Welcome to Canadian Punjabi Post
Follow us on

16

October 2024
ਬ੍ਰੈਕਿੰਗ ਖ਼ਬਰਾਂ :
ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ
 
ਟੋਰਾਂਟੋ/ਜੀਟੀਏ

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਓਨਟਾਰੀਓ ‘ਚ ਪੰਜਾਬੀ ਭਾਸ਼ਾ ਦੀ ਬੇਹਤਰੀ ਤੇ ਵਿਕਾਸ ਲਈ ਸੈਮੀਨਾਰ 20 ਅਕਤੂਬਰ ਨੂੰ

October 08, 2024 11:01 PM

ਬਰੈਂਪਟਨ, (ਡਾ. ਝੰਡ) – ਓਨਟਾਰੀਓ ਸੂਬੇ ਵਿਚ ਪੰਜਾਬੀ ਭਾਸ਼ਾ ਦੀ ਬੇਹਤਰੀ ਅਤੇ ਇਸ ਦੇ ਵਿਸਥਾਰਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ 20 ਅਕਤੂਬਰ ਦਿਨ ਐਤਵਾਰ ਨੂੰ ਇਕ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੈਮੀਨਾਰ ਦਾ ਵਿਸ਼ਾ ‘ਓਨਟਾਰੀਓ ਵਿਚ ਪੰਜਾਬੀ ਬੋਲੀ ਦਾ ਪ੍ਰਚਾਰ ਤੇ ਪਸਾਰ’ ਰੱਖਿਆ ਗਿਆ ਹੈ।

ਇਸ ਵਿਚ ਪੰਜਾਬੀ ਭਾਸ਼ਾ ਦੇ ਵਿਸਥਾਰ ਲਈ ਉਪਰਾਲਿਆਂ ਸਬੰਧੀ ਵਿਸ਼ਿਆਂ ‘ਪੰਜਾਬੀ ਭਾਸ਼ਾਲਈ ਸੰਚਾਰ ਮਾਧਿਅਮ ਦਾ ਯੋਗਦਾਨ ਤੇ ਚੁਣੌਤੀਆਂ’,‘ਪੰਜਾਬੀ ਭਾਸ਼ਾ ਉੱਪਰਆਰਟੀ ਫ਼ਿਸ਼ੀਅਲ ਇੰਟੈਲੀਜੈਂਸ (ਬਨਾਉਟੀ ਬੁੱਧੀ) ਦਾ ਭਵਿੱਖੀ ਪ੍ਰਭਾਵ’, ‘ਓਨਟਾਰੀਓ ਦੀਆਂ ਵਿੱਦਿਅਕ ਤੇ ਹੋਰ ਸੰਸਥਾਵਾਂ ਵਿਚ ਪੰਜਾਬੀ ਦੀ ਵਰਤਮਾਨ ਸਥਿਤੀ ਤੇ ਸਥਾਨ’ ਅਤੇ ‘ਪੰਜਾਬੀ ਭਾਸ਼ਾ ਦੇ ਵਿਸਥਾਰ ਵਿੱਚ ਔਰਤਾਂ ਤੇ ਨੌਜੁਆਨਾਂ ਦੇ ਯੋਗਦਾਨ ਦੀ ਮਹੱਤਤਾ’ ਉੱਪਰ ਵਿਦਵਾਨਾਂ ਵੱਲੋਂ ਪੇਪਰ ਪੇਸ਼ ਕੀਤੇ ਜਾਣਗੇਅਤੇ ਇਨ੍ਹਾਂ ਉੱਪਰ ਵਿਚਾਰ-ਚਰਚਾ ਹੋਵੇਗੀ।

ਪੇਪਰ ਪੜ੍ਹਨ ਵਾਲੇ ਵਿਦਵਾਨਾਂ ਵਿੱਚ ਪ੍ਰੋ. ਰਾਮ ਸਿੰਘ, ਡਾ. ਡੀ. ਪੀ. ਸਿੰਘ, ਸਤਪਾਲ ਸਿੰਘ ਜੌਹਲਅਤੇ ਡਾ. ਕੰਵਲਜੀਤ ਕੌਰ ਢਿੱਲੋਂ ਸ਼ਾਮਲ ਹੋਣਗੇ।ਪੇਪਰਾਂ ਉੱਪਰ ਵਿਚਾਰ-ਚਰਚਾ ਦਾ ਆਰੰਭ ਹਰਜੀਤ ਸਿੰਘ ਗਿੱਲ, ਕੁਲਵਿੰਦਰ ਖਹਿਰਾ, ਬਲਬੀਰ ਸੋਹੀ ਅਤੇ ਉਜ਼ਮਾ ਮਹਿਮੂਦ ਵੱਲੋਂ ਕੀਤਾ ਜਾਏਗਾ।ਸੈਮੀਨਾਰ ਦਾ ਕੁੰਜੀਵੱਤ-ਭਾਸ਼ਨ ਡਾ. ਗੁਰਬਖ਼ਸ਼ ਸਿੰਘ ਭੰਡਾਲ ਦਾ ਹੋਵੇਗਾ।

ਇਹ ਸੈਮੀਨਾਰ 114 ਕੈਨੇਡੀ ਰੋਡ ਵਿਖੇ ਸਥਿਤ ‘ਵਿਸ਼ਵ ਪੰਜਾਬੀ ਭਵਨ’ ਵਿਚ ਸਵੇਰੇ 10.00 ਵਜੇ ਤੋਂ ਸ਼ਾਮ 5.30 ਵਜੇ ਤੀਕ ਚੱਲੇਗਾ ਅਤੇ ਇਸ ਦੌਰਾਨ ਸ਼ਾਮ ਨੂੰ ਕਵੀ-ਦਰਬਾਰ ਵੀ ਹੋਵੇਗਾ। ਪੰਜਾਬੀ ਭਾਸ਼ਾ ਨਾਲ ਪਿਆਰ ਕਰਨ ਵਾਲੇ ਸਮੂਹ ਸੱਜਣਾਂ-ਮਿੱਤਰਾਂ, ਭੈਣ-ਭਰਾਵਾਂ ਤੇ ਨੌਜੁਆਨਾਂ ਨੂੰ ਇਸ ਵਿਚ ਸ਼ਾਮਲ ਹੋਣ ਲਈ 20 ਅਕਤੂਬਰ ਐਤਵਾਰ ਦਾ ਦਿਨ ਆਪਣੀ ਡਾਇਰੀ ਵਿਚ ਨੋਟ ਕਰਨ ਅਤੇ ਕੈਲੰਡਰ ਵਿਚ ਮਾਰਕ ਕਰਨ ਲਈ ਬੇਨਤੀ ਕੀਤੀ ਜਾਂਦੀ ਹੈ।

ਸੈਮੀਨਾਰ ਸਬੰਧੀਵਧੇਰੇ ਜਾਣਕਾਰੀ ਲਈ ਕਰਨ ਅਜਾਇਬ ਸਿੰਘ ਸੰਘਾ (905-965-5509, ਤਲਵਿੰਦਰ ਸਿੰਘ ਮੰਡ(416-904-3500)। ਮਲੂਕ ਸਿੰਘ ਕਾਹਲੋਂ (905-497-1216) ਜਾਂ ਸੁਖਦੇਵ ਸਿੰਘ ਝੰਡ (647-567-9124) ਨੂੰ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮੈਰੀਕੈਨਾ ਫਰੈਂਡਸਿ਼ਪ ਸੀਨੀਅਰਜ਼ ਕਲੱਬ ਨੇ ਲਾਇਆ ਬਟਰਫਲਾਈ ਪਾਰਕ ਦਾ ਟਰਿਪ ਪੰਜਾਬੀ ਭਾਸ਼ਾ ਦੀ ਬੇਹਤਰੀ ਤੇ ਵਿਕਾਸ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਇੱਕ-ਦਿਨਾਂ ਸੈਮੀਨਾਰ 20 ਨੂੰ 'ਡੋਸਾ ਤੋਂ ਭੰਗੜਾ’ - ਫ਼ਲਾਵਰ ਸਿਟੀ ਫ਼ਰੈਂਡਜ਼ ਸੀਨੀਅਰਜ਼ ਕਲੱਬ ਦਾ ਕਿਊਬਾ ‘ਚ ਸੱਭਿਆਚਾਰ ਅਤੇ ਸਿਹਤ ਸੰਭਾਲ ਦਾ ਸ਼ਾਨਦਾਰ ਮੁਜ਼ਾਹਿਰਾ ਪ੍ਰੋ. ਕੁਲਬੀਰ ਸਿੰਘ ਦੀ ‘ਮੀਡੀਆ ਆਲੋਚਕ ਦੀ ਆਤਮਕਥਾ’ ਬਰੈਂਪਟਨ `ਚ ਹੋਏ ਸਮਾਗ਼ਮ ਦੌਰਾਨ ਕੀਤੀ ਗਈ ਲੋਕ-ਅਰਪਿਤ ਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ ਸਕਾਰਬੋਰੋ ਵਿੱਚ ਛੁਰੇਬਾਜ਼ੀ ਦੀ ਘਟਨਾ `ਚ ਇੱਕ ਵਿਅਕਤੀ ਗੰਭੀਰ ਜ਼ਖਮੀ ਸਾਈਕਲਿੰਗ ਨੂੰ ਸ਼ਹਿਰ `ਚ ਉਤਸ਼ਾਹਿਤ ਕਰਨ ਲਈ ਮਿਸੀਸਾਗਾ ਦੇਵੇਗਾ ਤਿੰਨ ਨਵੇਂ ਅਵਾਰਡ ਟੋਰਾਂਟੋ ਵਿੱਚ ਲੁਟੇਰੇ ਨਕਦੀ ਨਾਲ ਭਰਿਆ ਸੂਟਕੇਸ ਲੈ ਕੇ ਫਰਾਰ ਬਰੈਂਪਟਨ ਦੇ ਘਰ ਵਿੱਚ ਇੱਕ ਵਿਅਕਤੀ ਮਿਲਿਆ ਮ੍ਰਿਤ, ਪੁਲਿਸ ਕਰ ਰਹੀ ਜਾਂਚ ਦੋ ਟੀਟੀਸੀ ਬੱਸਾਂ ਦੀ ਹੋਈ ਟੱਕਰ, ਹਾਦਸੇ ਵਿਚ ਚੋਰੀ ਦੇ ਇੱਕ ਹੋਰ ਵਾਹਨ ਦੇ ਸ਼ਾਮਿਲ ਹੋਣ ਦੀ ਸੰਭਾਵਨਾ