ਮੁੰਬਈ, 10 ਅਕਤੂਬਰ (ਪੋਸਟ ਬਿਊਰੋ): ਟਾਟਾ ਸੰਨਜ਼ ਦੇ ਚੇਅਰਮੈਨ ਰਤਨ ਨਵਲ ਟਾਟਾ ਦਾ ਵੀਰਵਾਰ, 10 ਅਕਤੂਬਰ ਨੂੰ ਮੁੰਬਈ ਦੇ ਵਰਲੀ ਸ਼ਮਸ਼ਾਨਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਤੋਂ ਪਹਿਲਾਂ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਨਰੀਮਨ ਪੁਆਇੰਟ ਸਥਿਤ ਨੈਸ਼ਨਲ ਸੈਂਟਰ ਫਾਰ ਪ੍ਰਫਾਰਮਿੰਗ ਆਰਟਸ ਵਿਖੇ ਰੱਖਿਆ ਗਿਆ ਸੀ। ਇੱਥੋਂ ਉਨ੍ਹਾਂ ਦੀ ਅੰਤਿਮ ਯਾਤਰਾ ਵਰਲੀ ਦੇ ਸ਼ਮਸ਼ਾਨਘਾਟ ਪਹੁੰਚੀ।
ਅੰਤਿਮ ਸਸਕਾਰ ਤੋਂ ਪਹਿਲਾਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਰਤਨ ਟਾਟਾ ਨੇ 86 ਸਾਲ ਦੀ ਉਮਰ 'ਚ ਬੁੱਧਵਾਰ ਰਾਤ ਕਰੀਬ 11 ਵਜੇ ਆਖਰੀ ਸਾਹ ਲਿਆ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਉਮਰ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸਿ਼ੰਦੇ, ਗੁਜਰਾਤ ਦੇ ਮੁੱਖ ਮੰਤਰੀ ਭੇਪਿੰਦਰ ਪਟੇਲ, ਮੁਕੇਸ਼ ਅੰਬਾਨੀ ਅਤੇ ਕੁਮਾਰ ਮੰਗਲਮ ਬਿਰਲਾ ਸਮੇਤ ਰਾਜਨੀਤੀ, ਖੇਡਾਂ ਅਤੇ ਕਾਰੋਬਾਰ ਦੀਆਂ ਕਈ ਹਸਤੀਆਂ ਨੇ ਟਾਟਾ ਨੂੰ ਸ਼ਰਧਾਂਜਲੀ ਦਿੱਤੀ। ਅਮਿਤਾਭ ਬੱਚਨ ਨੇ ਲਿਖਿਆ ਕਿ ਇਕ ਯੁੱਗ ਦਾ ਅੰਤ ਹੋ ਗਿਆ ਹੈ।