Welcome to Canadian Punjabi Post
Follow us on

26

September 2024
 
ਟੋਰਾਂਟੋ/ਜੀਟੀਏ

ਟੋਰਾਂਟੋ ਵਿਰੋਧ ਪ੍ਰਦਰਸ਼ਨ ਲਈ ਸਕੂਲ ਟਰਿਪ ਦੀ ਜਾਂਚ ਹੋਵੇ : ਫੋਰਡ

September 24, 2024 07:33 AM

ਟੋਰਾਂਟੋ, 24 ਸਤੰਬਰ (ਪੋਸਟ ਬਿਊਰੋ): ਓਂਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਟੋਰਾਂਟੋ ਫੀਲਡ ਟਰਿਪ ਨੂੰ ਅਪਮਾਨਜਨਕ ਦੱਸਿਆ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਡਾਊਨਟਾਉਨ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ ਵੇਖਿਆ ਗਿਆ ਸੀ। ਉਨ੍ਹਾਂ ਨੇ ਤੱਤਕਾਲ ਜਾਂਚ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਇਸ `ਤੇ ਕਾਰਵਾਈ ਕਰੇਗੀ। ਟੋਰਾਂਟੋ ਡਿਸਟਰਿਕਟ ਸਕੂਲ ਬੋਰਡ `ਤੇ ਉਸ ਫੀਲਡ ਟਰਿਪ ਤੋਂ ਬਾਅਦ ਦਬਾਅ ਵਧ ਰਿਹਾ ਹੈ, ਜਿਸ ਵਿੱਚ ਵਿਦਿਆਰਥੀ ਗਰੈਸੀ ਨੈਰੋ ਫ੍ਰਸਟ ਨੇਸ਼ਨ ਲਈ ਕਾਰਵਾਈ ਦੇ ਦਿਨ ਗਏ ਸਨ। ਗਰੈਸੀ ਨੈਰੋ ਫ੍ਰਸਟ ਨੇਸ਼ਨ ਦਾ ਭਾਈਚਾਰਾ ਪਾਰਾ ਜ਼ਹਿਰ ਤੋਂ ਪ੍ਰਭਾਵਿਤ ਹੋਇਆ ਸੀ।
ਬੋਰਡ ਨੇ ਪੁਸ਼ਟੀ ਕੀਤੀ ਕਿ ਪ੍ਰੋਗਰਾਮ ਲਈ ਇੱਕ ਟਰਿਪ ਆਯੋਜਿਤ ਕੀਤੀ ਗਈ ਸੀ ਪਰ ਕਿਹਾ ਕਿ ਇਸਨੂੰ ਵਿਦਿਆਰਥੀਆਂ ਲਈ ਸਵਦੇਸ਼ੀ ਲੋਕਾਂ ਦੇ ਅਨੁਭਵਾਂ ਨੂੰ ਸੁਣਨ ਲਈ ਇੱਕ ਸਿੱਖਿਆ ਅਨੁਭਵ ਦੇ ਰੂਪ ਵਿੱਚ ਵਿਉਂਤਬੱਧ ਕੀਤਾ ਗਿਆ ਸੀ। ਟੀਡੀਐੱਸਬੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਰੋਧ ਪ੍ਰਧਰਸ਼ਨ ਵਿੱਚ ਹਿੱਸਾ ਲੈਣ ਦੀ ਯੋਜਨਾ ਨਹੀਂ ਸੀ। ਸੋਮਵਾਰ ਨੂੰ ਕੋਬਰਗ, ਓਂਟਾਰੀਓ ਵਿੱਚ ਇੱਕ ਅਸੰਬੰਧਿਤ ਪ੍ਰੋਗਰਾਮ ਵਿੱਚ, ਫੋਰਡ ਨੇ ਬੋਰਡ ਨੂੰ ਟਰਿਪ ਦੇ ਤਰੀਕੇ ਲਈ ਫਟਕਾਰ ਲਗਾਈ ਅਤੇ ਕੁੱਝ ਅਧਿਆਪਕਾਂ `ਤੇ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦੀ ਯੋਜਨਾ ਬਣਾਉਣ ਦਾ ਇਲਜ਼ਾਮ ਲਗਾਇਆ। ਉਨ੍ਹਾਂ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਹ ਸ਼ਰਮਨਾਕ ਹੈ ਕਿ ਤੁਸੀ ਸਾਡੇ ਬੱਚਿਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹੋ, ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਵਿਰੋਧ ਟੋਰਾਂਟੋ ਵਿੱਚ ਫਿਲਿਸਤੀਨ ਰੈਲੀ ਸੀ। ਫੋਰਡ ਨੇ ਕਿਹਾ ਕਿ ਇਸਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਅਸੀਂ ਇਸ `ਤੇ ਪੂਰੀ ਤਰ੍ਹਾਂ ਧਿਆਨ ਦੇਵਾਂਗੇ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਸੀਸਾਗਾ ਵਿੱਚ ਸੜਕ ਹਾਦਸੇ ਵਿਚ ਚਾਰ ਲੋਕ ਜ਼ਖਮੀ ਕਿੰਗ ਸਿਟੀ ਵਿੱਚ ਟਾਰਗਿਟ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ ਪੋਰਸ਼ ਚੋਰੀ ਦੇ ਵਾਇਰਲ ਵੀਡੀਓ ਵਿੱਚ ਦਿਸੀ ਬਰੈਂਪਟਨ ਦੀ ਲੜਕੀ `ਤੇ ਹੁਣ ਲੱਗੇ ਟੋਰਾਂਟੋ ਵਿੱਚ ਆਟੋ ਚੋਰੀ ਦੇ ਚਾਰਜਿਜ਼ ਬਰੈਂਪਟਨ ਦੇ ਵਿਅਕਤੀ `ਤੇ ਇੱਕ ਲੱਖ 70 ਹਜ਼ਾਰ ਡਾਲਰ ਦੀ ਠੱਗੀ ਦਾ ਦੋਸ਼, ਇੱਕ ਗ੍ਰਿਫ਼ਤਾਰ ਬਰੈਂਪਟਨ ਨਿਵਾਸੀ ਪੁਨੀਤ ਜੋਹਲ ਨੂੰ ‘ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਭਲਾਈ ਕਰਨ ਲਈ ਕੀਤਾ ਸਨਮਾਨਿਤ ਨਕਲੀ ਪੁਲਿਸ ਅਧਿਕਾਰੀ ਬਣਕੇ ਕੀਤਾ ਫੋਨ, ਠੱਗੇ 6 ਹਜ਼ਾਰ ਡਾਲਰ, ਪੁਲਿਸ ਨੇ ਬਰੈਂਪਟਨ ਦੇ ਵਿਅਕਤੀ `ਤੇ ਲਗਾਇਆ ਚਾਰਜਿਜ਼, ਦੂਜੇ ਮੁਲਜ਼ਮ ਦੀ ਭਾਲ ਜਾਰੀ ਟੀ.ਪੀ.ਏ.ਆਰ. ਕਲੱਬ ਦੇ 26 ਮੈਂਬਰਾਂ ਨੇ ਪੀਟਰਬੋਰੋ ਵਿਖੇ ਦੂਸਰੇ ‘ਮੋਨਾਰਕ ਬਟਰਫ਼ਲਾਈ ਫੈਸਟੀਵਲ’ ਦੌਰਾਨ 10 ਕਿਲੋਮੀਟਰ ਦੌੜ ਵਿਚ ਲਿਆ ਹਿੱਸਾ ਪਰਵਾਸੀ ਪੰਜਾਬੀ ਪੈੱਨਸ਼ਨਰਾਂ ਦਾ ਭਰਵਾਂ ਸਲਾਨਾ ਇਜਲਾਸ: ਪੈੱਨਸ਼ਨ ਸਬੰਧੀ ਮੰਗਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਦੇਫ਼ੈੱਡਰਲ, ਪ੍ਰੋਵਿੰਸ਼ੀਅਲ ਤੇ ਸਥਾਨਕ ਸਰਕਾਰਾਂ ਦੇ ਪੱਧਰ ਦੇਮਸਲੇ ਵੀ ਵਿਚਾਰੇ ਗਏ ਓਂਟਾਰੀਓ ਦੇ ਇਲਾਕਿਆਂ ਵਿੱਚ ਮੀਂਹ ਦੀ ਚਿਤਾਵਨੀ, ਟੋਰਾਂਟੋ ਵਿੱਚ 50 ਮਿ.ਮੀ. ਤੱਕ ਪੈ ਸਕਦਾ ਹੈ ਮੀਂਹ ਪ੍ਰੀਮੀਅਰ ਡੱਗ ਫੋਰਡ ਮੁੱਖ ਸੜਕਾਂ ਦੀ ਥਾਂ ‘ਸਾਈਡ ਸਟਰੀਟ’ `ਤੇ ਬਾਈਕ ਲੇਨ ਬਣਾਉਣ ਦੇ ਇਛੁੱਕ