੱਕੇ ਸਵਾਲ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਕਮਿਸ਼ਨ ਤੋਂ ਕੀਤਾ ਜਵਾਬ ਤਲਬ ਮਨੀਪੁਰ 'ਚ ਪੁਲਿਸ ਨੇ ਪਹਾੜੀਆਂ ਵਿਚੋਂਂ ਰਾਈਫਲਾਂ ਅਤੇ ਗਰਨੇਡ ਕੀਤੇ ਬਰਾਮਦ ਕੰਗਨਾ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਬਿਆਨ: ਕਿਹਾ- ਖੇਤੀ ਕਾਨੂੰਨ ਵਾਪਿਸ ਆਉਣ, ਕਿਸਾਨ ਕਰਨ ਮੰਗ ਜੈਪੁਰ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ 'ਚ ਕਮੀ, ਇੱਕ ਵਿਦਿਆਰਥੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚਿਆ