Welcome to Canadian Punjabi Post
Follow us on

26

September 2024
 
ਪੰਜਾਬ

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

September 25, 2024 10:52 AM

ਅੰਮ੍ਰਿਤਸਰ, 25 ਸਤੰਬਰ (ਗਿਆਨ ਸਿੰਘ): ਨਵੇਂ ਬਣੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲੋਂ ਅਰਦਾਸ ਕੀਤੀ ਕਿ ਉਹ ਉਨਾਂ ਨੂੰ ਬਲ ਬਖਸ਼ਣ ਕਿ ਉਹ ਆਪਣੀ ਜਿੰ਼ਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਸਕਣ।
ਇਸ ਤੋਂ ਪਹਿਲਾਂ ਮੁੰਡੀਆਂ ਪਹਿਲੀ ਵਾਰ ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਜਿਸ ਉਪਰੰਤ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੇ ਜਿੱਥੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।
ਮੱਥਾ ਟੇਕਣ ਉਪੰਰਤ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦਿੱਤੀ ਹੋਈ ਨਵੀਂ ਜਿੰ਼ਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ, ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਜਗਸ਼ੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ ਡਾ.ਓਬਰਾਏ ਦੇ ਯਤਨਾਂ ਸਦਕਾ ਹਰਿਆਣਾ ਦੇ ਊਧਮ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ