Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

September 26, 2024 09:58 AM

ਚੰਡੀਗੜ੍ਹ, 26 ਸਤੰਬਰ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਜੈਤੋਂ, ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਲਾਈਨਮੈਨ ਗੁਰਭੇਜ ਸਿੰਘ ਵਿਰੁੱਧ 4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮਨਿੰਦਰਜੀਤ ਸਿੰਘ ਵਾਸੀ ਜੈਤੋਂ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਘਰ ਓਵਰਲੋਡ ਬਿਜਲੀ ਕੁਨੈਕਸ਼ਨ ਦੀ ਵਰਤੋਂ ਕਰਨ ਸਬੰਧੀ ਧਮਕੀ ਦੇ ਕੇ ਉਕਤ ਮੁਲਜ਼ਮ ਨੇ ਉਸ ਕੋਲੋਂ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਲਾਈਨਮੈਨ ਵੱਲੋਂ ਰਿਸ਼ਵਤ ਮੰਗਣ ਸਮੇਂ ਕੀਤੀ ਗੱਲਬਾਤ ਆਪਣੇ ਮੋਬਾਈਲ ਫੋਨ 'ਤੇ ਰਿਕਾਰਡ ਕਰ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਜਾਂਚ ਦੇ ਆਧਾਰ 'ਤੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ