Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਿਸ ਲਈ

October 07, 2024 12:23 PM

- ਜਿ਼ਆਦਾਤਰ ਮੰਗਾਂ ਕੇਂਦਰ ਨਾਲ ਸਬੰਧਤ ; ਕੇਂਦਰ ਕੋਲ ਮਜ਼ਬੂਤੀ ਨਾਲ ਉਠਾਇਆ ਜਾਵੇਗਾ ਮੁੱਦਾ: ਭਗਵੰਤ ਸਿੰਘ ਮਾਨ
- ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਕਾਨੂੰਨੀ ਕਾਰਵਾਈ ਕਰਨ ਤੋਂ ਨਹੀਂ ਝਿਜਕੇਗੀ ਸੂਬਾ ਸਰਕਾਰ
-ਖ਼ਰੀਦ ਕਾਰਜਾਂ ਦੀ ਨਿਗਰਾਨੀ ਲਈ ਮੁੱਖ ਮੰਤਰੀ ਖ਼ੁਦ ਕਰਨਗੇ ਅਨਾਜ ਮੰਡੀਆਂ ਦਾ ਦੌਰਾ
-ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਹਰ ਸੰਭਵ ਕਦਮ ਚੁੱਕੇਗੀ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 7 ਅਕਤੂਬਰ (ਪੋਸਟ ਬਿਊਰੋ): ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ।

 
ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਉਦਾਸੀਨ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਕੇਂਦਰ ਕੋਲ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਆੜ੍ਹਤ ਵਧਾਉਣ ਦਾ ਮਸਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਕਿਉਂਕਿ ਇਸ ਨਾਲ ਆੜ੍ਹਤੀਆਂ ਨੂੰ 192 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਨਵਰੀ 2025 ਤੱਕ ਆੜ੍ਹਤੀਆਂ ਦੇ ਨੁਕਸਾਨ ਦੀ ਪੂਰਤੀ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਕੋਈ ਸ਼ਰਾਰਤ ਕੀਤੀ ਤਾਂ ਆੜ੍ਹਤੀਆਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਇਸ ਮਾਮਲੇ ਉਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਨਹੀਂ ਝਿਜਕੇਗੀ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨਾਲ ਹਰੇਕ 50 ਦਿਨਾਂ ਬਾਅਦ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਮਸਲੇ ਹੱਲ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਲੰਬਿਤ ਪਏ ਆੜ੍ਹਤੀਆਂ ਦੇ ਈ.ਪੀ.ਐਫ. ਦੇ 50 ਕਰੋੜ ਰੁਪਏ ਦੀ ਅਦਾਇਗੀ ਦਾ ਮਸਲਾ ਵੀ ਭਾਰਤ ਸਰਕਾਰ ਕੋਲ ਉਠਾਉਣਗੇ।
ਮੁੱਖ ਮੰਤਰੀ ਨੇ ਸਮੁੱਚੀ ਖ਼ਰੀਦ ਪ੍ਰਕਿਰਿਆ ਵਿੱਚ ਆੜ੍ਹਤੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਵਿੱਚ ਆੜ੍ਹਤੀਆਂ ਦਾ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਬਿਨਾਂ ਤਨਖ਼ਾਹ ਤੋਂ ਰੱਖੇ ਚਾਰਟਰਡ ਅਕਾਊਂਟੈਂਟ (ਸੀ.ਏ.) ਹਨ, ਜਿਨ੍ਹਾਂ ਕੋਲ ਕਿਸਾਨਾਂ ਦੀ ਫ਼ਸਲ ਦੇ ਝਾੜ ਤੋਂ ਲੈ ਕੇ ਉਨ੍ਹਾਂ ਦੇ ਵਿੱਤੀ ਲੈਣ-ਦੇਣ ਦਾ ਸਾਰਾ ਲੇਖਾ-ਜੋਖਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਆਪਣੇ ਸੰਗਰੂਰ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਨਿੱਜੀ ਤਜਰਬੇ ਵੀ ਸਾਂਝੇ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ ਅਤੇ ਪੰਜਾਬ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਦੁਆਰਾ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ 'ਏ' ਗ੍ਰੇਡ ਦੇ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖ਼ਰੀਦ ਏਜੰਸੀਆਂ ਜਿਵੇਂ ਕਿ ਪਨਗ੍ਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸਿੰਗ ਕਾਰਪੋਰੇਸ਼ਨ, ਕੇਂਦਰੀ ਖਰੀਦ ਏਜੰਸੀ ਐੱਫ.ਸੀ.ਆਈ. ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖ਼ਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਸਮੁੱਚੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਚੁਕਾਈ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਸਾਰ ਹੀ ਖ਼ਰੀਦਣ ਵਾਸਤੇ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਇਕ ਵਿਹਾਰਕ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ