Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਮੋਗਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀ ਕਾਬੂ

October 07, 2024 12:12 PM

-5 ਪਿਸਟਲ, 7 ਮੈਗਜੀਨ, 6 ਜਿ਼ੰਦਾ ਕਾਰਤੂਸ 32 ਬੋਰ ਸਮੇਤ ਬਰਾਮਦ
ਮੋਗਾ, 7 ਅਕਤੂਬਰ (ਪੋਸਟ ਬਿਊਰੋ): ਮੋਗਾ ਪੁਲਿਸ ਵੱਲੋਂ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕਿ੍ਰਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ (ਡੀ) ਮੋਗਾ ਦੀ ਸੁਪਰਵਿਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਲੋਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀਆ ਨੂੰ ਕਾਬੂ ਕਰਕੇ ਇਹਨਾਂ ਪਾਸੋ 5 ਪਿਸਟਲ ਦੇਸੀ 32 ਬੋਰ ਸਮੇਤ 7 ਮੈਗਜੀਨ ਅਤੇ 6 ਰੋਂਦ 32 ਬੋਰ ਬਰਾਮਦ ਕੀਤੇ।
ਜਾਣਕਾਰੀ ਸਾਂਝੀ ਕਰਦਿਆਂ ਐਸ.ਐਸ.ਪੀ ਮੋਗਾ ਅਜੈ ਗਾਂਧੀ ਨੇ ਦੱਸਿਆ ਕਿ ਹਰਜਿੰਦਰ ਸਿੰਘ ਸੀ.ਆਈ.ਏ ਸਟਾਫ ਮੋਗਾ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਤਲਾਸ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਮੈਹਿਣਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਹਾਜਰ ਆ ਕੇ ਇਤਲਾਹ ਦਿੱਤੀ ਕਿ ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਪੁੱਤਰ ਜਤਿੰਦਰ ਸਿੰਘ ਵਾਸੀ ਧੂੜਕੋਟ ਰਣਸੀਹ ਜਿਲ੍ਹਾ ਮੋਗਾ ਜੋ ਕਿ ਇਸ ਵਕਤ ਵਿਦੇਸ਼ ਵਿਚ ਰਹਿੰਦਾ ਹੈ,ਜੋ ਲੋਰੈਂਸ ਬਿਸਨੋਈ ਗੁਰੱਪ ਨਾਲ ਸਬੰਧ ਰੱਖਦਾ ਹੈ,ਜਿਸ ਨੇ ਹਰਜੋਤ ਸਿੰਘ ਉਰਫ ਨੀਲਾ ਪੁੱਤਰ ਗੁਰਤੇਜ ਸਿੰਘ ਵਾਸੀ ਬੱਧਨੀ ਕਲਾਂ ਜਿਲਾ ਮੋਗਾ, ਸੁਖਦੀਪ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਧੂੜਕੋਟ ਰਣਸੀਹ, ਤੇਜਿੰਦਰ ਸਿੰਘ ਉਰਫ ਤੇਜੂ ਪੁੱਤਰ ਪਰਮਜੀਤ ਸਿੰਘ ਵਾਸੀ ਰਾਉਕੇ ਕਲਾਂ ਜਿਲ੍ਹਾ ਮੋਗਾ, ਗੋਬਿੰਦ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਸਿਉਣ ਜਿਲ੍ਹਾ ਪਟਿਆਲਾ, ਦਿਲਪ੍ਰੀਤ ਸਿੰਘ ਪੁੱਤਰ ਰਾਮ ਨਿਰਾਇਨ ਵਾਸੀ ਰਣਸੀਹ ਰੋਡ ਨਿਹਾਲ ਸਿੰਘ ਵਾਲਾ, ਲਵਪ੍ਰੀਤ ਸਿੰਘ ਉਰਫ ਲੱਬੂ ਪੁੱਤਰ ਲਖਵੀਰ ਸਿੰਘ ਵਾਸੀ ਰਣਸੀਹ ਰੋਡ ਨਿਹਾਲ ਸਿੰਘ ਵਾਲਾ, ਦਿਲਰਾਜ ਸਿੰਘ ਉਰਫ ਅਕਾਸੀ ਪੁੱਤਰ ਨਿਰਭੈ ਸਿੰਘ ਵਾਸੀ ਲੋਪੋ ਜਿਲ੍ਹਾ ਮੋਗਾ, ਕਮਲਦੀਪ ਸਿੰਘ ਉਰਫ ਕਮਲ ਪੁੱਤਰ ਲਖਵੀਰ ਸਿੰਘ ਵਾਸੀ ਬੱਧਨੀ ਕਲਾਂ, ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਵਾਰਡ ਨੰਬਰ 10 ਬੱਧਨੀ ਕਲਾਂ ਨਾਲ ਰਲ ਕੇ ਇੱਕ ਗੈਂਗ ਬਣਾਇਆ ਹੋਇਆ ਹੈ, ਜੋ ਗੈਂਗ ਦੇ ਤੌਰ ਤੇ ਸੰਗਠਤ ਅਪਰਾਧ ਕਰਨ ਦੇ ਆਦੀ ਹਨ, ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਜੋ ਕਿ ਵਿਦੇਸ਼ ਵਿੱਚੋਂ ਵਟਸਐਪ ਕਾਲ ਕਰਕੇ ਆਮ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੋਤੀਆ ਵਸੂਲਦਾ ਹੈ ਅਤੇ ਜਿਹੜਾ ਇਹਨਾਂ ਨੂੰ ਫਿਰੋਤੀ ਦੇਣ ਤੋ ਇੰਨਕਰ ਕਰਦਾ ਹੈ ਉਹਨਾਂ ਉਪਰ ਇਹ ਆਪਣੇ ਉਕਤ ਸ਼ੂਟਰਾਂ ਰਾਹੀ ਜਾਨਲੇਵਾ ਹਮਲਾ ਕਰਵਾ ਕੇ ਦਹਿਸ਼ਤ ਦਾ ਮਾਹੋਲ ਪੈਦਾ ਕਰਕੇ ਉਹਨਾਂ ਪਾਸੋ ਫਿਰੋਤੀਆ ਵਸੂਲ ਕਰਦਾ ਹੈ।
ਜੋ ਅੱਜ ਵੀ ਤੇਜਿੰਦਰ ਸਿੰਘ ਉਰਫ ਤੇਜੂ, ਗੋਬਿੰਦ ਸਿੰਘ, ਦਿਲਪ੍ਰੀਤ ਸਿੰਘ, ਲਵਪ੍ਰੀਤ ਸਿੰਘ ਉਰਫ ਲੱਬੂ, ਦਿਲਰਾਜ ਸਿੰਘ ਉਰਫ ਅਕਾਸੀ,ਕਮਲਦੀਪ ਸਿੰਘ ਉਰਫ ਕਮਲ ਅਤੇ ਗੁਰਦੀਪ ਸਿੰਘ ਉਕਤਾਨ ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਵੱਲੋ ਮੁਹੱਈਆ ਕਰਵਾਏ ਨਜਾਇਜ ਅਸਲੇ ਲੈ ਕੇ ਬੱਸ ਅੱਡਾ ਮਹਿਣਾ ਬੈਠੇ, ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਪੁਲਿਸ ਵੱਲੋਂ ਰੇਡ ਕਰਕੇ ਦੋਸ਼ੀਆਂ ਤੇਜਿੰਦਰ ਸਿੰਘ ਉਰਫ ਤੇਜੂ, ਗੋਬਿੰਦ ਸਿੰਘ, ਦਿਲਪ੍ਰੀਤ ਸਿੰਘ,ਲਵਪ੍ਰੀਤ ਸਿੰਘ ਉਰਫ ਲੱਬੂ, ਦਲਰਾਜ ਸਿੰਘ ਉਰਫ ਅਕਾਸੀ, ਕਮਲਦੀਪ ਸਿੰਘ ਉਰਫ ਕਮਲ ਅਤੇ ਗੁਰਦੀਪ ਸਿੰਘ ਉਕਤਾਨ ਨੂੰ ਕਾਬੂ ਕਰਕੇ ਇਹਨਾਂ ਪਾਸੋ 6 ਪਿਸਟਲ ਦੇਸੀ 32 ਬੋਰ ਸਮੇਤ 7 ਮੈਗਜੀਨ ਅਤੇ 6 ਜਿੰਦਾ ਰੋਂਦ 32 ਬੋਰ ਬਰਾਮਦ ਕੀਤੇ ਅਤੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਗਿ੍ਰਫਤਾਰ ਕੀਤਾ ਗਿਆ ਹੈ। ਤੇਜਿੰਦਰ ਸਿੰਘ ਉਰਫ ਤੇਜੂ, ਗੋਬਿੰਦ ਸਿੰਘ, ਦਿਲਪ੍ਰੀਤ ਸਿੰਘ, ਲਵਪ੍ਰੀਤ ਸਿੰਘ ਉਰਫ ਲੱਬੂ, ਦਿਲਰਾਜ ਸਿੰਘ ਉਰਫ ਅਕਾਸੀ, ਕਮਲਦੀਪ ਸਿੰਘ ਉਰਫ ਕਮਲ ਅਤੇ ਗੁਰਦੀਪ ਸਿੰਘ ਪਾਸੋਂ ਮੁੱਢਲੀ ਪੁੱਛਗਿੱਛ ਦੌਰਾਨ ਪਾਇਆ ਗਿਆ ਹੈ ਕਿ ਇਹਨਾਂ ਪਾਸੋ ਬਰਾਮਦ ਨਜਾਇਜ ਅਸਲੇ ਇਹ ਜਗਦੀਪ ਸਿੰਘ ਉਰਫ ਜੱਗਾ ਧੂੜਕੋਟ, ਸੁਖਦੀਪ ਸਿੰਘ ਅਤੇ ਹਰਜੋਤ ਸਿੰਘ ਉਰਫ ਨੀਲਾ ਦੇ ਕਹਿਣ ਤੇ ਗੁਜਰਾਤ ਤੋਂ ਕਿਸੇ ਅਣਪਛਾਤੇ ਵਿਅਕਤੀ ਪਾਸੋਂ ਲੈ ਕੇ ਆਏ ਸਨ।
ਐਸ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਅੱਜ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਨੇ ਪਹਿਲਾ ਕਿਹੜੀਆ ਕਿਹੜੀਆ ਵਾਰਦਾਤਾ ਕੀਤੀਆ ਸਨ ਅਤੇ ਅੱਗੇ ਇਹਨਾ ਨੇ ਕਿਹੜੀ ਕਿਹੜੀਆ ਵਾਰਦਾਤ ਕਰਨੀਆ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ