Welcome to Canadian Punjabi Post
Follow us on

26

September 2024
 
ਪੰਜਾਬ

ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ

September 26, 2024 10:00 AM

ਚੰਡੀਗੜ੍ਹ, 26 ਸਤੰਬਰ (ਪੋਸਟ ਬਿਊਰੋ): ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕਾਰਜ ਨੂੰ ਆਰੰਭ ਕਰਵਾਇਆ ਗਿਆ।
ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 7 ਦਹਾਕਿਆਂ ਤੋ ਆਵਜਾਈ ਦੀ ਸੁਚਾਰੂ ਸਹੂਲਤ ਨਾ ਮਿਲਣ ਕਾਰਨ ਚੰਗਰ ਇਲਾਕੇ ਦੇ ਵਸਨੀਕਾਂ ਨੂੰ ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੰਗਰ ਵਾਸੀਆਂ ਲਈ ਤਾਰਾਪੁਰ ਤੋ ਸਮਲਾਹ ਤੱਕ 7 ਕਿਲੋਮੀਟਰ ਲੰਬੀ 12 ਫੁੱਟੀ ਸੜਕ ਬਹੁਤ ਪਹਿਲਾਂ ਬਣਾਈ ਗਈ ਸੀ ਜਿਸ ‘ਤੇ ਮੌਜੂਦਾ ਸਮੇਂ ਚੱਲਣਾ ਬਹੁਤ ਮੁਸ਼ਕਲ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਕਰਨ ਅਤੇ ਇਸ ਨੂੰ 18 ਫੁੱਟ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਰਜ ਉੱਤੇ 2.99 ਕਰੋੜ ਰੁਪਏ ਖਰਚ ਹੋਣਗੇ ਤੇ ਸੜਕ 6 ਮਹੀਨੇ ਵਿਚ ਤਿਆਰ ਕਰਕੇ ਚੰਗਰ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਮਾਰਗ ਦੇ ਬਣਨ ਨਾਲ ਖੇਤਰ ਦੇ ਇਤਿਹਾਸਕ ਧਾਰਮਿਕ ਅਸਥਾਨਾਂ ਨੂੰ ਜਾਣ ਲਈ ਸੁਚਾਰੂ ਆਵਾਜਾਈ ਦੀ ਸਹੂਲਤ ਮਿਲੇਗੀ।
ਜ਼ਿਕਰਯੋਗ ਹੈ ਕਿ ਤਾਰਾਪੁਰ ਤੋ ਸਮਲਾਹ ਤੱਕ ਚੰਗਰ ਦਾ ਇਲਾਕਾ ਹੈ ਜੋ ਕਿ ਹਿਮਾਚਲ ਪ੍ਰਦੇਸ਼ ਪੰਜਾਬ ਦੀ ਹੱਦ ਨਾਲ ਲੱਗਦਾ ਹੈ, ਇਸ ਨੀਮ ਪਹਾੜੀ ਖੇਤਰ ਵਿੱਚ ਆਵਾਜਾਈ ਦੀ ਸੁਚਾਰੂ ਸਹੂਲਤ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 12 ਫੁੱਟ ਚੋੜੀ ਸੜਕ ਵੀ ਆਵਾਜਾਈ ਦੇ ਯੋਗ ਨਹੀ ਹੈ ਪ੍ਰੰਤੂ ਅੱਜ ਇਸ ਸੜਕ ਨੂੰ 18 ਫੁੱਟ ਚੋ ਚੌੜਾ ਕਰਨ ਦੇ ਕੰਮ ਦੀ ਸੁਰੂਆਤ ਕਰਵਾਈ ਗਈ ਹੈ। ਚੰਗਰ ਵਾਸੀਆਂ ਵੱਲੋਂ ਸ. ਬੈਂਸ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ, ਇਸ ਸੜਕ ਦੇ ਬਣਨ ਨਾਲ ਬੈਂਸ ਵੱਲੋਂ ਚੰਗਰ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਬੂਰ ਪੈਣ ਲੱਗਾ ਹੈ ਜਿਸ ਦੀ ਖੂਬ ਪ੍ਰਸੰਸ਼ਾ ਹੋ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ ਡਾ.ਓਬਰਾਏ ਦੇ ਯਤਨਾਂ ਸਦਕਾ ਹਰਿਆਣਾ ਦੇ ਊਧਮ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ