Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਹੁਸਿ਼ਆਰਪੁਰ 'ਚ ਹਾਈਵੇਅ 'ਤੇ ਜੰਮੂ ਤੋਂ ਲੁਧਿਆਣਾ ਜਾਂਦੇ ਸਮੇਂ ਖੜ੍ਹੇ ਟਰੱਕ ਨਾਲ ਐਂਬੂਲੈਂਸ ਦੀ ਟੱਕਰ, ਔਰਤ ਦੀ ਮੌਤ, 5 ਜ਼ਖਮੀ

October 08, 2024 07:47 AM

ਦਸੂਹਾ, 8 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਹੁਸਿ਼ਆਰਪੁਰ ਦੇ ਕਸਬਾ ਦਸੂਹਾ ਨੇੜੇ ਐਂਬੂਲੈਂਸ ਅਤੇ ਖੜ੍ਹੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਘਟਨਾ 'ਚ ਇਕ ਔਰਤ ਦੀ ਮੌਤ ਹੋ ਗਈ ਹੈ ਅਤੇ ਕਰੀਬ 5 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਵਿੱਚੋਂ ਕੁਝ ਦਸੂਹਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸ ਦੌਰਾਨ ਦੋ ਵਿਅਕਤੀਆਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਇਹ ਹਾਦਸਾ ਦਸੂਹਾ ਨੇੜੇ ਅੱਡਾ ਟੱਕਰ ਸਾਹਿਬ ਨੇੜੇ ਨੈਸ਼ਨਲ ਹਾਈਵੇ 'ਤੇ ਵਾਪਰਿਆ।
ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਐਂਬੂਲੈਂਸ ਵਿੱਚ ਸਵਾਰ ਸੁਨੀਲ ਅਤੇ ਡਰਾਈਵਰ ਅਰੁਣ ਨੇ ਦੱਸਿਆ ਕਿ ਉਹ ਮਰੀਜ਼ ਨੂੰ ਲੈ ਕੇ ਰਾਤ ਕਰੀਬ 9 ਵਜੇ ਜੰਮੂ ਦੇ ਬਖਸ਼ੀ ਨਗਰ ਹਸਪਤਾਲ ਤੋਂ ਲੁਧਿਆਣਾ ਲਈ ਰਵਾਨਾ ਹੋਏ ਸਨ। ਜਦੋਂ ਅਸੀਂ ਤੜਕੇ 3 ਵਜੇ ਦੇ ਕਰੀਬ ਅੱਡਾ ਟੱਕਰ ਸਾਹਿਬ ਨੇੜੇ ਪਹੁੰਚੇ ਤਾਂ ਐਂਬੂਲੈਂਸ ਬੇਕਾਬੂ ਹੋ ਕੇ ਖੜ੍ਹੇ ਟਰੱਕ ਦੇ ਪਿੱਛੇ ਟਕਰਾਅ ਗਈ।
ਹਾਦਸੇ 'ਚ ਡਰਾਈਵਰ ਸਮੇਤ ਸਾਹਮਣੇ ਬੈਠਾ ਅਮਿਤ ਕੁਮਾਰ ਬੁਰੀ ਤਰ੍ਹਾਂ ਨਾਲ ਫਸ ਗਿਆ ਅਤੇ ਪਿੱਛੇ ਬੈਠੇ ਵਿਅਕਤੀ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸਬੰਧਤ ਇਲਾਕੇ ਦੀ ਐਂਬੂਲੈਂਸ ਮੌਕੇ 'ਤੇ ਪਹੁੰਚ ਗਈ। ਜਿਸ ਵੱਲੋਂ ਗੰਭੀਰ ਜ਼ਖ਼ਮੀ ਅਮਿਤ ਤੇ ਹੋਰਨਾਂ ਨੂੰ ਐਂਬੂਲੈਂਸ ਰਾਹੀਂ ਬਾਹਰ ਕੱਢ ਕੇ ਦਸੂਹਾ ਅਤੇ ਮੁਕੇਰੀਆਂ ਦੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ।
ਜਿੱਥੇ ਇੱਕ ਔਰਤ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਦਸੂਹਾ ਪੁਲਿਸ ਵੱਲੋਂ ਉਕਤ ਸਾਰੇ ਮਾਮਲੇ 'ਚ ਦੋਵੇਂ ਵਾਹਨ ਜ਼ਬਤ ਕਰ ਲਏ ਗਏ ਹਨ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਘਟਨਾ 'ਚ ਮਾਰੀ ਗਈ ਔਰਤ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ