Welcome to Canadian Punjabi Post
Follow us on

27

September 2024
 
ਪੰਜਾਬ

ਡਾ.ਓਬਰਾਏ ਦੇ ਯਤਨਾਂ ਸਦਕਾ ਹਰਿਆਣਾ ਦੇ ਊਧਮ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

September 25, 2024 10:44 AM

-20 ਜੁਲਾਈ ਤੋਂ ਪਰਿਵਾਰ ਨਾਲ ਟੁੱਟ ਗਿਆ ਸੀ ਸੰਪਰਕ, ਲਵਾਰਿਸ ਮਿਲੀ ਸੀ ਲਾਸ਼
-ਟਰੱਸਟ ਦੇਵੇਗਾ ਪੀੜ੍ਹਤ ਪਰਿਵਾਰ ਨੂੰ ਦੋ ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ : ਡਾ.ਓਬਰਾਏ


ਅੰਮ੍ਰਿਤਸਰ, 25 ਸਤੰਬਰ (ਗਿਆਨ ਸਿੰਘ): ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹਰਿਆਣਾ ਦੇ ਜ਼ਿਲ੍ਹਾ ਅੰਬਾਲਾ ਦੇ ਪਿੰਡ ਬਹੀਟਾ ਨਾਲ ਸਬੰਧਿਤ 41 ਸਾਲਾ ਊਧਮ ਸਿੰਘ ਪੁੱਤਰ ਕਿਰਪਾਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਊਧਮ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਪੰਜ ਵਰ੍ਹੇ ਪਹਿਲਾਂ ਦੁਬਈ ਆਇਆ ਸੀ ਕਿ ਬੀਤੇ ਜੁਲਾਈ ਮਹੀਨੇ ਅੰਦਰ ਭੇਦ ਭਰੇ ਹਾਲਾਤ ਵਿੱਚ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਉਧਮ ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਮਿਲਣ 'ਤੇ ਭਾਰਤੀ ਦੂਤਘਰ ਵੱਲੋਂ ਬੀਤੀ 20 ਅਗਸਤ ਦੇ ਕਰੀਬ ਉਨ੍ਹਾਂ ਨਾਲ ਸੰਪਰਕ ਕਰ ਕੇ ਉਨਾਂ ਨੂੰ ਊਧਮ ਸਿੰਘ ਦੇ ਵਾਰਸਾਂ ਨੂੰ ਇਹ ਸੂਚਨਾ ਦੇਣ ਲਈ ਕਿਹਾ ਸੀ। ਉਹਨਾਂ ਇਹ ਵੀ ਦੱਸਿਆ ਕਿ ਊਧਮ ਸਿੰਘ ਦੇ ਮ੍ਰਿਤਕ ਸਰੀਰ ਕੋਲੋਂ ਕੋਈ ਸ਼ਨਾਖਤੀ ਪੱਤਰ ਨਾ ਮਿਲਣ ਕਾਰਨ ਉਸ ਦੀ ਪਛਾਣ ਉਸਦੇ ਅੰਗੂਠੇ ਨੂੰ ਸਕੈਨ ਕਰਨ ਉਪਰੰਤ ਹੋਈ ਸੀ। ਉਨ੍ਹਾਂ ਦੱਸਿਆ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹਰਿਆਣਾ ਇਕਾਈ ਦੇ ਆਗੂ ਲਖਵਿੰਦਰਪਾਲ ਸਿੰਘ ਗਰੇਵਾਲ ਰਾਹੀਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਕੇ ਉਨਾਂ ਨਾਲ ਵਾਪਰੀ ਇਸ ਅਣਹੋਣੀ ਤੋਂ ਜਾਣੂ ਕਰਵਾਇਆ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੁਬਈ ਸਥਿਤ ਆਪਣੀ ਟੀਮ ਵੱਲੋਂ ਊਧਮ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕਰਨ ਅੱਜ ਉਸ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਿਆ ਹੈ। ਡਾ.ਓਬਰਾਏ ਨੇ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ, ਉਨ੍ਹਾਂ ਵੱਲੋਂ ਹੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਾਨੂੰਨ ਮੁਤਾਬਕ ਉਕਤ ਖਰਚ ਉਨ੍ਹਾਂ ਨੂੰ ਕੁਝ ਸਮੇਂ ਬਾਅਦ ਸਰਕਾਰ ਵੱਲੋਂ ਪ੍ਰਾਪਤ ਹੋ ਜਾਵੇਗਾ।
ਡਾ.ਐਸ.ਪੀ.ਸਿੰਘ ਉਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਊਧਮ ਸਿੰਘ ਦੀਆਂ ਦੋ ਮਾਸੂਮ ਧੀਆਂ ਤੇ ਪਤਨੀ ਲਈ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ।ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਆਗੂ ਜਗਦੇਵ ਸਿੰਘ ਛੀਨਾ,ਪਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 375 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਹਵਾਈ ਅੱਡੇ ਤੇ ਹਰਿਆਣਾ ਤੋਂ ਮ੍ਰਿਤਕ ਦੇਹ ਲੈਣ ਪਹੁੰਚੇ ਊਧਮ ਸਿੰਘ ਦੇ ਪਿਤਾ ਕਿਰਪਾਲ ਸਿੰਘ ਅਤੇ ਦੋਸਤ ਗੁਰਪ੍ਰੀਤ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਊਧਮ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ