Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ : ਤਰੁਨਪ੍ਰੀਤ ਸਿੰਘ ਸੌਂਦ

October 07, 2024 12:22 PM

-ਪੰਜਾਬ ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ
ਚੰਡੀਗੜ੍ਹ, 7 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਅੱਵਲ ਸੂਬਾ ਬਣੇ ਅਤੇ ਦੇਸ਼ ਦੀ ਮਜ਼ਬੂਤ ਆਰਥਿਕਤਾ ਵਿੱਚ ਪੰਜਾਬ ਦੀ ਸਨਅਤ ਦਾ ਖਾਸ ਯੋਗਦਾਨ ਹੋਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਨੂੰ ਸਨਅਤ ਪੱਖੀ ਬਣਾਉਣ ਲਈ ਯਤਨ ਜਾਰੀ ਹਨ।
ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸੂਬਾ ਸਮੁੰਦਰੀ ਬੰਦਰਗਾਹ ਤੋਂ ਵਾਂਝਾ ਹੋਣ ਦੇ ਬਾਵਜੂਦ (ਲੈਂਡਲਾਕ) ਉਦਯੋਗਿਕ ਖੇਤਰ ਵਿੱਚ ਚੰਗਾ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼-ਵਿਦੇਸ਼ ਦੀਆਂ ਨਾਮੀਂ ਸਨਅਤੀ ਇਕਾਈਆਂ ਨਾਲ ਮੀਟਿੰਗਾਂ ਕਰਕੇ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆ ਰਹੇ ਹਨ ਅਤੇ ਅਜਿਹੇ ਵਿੱਚ ਆਉਣ ਵਾਲੇ ਸਮੇਂ ਵਿੱਚ ਸਕਿੱਲਡ ਨੌਜਵਾਨਾਂ ਦੀ ਮੰਗ ਵਿੱਚ ਵਾਧਾ ਹੋਵੇਗਾ। ਪੰਜਾਬ ਵਿੱਚ ਨੌਕਰੀਆਂ ਦੇ ਮੌਕੇ ਵੱਧ ਜਾਣ ਨਾਲ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਤੋਂ ਗੁਰੇਜ਼ ਕਰਨਗੇ ਅਤੇ ਪੰਜਾਬ ਮੁੜ ਤੋਂ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖੇਗਾ।
ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਟਾਟਾ ਸਟੀਲ ਫਾਊਂਡੇਸ਼ਨ ਨਾਲ ਇਲੈਕਟ੍ਰੀਕਲ ਲੈਬਜ਼ ਅਤੇ ਸੋਫਟ ਸਕਿੱਲ ਟ੍ਰੇਨਿੰਗ ਬਾਬਤ ਇੱਕ ਸਮਝੌਤਾ ਸਹੀਬੱਧ ਕਰਨ ਮੌਕੇ ਸੌਂਦ ਨੇ ਕਿਹਾ ਕਿ ਪ੍ਰੈਕਟੀਕਲ ਸਿਖਲਾਈ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿਚ ਮਦਦ ਮਿਲਦੀ ਹੈ। ਟਾਟਾ ਸਟੀਲ ਫਾਊਂਡੇਸ਼ਨ ਆਈਟੀਆਈ ਸਮਰਾਲਾ ਅਤੇ ਆਈਟੀਆਈ ਗਿੱਲ ਰੋਡ, ਲੁਧਿਆਣਾ ਵਿਖੇ ਨੌਜਵਾਨਾਂ ਨੂੰ ਸਿਖਲਾਈ ਦੇਵੇਗੀ ਤਾਂ ਜੋ ਅਜਿਹੇ ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਉਦਯੋਗਾਂ ਵਿਚ ਵਧੀਆ ਨੌਕਰੀਆਂ ਮਿਲ ਸਕਣ।
ਸੌਂਦ ਨੇ ਕਿਹਾ ਕਿ ਆਈਟੀਆਈ ਪ੍ਰੈਕਟੀਕਲ ਗਿਆਨ ਹਾਸਲ ਕਰਨ ਦੇ ਉੱਤਮ ਸ੍ਰੋਤਾਂ ‘ਚੋਂ ਇੱਕ ਹੈ ਅਤੇ ਟਾਟਾ ਸਟੀਲ ਵੱਲੋਂ ਦਿੱਤੀ ਸਿਖਲਾਈ ਤੋਂ ਬਾਅਦ ਨੌਜਵਾਨ ਟਾਟਾ ਸਟੀਲ ਵੱਲੋਂ 115 ਏਕੜ ‘ਚ ਲੁਧਿਆਣਾ ਵਿਖੇ ਸਥਾਪਤ ਕੀਤੇ ਜਾ ਰਹੇ ਪਲਾਂਟ ਵਿੱਚ ਹੀ ਨੌਕਰੀ ਲੈਣ ਦੇ ਯੋਗ ਹੋ ਸਕਣਗੇ। ਇੱਥੇ 700 ਦੇ ਕਰੀਬ ਨੌਜਵਾਨਾਂ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਰੋਜ਼ਗਾਰ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਟਾਟਾ ਵਰਗੀ ਦੇਸ਼ ਦੀ ਨਾਮੀਂ ਕੰਪਨੀ ਪੰਜਾਬ ਦੀ ਤਰੱਕੀ ‘ਚ ਆਪਣਾ ਯੋਗਦਾਨ ਪਾਵੇਗੀ ਅਤੇ ਵੱਧ ਤੋਂ ਵੱਧ ਪੰਜਾਬੀ ਮੁੰਡੇ-ਕੁੜੀਆਂ ਨੂੰ ਰੋਜ਼ਗਾਰ ਦੇਵੇਗੀ। ਉਨ੍ਹਾਂ ਕਿਹਾ ਕਿ ਉਂਝ ਵੀ “ਟਾਟਾ” ਭਾਰਤੀਆਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਟਾਟਾ ਸਟੀਲ ਦੇ ਵਾਈਸ ਪ੍ਰਧਾਨ (ਕਾਰਪੋਰੇਟ ਸੇਵਾਵਾਂ) ਚਾਣੱਕਿਆ ਚੌਧਰੀ, ਟਾਟਾ ਸਟੀਲ ਫਾਊਂਡੇਸ਼ਨ ਦੇ ਸੀਈਓ ਸੌਰਵ ਰੌਏ, ਟਾਟਾ ਸਟੀਲ ਫਾਊਂਡੇਸ਼ਨ ਸਕਿੱਲ ਡਿਵੈਲਪਮੈਂਟ ਦੇ ਮੁਖੀ ਕੈਪਟਨ ਅਮਿਤਾਬ, ਟਾਟਾ ਸਟੀਲ ਦੇ ਰੈਜ਼ੀਡੈਂਟ ਐਗਜ਼ੀਕਿਊਟਿਵ ਵਿਨਮਰਾ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ