Welcome to Canadian Punjabi Post
Follow us on

26

September 2024
 
ਪੰਜਾਬ

ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ

September 25, 2024 10:44 AM

-ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕ ਤੀਰਥ ਦੇ ਵੀ ਕੀਤੇ ਦਰਸ਼ਨ
ਅੰਮ੍ਰਿਤਸਰ, 25 ਸਤੰਬਰ (ਗਿਆਨ ਸਿੰਘ): ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਮੰਤਰੀ ਬਣੇ ਮਹਿੰਦਰ ਭਗਤ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲ ਇਸ ਵੱਡੀ ਜਿ਼ੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ।

 
ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ।
ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦਿੱਤੀ ਹੋਈ ਨਵੀਂ ਜਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਲੀਹਾਂ ਉੱਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮਗਰੋਂ ਭਗਤ ਵੱਲੋਂ ਜਲਿਆਂਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ। ਉਪਰੰਤ ਉਹਨਾਂ ਨੇ ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ, ਰਾਮ ਤੀਰਥ ਵਿਖੇ ਪਹੁੰਚ ਕੇ ਭਗਵਾਨ ਦੇ ਦਰਸ਼ਨ ਕੀਤੇ ਤੇ ਪੰਜਾਬ ਦੇ ਭਲੇ ਲਈ ਕਾਮਨਾ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਡਾ.ਓਬਰਾਏ ਦੇ ਯਤਨਾਂ ਸਦਕਾ ਹਰਿਆਣਾ ਦੇ ਊਧਮ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ