Welcome to Canadian Punjabi Post
Follow us on

21

January 2025
 
ਖੇਡਾਂ

ਭਾਰਤ ਨੇ ਚੇਨੱਈ ਟੈਸਟ ਵਿਚ ਬੰਗਲਾਦੇਸ਼ ਨੂੰ 280 ਦੌੜਾਂ ਨਾਲ ਹਰਾਇਆ

September 22, 2024 01:38 PM

ਚੇਨੱਈ, 22 ਸਤੰਬਰ (ਪੋਸਟ ਬਿਊਰੋ): ਭਾਰਤ ਨੇ ਬੰਗਲਾਦੇਸ਼ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ 280 ਦੌੜਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਨਾਲ ਟੀਮ ਨੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਮੈਚ 27 ਸਤੰਬਰ ਤੋਂ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ ਵਿੱਚ ਖੇਡਿਆ ਜਾਵੇਗਾ।
ਚੇਪੌਕ ਸਟੇਡੀਅਮ 'ਚ ਐਤਵਾਰ ਨੂੰ ਮੈਚ ਦੇ ਚੌਥੇ ਦਿਨ 515 ਦੌੜਾਂ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੂਜੀ ਪਾਰੀ 'ਚ ਬੰਗਲਾਦੇਸ਼ ਨੂੰ 234 ਦੌੜਾਂ 'ਤੇ ਆਲ ਆਊਟ ਕਰ ਦਿੱਤੀ। ਇਸ ਤੋਂ ਪਹਿਲਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ 4 ਵਿਕਟਾਂ 'ਤੇ 287 ਦੌੜਾਂ 'ਤੇ ਦੂਜੀ ਪਾਰੀ ਘੋਸਿ਼ਤ ਕੀਤੀ ਅਤੇ ਬੰਗਲਾਦੇਸ਼ ਨੂੰ 515 ਦੌੜਾਂ ਦਾ ਟੀਚਾ ਦਿੱਤਾ। ਟੀਮ ਇੰਡੀਆ ਨੇ ਪਹਿਲੀ ਪਾਰੀ 'ਚ 376 ਦੌੜਾਂ ਬਣਾਈਆਂ ਸਨ। ਜਵਾਬ 'ਚ ਬੰਗਲਾਦੇਸ਼ ਦੀ ਪਹਿਲੀ ਪਾਰੀ 149 ਦੌੜਾਂ 'ਤੇ ਸਿਮਟ ਗਈ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਖੋ-ਖੋ ਵਿਸ਼ਵ ਕੱਪ: ਭਾਰਤੀ ਮਹਿਲਾ ਟੀਮ ਨੇ ਨੇਪਾਲ ਨੂੰ ਹਰਾ ਕੇ ਜਿੱਤਿਆ ਪਹਿਲਾ ਖੋ-ਖੋ ਵਿਸ਼ਵ ਕੱਪ ਕਰਲਰ ਬਰਾਇਨ ਹੈਰਿਸ ਐਂਟੀ ਡੋਪਿੰਗ ਨਿਯਮ ਦੀ ਉਲੰਘਣਾ ਕਾਰਨ ਆਰਜੀ ਪਾਬੰਦੀ ਹਟੀ ਰਵੀਚੰਦਰਨ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਵਿਸ਼ਵ ਸ਼ਤਰੰਜ ਚੈਂਪੀਅਨ ਗੁਕੇਸ਼ ਦਾ ਚੇਨੱਈ ਹਵਾਈ ਅੱਡੇ 'ਤੇ ਨਿੱਘਾ ਸਵਾਗਤ 18 ਸਾਲਾ ਗੁਕੇਸ਼ ਸ਼ਤਰੰਜ ਦੇ ਬਣੇ ਨਵੇਂ ਵਿਸ਼ਵ ਚੈਂਪੀਅਨ, ਫਾਈਨਲ 'ਚ ਚੀਨੀ ਖਿਡਾਰੀ ਨੂੰ ਹਰਾਇਆ ਪਹਿਲਵਾਨ ਬਜਰੰਗ ਪੂਨੀਆ `ਤੇ ਨਾਡਾ ਨੇ ਚਾਰ ਸਾਲ ਦੀ ਲਗਾਈ ਪਾਬੰਦੀ ਪਰਥ ਟੈਸਟ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ 295 ਦੌੜਾਂ ਨਾਲ ਹਰਾਇਆ ਅਣਗੌਲੇ ਹੀ ਤੁਰ ਗਿਆ ਜੈਵਲਿਨ “ਲਿਟਲ ਓਲੰਮਪੀਅਨ” ਪ੍ਰੀਤਾ ਕੈਨੇਡਾ ਦੀ ਫੀਲਡ ਹਾਕੀ ਡਿਵੈਲਪਮੈਂਟ ਟੀਮ ਵਿੱਚ ਚਾਰ ਪੰਜਾਬੀ ਮੂਲ ਦੀਆਂ ਖਿਡਾਰਣਾਂ ਸ਼ਾਮਿਲ ਭਾਰਤ ਨੇ ਕਾਨਪੁਰ ਟੈਸਟ ਵਿਚ ਬੰਗਲਾੇਦਸ਼ ਨੂੰ 7 ਵਿਕਟਾਂ ਨਾਲ ਹਰਾਇਆ