Welcome to Canadian Punjabi Post
Follow us on

30

December 2024
ਬ੍ਰੈਕਿੰਗ ਖ਼ਬਰਾਂ :
ਮਸਕ ਨੇ ਕਿਹਾ- ਐੱਚ1 ਵੀਜ਼ਾ ਪ੍ਰੋਗਰਾਮ ਖਤਮ ਹੋਣ ਵਰਗਾ, ਸੁਧਾਰ ਦੀ ਲੋੜ ਜਸਟਿਸ ਸੰਧਾਵਾਲੀਆ ਨੇ ਹਿਮਾਚਲ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀਮੱਧ ਪ੍ਰਦੇਸ਼ ਦੇ ਗੁਨਾ ਵਿੱਚ 140 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ ਬੱਚੇ ਦੀ ਮੌਤਤਾਲਿਬਾਨ ਨੇ ਘਰਾਂ 'ਚ ਖਿੜਕੀਆਂ ਬਣਾਉਣ 'ਤੇ ਲਗਾਈ ਪਾਬੰਦੀ, ਕਿਹਾ- ਜਿੱਥੋਂ ਔਰਤਾਂ ਦਿਖਾਈ ਦੇਣ ਉੱਥੇ ਖਿੜਕੀਆਂ ਨਾ ਬਣਾਓ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰੋਸਟੇਟ ਸਰਜਰੀ ਕਰਵਾਈ, ਰਿਕਵਰੀ ਲਈ ਅੰਡਰਗਾਊਂਡ ਕਮਰੇ ਵਿੱਚ ਹੋਏ ਸਿਫ਼ਟਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ, 100 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ ਲਿਆਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ, 7 ਦਿਨਾਂ ਦਾ ਰਾਸ਼ਟਰੀ ਸੋਗ, 92 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
 
ਪੰਜਾਬ

ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

September 26, 2024 09:59 AM

ਚੰਡੀਗੜ੍ਹ, 26 ਸਤੰਬਰ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਉੱਤੇ ਲਗਾਏ ਗਏ 6,00,000 ਰੁਪਏ ਦੇ ਜੁਰਮਾਨੇ ਦੀ ਕਟੌਤੀ ਕਰਨ ਬਦਲੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ