Welcome to Canadian Punjabi Post
Follow us on

26

September 2024
 
ਕੈਨੇਡਾ

ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤ

September 19, 2024 09:51 PM

ਓਟਵਾ, 19 ਸਤੰਬਰ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਦੇ ਰੂਪ ਵਿੱਚ ਵਾਧੂ ਚਾਰਜ ਸੰਭਾਲਣ ਲਈ ਟਰੇਜ਼ਰੀ ਬੋਰਡ ਦੀ ਪ੍ਰਧਾਨ ਅਨੀਤਾ ਆਨੰਦ ਨੂੰ ਨਿਯੁਕਤ ਕੀਤਾ ।
ਉਨ੍ਹਾਂ ਦੇ ਫਰੰਟ ਬੈਂਚ ਵਿੱਚ ਇਹ ਮਾਮੂਲੀ ਫੇਰਬਦਲ ਲੰਬੇ ਸਮੇਂ ਤੋਂ ਕੈਬਨਿਟ ਮੰਤਰੀ ਰਹੇ ਪਾਬਲੋ ਰੋਡਰੀਗੇਜ ਵੱਲੋਂ ਇਹ ਐਲਾਨ ਕੀਤੇ ਜਾਣ ਤੋਂ ਬਾਅਦ ਹੋਇਆ ਕਿ ਉਹ ਕਿਊਬੇਕ ਲਿਬਰਲ ਪਾਰਟੀ ਦੀ ਲੀਡਰਸਿ਼ਪ ਲਈ ਚੋਣ ਲੜਨ ਲਈ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
ਟਰੂਡੋ ਦੀ ਸਰਕਾਰ ਤੋਂ ਬਾਹਰ ਹੋਣ ਦੇ ਉਨ੍ਹਾਂ ਦੇ ਫੈਸਲੇ ਨੇ ਲਿਬਰਲਜ਼ ਨੂੰ ਕਿਊਬੇਕ ਲੈਫਟੀਨੈਂਟ ਤੋਂ ਬਿਨ੍ਹਾਂ ਵੀ ਛੱਡ ਦਿੱਤਾ। ਪ੍ਰੋਕਿਓਰਮੈਂਟ ਮੰਤਰੀ ਜੀਨ ਯਵੇਸ ਡੁਕਲੋਸ ਉਸ ਅਹੁਦੇ ਨੂੰ ਸੰਭਾਲ ਰਹੇ ਹਨ।
ਵੀਰਵਾਰ ਦੁਪਹਿਰ ਨੂੰ ਰਾਇਡੌ ਹਾਲ ਵਿੱਚ ਇੱਕ ਸਮਾਰੋਹ ਵਿੱਚ ਆਨੰਦ ਨੂੰ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਸਹੁੰ ਚੁਕਾਈ ਗਈ। ਟਰੂਡੋ ਮੌਜੂਦ ਨਹੀਂ ਸਨ ਪਰ ਗਵਰਨਰ ਜਨਰਲ ਮੈਰੀ ਸਾਇਮਨ ਮੌਜੂਦ ਸਨ ਅਤੇ ਕੁੱਝ ਕਰਮਚਾਰੀ ਅਤੇ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਓਟਵਾ ਨਾਲ ਸੰਬੰਧਤ ਦੋ ਕੈਨੇਡੀਅਨਜ ਦੀ਼ ਲੇਬਨਾਨ ਵਿੱਚ ਹਵਾਈ ਹਮਲੇ `ਚ ਮੌਤ ਸੜਕ `ਤੇ ਸੁੱਟਿਆ ਮਿਲਿਆ ਚੋਰੀ ਹੋਈ ਕਾਰਵੇਟ ਕਾਰ ਦਾ ਖੋਲ ਹੁਣ ਸੀਨੀਅਰਜ਼ ਲੈਣਗੇ ਮਾਡਲ ਟੀ ਫੋਰਡ ਦੀ replica ਵਾਲੇ ਵਾਹਨ ਵਿਚ ਝੂਟੇ, ਅਲਬਰਟਾ ਸ਼ਹਿਰ ਦੇ ਗੋਲਡਨ ਕਲੱਬ ਨੇ ਖਰੀਦਿਆ ਵਾਹਨ ਵਾਲਮਾਰਟ ਕੈਨੇਡਾ ਪ੍ਰਤੀ ਘੰਟਾ ਕਰਮਚਾਰੀਆਂ ਦੀ ਤਨਖਾਹ ਵਿੱਚ 92 ਮਿਲੀਅਨ ਡਾਲਰ ਦਾ ਕਰੇਗਾ ਵਾਧਾ ਟਰੂਡੋ ਸਰਕਾਰ ਡਿੱਗਣ ਤੋਂ ਬਚੀ, ਟਰੂਡੋ ਨੂੰ ਸ਼ਾਸਨ ਜਾਰੀ ਰੱਖਣ ਲਈ ਮਿਲੇ ਜ਼ਰੂਰੀ ਵੋਟ ਗਰੈਂਡ ਫੋਰਕਸ, ਬੀ.ਸੀ. ਦੇ ਜੰਗਲ ਵਿਚ ਲੱਗੀ ਅੱਗ, ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ ਬੀਮਾਰੀ ਦੇ ਖਤਰੇ ਕਾਰਨ ਡੇਨੋਨ ਕੈਨੇਡਾ ਨੇ ਦਹੀ ਵਾਪਿਸ ਮੰਗਵਾਇਆ ਟੋਰਾਂਟੋ ਨਿਵਾਸੀ ਸੰਗੀਤਕਾਰ ਦੀ ਹਾਦਸੇ ਵਿੱਚ ਮੌਤ, ਪ੍ਰਤੀਭਾਸ਼ਾਲੀ ਅਤੇ ਸੁੰਦਰ ਇਨਸਾਨ ਵਜੋਂ ਲੋਕਾਂ ਵੱਲੋਂ ਦਿੱਤੀ ਗਈ ਸ਼ਰਧਾਂਜ਼ਲੀ ਕਰਿਸਟੀ ਪਿਟਸ ਵਿੱਚ ਬਹਿਸ ਦੌਰਾਨ 2 ਲੋਕਾਂ `ਤੇ ਚਾਕੂ ਨਾਲ ਹਮਲਾ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਕਰ ਰਹੀ ਭਾਲ ਪ੍ਰੀਮੀਅਰ ਡੱਗ ਫੋਰਡ ਨੇ ਕਿਹਾ- ਹਾਈਵੇ 401 ਦੇ ਹੇਠਾਂ ਇੱਕ ਸੁਰੰਗ ਬਣਾਉਣਾ ਚਾਹੁੰਦੇ ਹਨ