Welcome to Canadian Punjabi Post
Follow us on

15

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ
 
ਅੰਤਰਰਾਸ਼ਟਰੀ

ਚੋਣਾਂ ਤੋਂ ਪਹਿਲਾਂ ਟਰੰਪ ਨੇ ਫਿਰ ਕੀਤੀ ਮੋਦੀ ਦੀ ਤਾਰੀਫ: ਕਿਹਾ- ਮੋਦੀ ਟੋਟਲ ਕਿਲਰ

October 10, 2024 02:03 PM

ਵਾਸਿ਼ੰਗਟਨ, 10 ਅਕਤੂਬਰ (ਪੋਸਟ ਬਿਉਰੋ): ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਂ ਤੋਂ ਪਹਿਲਾਂ ਇਕ ਵਾਰ ਫਿਰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ। ਪਿਛਲੇ ਦੋ ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼ ਵਿੱਚ ਗੀਤ ਗਾਏ ਹਨ। ਇਕ ਪੋਡਕਾਸਟ 'ਚ ਚਰਚਾ ਦੌਰਾਨ ਟਰੰਪ ਨੇ ਕਿਹਾ ਕਿ ਮੋਦੀ ਟੋਟਲ ਕਿਲਰ ਹਨ।
ਟਰੰਪ ਨੇ ਕਿਹਾ ਕਿ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਭਾਰਤ ਬਹੁਤ ਅਸਥਿਰ ਸੀ। ਉਨ੍ਹਾਂ ਨੇ ਪੀਐੱਮ ਮੋਦੀ ਨੂੰ ਆਪਣਾ ਦੋਸਤ ਅਤੇ ਚੰਗਾ ਇਨਸਾਨ ਵੀ ਕਿਹਾ। ਟਰੰਪ ਨੇ ਕਿਹਾ ਕਿ ਬਾਹਰੋਂ ਉਹ ਪਿਤਾ ਵਾਂਗ ਦਿਖਾਈ ਦਿੰਦੇ ਹਨ। ਮੋਦੀ ਸਭ ਤੋਂ ਵਧੀਆ ਇਨਸਾਨ ਅਤੇ ਪ੍ਰਤਿਭਾਸ਼ਾਲੀ ਵਿਅਕਤੀ ਹਨ।
ਪੋਡਕਾਸਟ 'ਚ ਗੱਲਬਾਤ ਦੌਰਾਨ ਟਰੰਪ ਨੇ ਵੀ ਮੋਦੀ ਦੀ ਨਕਲ ਕੀਤੀ। ਦਰਅਸਲ ਟਰੰਪ ਮੋਦੀ ਨਾਲ ਜੁੜਿਆ ਇਕ ਕਿੱਸਾ ਸੁਣਾ ਰਹੇ ਸਨ। ਉਨ੍ਹਾਂ ਕਿਹਾ ਕਿ ਜਦੋਂ ਉਹ ਰਾਸ਼ਟਰਪਤੀ ਸਨ ਤਾਂ ਉਨ੍ਹਾਂ ਨੇ ਇੱਕ ਦੇਸ਼ (ਪਾਕਿਸਤਾਨ) ਨਾਲ ਤਣਾਅ ਦੌਰਾਨ ਭਾਰਤ ਦੀ ਮਦਦ ਕਰਨ ਦੀ ਪੇਸ਼ਕਸ਼ ਕੀਤੀ ਸੀ।
ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੁਝ ਮੌਕਿਆਂ 'ਤੇ ਇਕ ਦੇਸ਼ ਭਾਰਤ ਨੂੰ ਧਮਕੀਆਂ ਦੇ ਰਿਹਾ ਸੀ। ਫਿਰ ਉਨ੍ਹਾਂ ਨੇ ਮੋਦੀ ਨੂੰ ਕਿਹਾ ਕਿ ਉਨ੍ਹਾਂ ਦੀ ਮਦਦ ਕਰਨ ਦਿਓ, ਮੈਂ ਉਨ੍ਹਾਂ ਲੋਕਾਂ ਨਾਲ ਚੰਗੀ ਤਰ੍ਹਾਂ ਪੇਸ਼ ਆ ਸਕਦਾ ਹਾਂ।
ਇਸ 'ਤੇ ਟਰੰਪ ਨੇ ਪੀਐੱਮ ਮੋਦੀ ਦੇ ਜਵਾਬ ਦੀ ਨਕਲ ਕੀਤੀ। ਟਰੰਪ ਨੇ ਮੋਦੀ ਦੀ ਆਵਾਜ਼ ਵਿੱਚ ਕਿਹਾ ਕਿ ਮੈਂ ਇਹ ਕਰਾਂਗਾ ਅਤੇ ਜੋ ਵੀ ਜ਼ਰੂਰੀ ਹੋਵੇਗਾ ਉਹ ਸਭ ਕਰਾਂਗਾ। ਅਸੀਂ ਸੈਂਕੜੇ ਸਾਲਾਂ ਤੋਂ ਉਨ੍ਹਾਂ ਨੂੰ ਹਰਾਉਂਦੇ ਆ ਰਹੇ ਹਾਂ। ਪੋਡਕਾਸਟ ਦੌਰਾਨ ਟਰੰਪ ਨੇ ਹਾਉੜੀ ਮੋਦੀ ਪ੍ਰੋਗਰਾਮ ਦਾ ਵੀ ਜਿ਼ਕਰ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਐੱਸਸੀਓ ਦੀ ਮੀਟਿੰਗ ਸ਼ਾਮਿਲ ਹੋਣ ਲਈ ਪਾਕਿਸਤਾਨ ਪਹੁੰਚੇ, ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ- ਮੋਦੀ ਆਉਂਦੇ ਤਾਂ ਚੰਗਾ ਹੁੰਦਾ ਪ੍ਰਧਾਨ ਮੰਤਰੀ ਮੋਦੀ ਕਮਿਊਨਿਸਟ ਦੇਸ਼ ਲਾਓਸ ਪਹੁੰਚੇ, ਬੋਧੀ ਭਿਕਸ਼ੂਆਂ ਨੇ ਕੀਤਾ ਸਵਾਗਤ ਅਮਰੀਕੀ ਅਖਬਾਰ ਦੇ ਪੱਤਰਕਾਰ ਨੇ ਆਪਣੀ ਕਿਤਾਬ ਵਿਚ ਕੀਤਾ ਦਾਅਵਾ: ਟਰੰਪ ਨੇ ਪੁਤਿਨ ਨੂੰ ਭੇਜੀ ਸੀ ਕੋਰੋਨਾ ਟੈਸਟਿੰਗ ਕਿੱਟ ਫਰਾਂਸ ਨੇ ਲਾਦੇਨ ਦੇ ਬੇਟੇ ਨੂੰ ਦੇਸ਼ ਵਿਚੋਂ ਕੱਢਿਆ, ਪਿਤਾ ਦੇ ਜਨਮਦਿਨ ਮੌਕੇ ਪਿਤਾ ਦੀ ਕੀਤੀ ਸੀ ਤਾਰੀਫ ਦੋ ਅਮਰੀਕੀ ਅਤੇ ਇੱਕ ਬ੍ਰਿਟਿਸ਼ ਵਿਗਿਆਨੀ ਨੂੰ ਕਮਿਸਟ੍ਰੀ ਵਿਚ ਨੋਬਲ ਪੁਰਸਕਾਰ, ਪ੍ਰੋਟੀਨ ਦੀ ਬਣਤਰ ਨੂੰ ਸਮਝਾਉਣ ਲਈ ਏ.ਆਈ. ਮਾਡਲ ਬਣਾਇਆ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੇ ਕੀਤਾ ਤਾਜ ਮਹਿਲ ਦਾ ਦੌਰਾ ਅਮਰੀਕੀ ਰਾਸ਼ਟਰਪਤੀ ਚੋਣਾਂ: ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਨੂੰ ਸਖਤ ਚੁਣੌਤੀ ਦਾ ਸਾਹਮਣਾ ਅਮਰੀਕਾ ਵਿਚ ਸਾਬਕਾ ਗਵਰਨਰ ਡੇਵਿਡ ਪੈਟਰਸਨ ਤੇ ਉਸ ਦੇ ਪੁੱਤਰ ਉਪਰ ਜਾਨਲੇਵਾ ਹਮਲਾ ਲਾਸ ਏਂਜਲਸ ਖੇਤਰ ਵਿਚ ਨਸਲੀ ਨਫਰਤ ਫੈਲਾਉਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਤਹਿਤ 'ਵਾਈਟ ਸੁਪਰਮੇਸੀ ਗੈਂਗ' ਨਾਲ ਸਬੰਧਤ 68 ਸ਼ੱਕੀ ਗ੍ਰਿਫਤਾਰ ਅਮਰੀਕਾ ਦੇ ਫੌਜੀ ਟਿਕਾਣੇ ਨੇੜੇ ਅੱਧੀ ਰਾਤ ਨੂੰ ਘੁੰਮ ਰਹੇ 5 ਚੀਨੀ ਨਾਗਰਿਕਾਂ ਵਿਰੁੱਧ ਸ਼ੱਕੀ ਗਤੀਵਿਧੀਆਂ ਤਹਿਤ ਦੋਸ਼ ਆਇਦ