Welcome to Canadian Punjabi Post
Follow us on

26

September 2024
 
ਪੰਜਾਬ

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ

September 26, 2024 09:59 AM

-7698 ਲੜਕੀਆਂ ਅਤੇ 2740 ਲੜਕਿਆਂ ਲਈ ਵਰਦਾਨ ਬਣੀ ਸਕੂਲ ਬੱਸ ਸਰਵਿਸ
ਚੰਡੀਗੜ੍ਹ, 26 ਸਤੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਤਕਰੀਬਨ 200 ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਜਿਹਨਾਂ ਵਿੱਚੋਂ 118 ਸਕੂਲ ਆਫ਼ ਐਮੀਨੈਂਸ ਹਨ। ਇਨ੍ਹਾਂ ਸਕੂਲਾਂ ਦੇ 10448 ਵਿਦਿਆਰਥੀ ਜਿਹਨਾਂ ਵਿੱਚੋਂ 7698 ਲੜਕੀਆਂ ਅਤੇ 2740 ਲੜਕਿਆਂ ਨੂੰ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ 4304 ਵਿਦਿਆਰਥਣਾਂ 10 ਤੋਂ 20 ਕਿਲੋਮੀਟਰ ਦੀ ਸਫਰ ਸਹੂਲਤ ਦਾ ਲਾਭ ਲੈ ਰਹੀਆਂ ਹਨ ਜਦਕਿ 1002 ਵਿਦਿਆਰਥਣਾਂ 20 ਕਿਲੋਮੀਟਰ ਤੋਂ ਵੱਧ ਦਾ ਸਫਰ ਸਹੂਲਤ ਦਾ ਲਾਭ ਲੈ ਰਹੀਆਂ ਹਨ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਸਥਿਤ ਐਸ.ਜੀ.ਆਰ.ਐਮ ਗਰਲਜ਼ ਸਕੂਲ ਦੀਆਂ 712 ਵਿਦਿਆਰਥਣਾਂ ਬੱਸ ਸਹੂਲਤ ਲਾਭ ਲੈ ਰਹੀਆਂ ਹਨ ਜਦਕਿ ਇਹਨਾਂ ਤੋਂ ਬਾਅਦ ਦੂਸਰੇ ਨੰਬਰ ‘ਤੇ ਬਠਿੰਡਾ ਦੇ ਮਾਲ ਰੋਡ ‘ਤੇ ਸਥਿਤ ਸਰਕਾਰੀ ਸਕੂਲ ਦੀਆਂ 645 ਲੜਕੀਆਂ, ਗਰਲਜ਼ ਸਕੂਲ, ਨਹਿਰੂ ਗਾਰਡਨ ਗਰਲਜ਼ ਸਕੂਲ, ਜਲੰਧਰ ਦੀਆਂ 466, ਕੋਟਕਪੂਰਾ 399, ਸਰਕਾਰੀ ਕੰਨਿਆ ਸਕੂਲ, ਆਨੰਦਪੁਰ ਸਾਹਿਬ ਦੀਆਂ 300 ਵਿਦਿਆਰਥਣਾਂ ਅਤੇ ਫਤਹਿਗੜ੍ਹ ਸਾਹਿਬ ਦੇ ਕੰਨਿਆ ਸਕੂਲ, ਗੋਬਿੰਦਗੜ੍ਹ ਦੀਆਂ 200 ਵਿਦਿਆਰਥਣਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਸਹੂਲਤ ਸਦਕਾ ਵਿਦਿਆਰਥਣਾਂ ਦੇ ਸਕੂਲ ਸਿੱਖਿਆ ਅੱਧ ਵਿਚਕਾਰ ਛੱਡਣ ਦੇ ਰੁਝਾਨ ਨੂੰ ਵੀ ਠੱਲ ਪਈ ਹੈ ਅਤੇ ਪੰਜਾਬ ਸਰਕਾਰ ਇਸ ਸਹੂਲਤ ਦਾ ਦਾਇਰਾ ਹੌਲੀ-ਹੌਲੀ ਵਧਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ ਡਾ.ਓਬਰਾਏ ਦੇ ਯਤਨਾਂ ਸਦਕਾ ਹਰਿਆਣਾ ਦੇ ਊਧਮ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ