ਚੰਡੀਗੜ੍ਹ, 9 ਅਕਤੂਬਰ (ਪੋਸਟ ਬਿਊਰੋ): ਬਿਕਰਮ ਸਿੰਘ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਗਿਆ, ਇਹ ਨੋਟਿਸ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਵੱਲੋਂ ਇਹ ਲੀਗਲ ਨੋਟਿਸ ਭੇਜਿਆ ਗਿਆ ਹੈ, ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ ਰਾਜਬੀਰ ਸਿੰਘ `ਤੇ ਝੂਠੇ ਦੋਸ਼ ਇਲਜ਼ਾਮ ਲਗਾਏ ਸਨ।
ਰਾਜਬੀਰ ਸਿੰਘ ਦੇ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ,ਰਾਜਬੀਰ ਸਿੰਘ ਦੇ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਦੇ ਬਿਆਨਾਂ `ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦੀ ਮੰਗ ਕੀਤੀ ਹੈ ਅਤੇ 48 ਘੰਟਿਆਂ ਦੇ ਅੰਦਰ- ਅੰਦਰ ਲਿਖਤੀ ਮੁਆਫ਼ੀ ਮੰਗਣ ਦੀ ਵੀ ਮੰਗ ਕੀਤੀ ਹੈ। ਰਾਜਬੀਰ ਨੇ ਕਿਹਾ ਹੈ ਕਿ ਮਜੀਠੀਆ ਦੇ ਬਿਆਨ ਨਾਲ ਮੇਰੇ ਅਕਸ ਨੂੰ ਢਾਹ ਲੱਗੀ ਹੈ। ਜੇ ਮਜੀਠੀਆ ਵੱਲੋਂ 48 ਘੰਟਿਆਂ ਦੇ ਅੰਦਰ ਮੁਆਫ਼ੀ ਨਹੀਂ ਮੰਗੀ ਗਈ ਤਾਂ ਉਹ ਅਦਾਲਤ ਦਾ ਰੁਖ ਕਰਨਗੇ।