Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

October 11, 2024 12:44 PM

-ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕੀਤਾ ਜਲੰਧਰ ਦਾ ਅਚਨਚੇਤ ਦੌਰਾ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
-ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ ਲਗਾਏ 600 ਤੋਂ ਵੱਧ ਹਾਈ-ਟੈਕ ਨਾਕੇ : ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ
-ਸਪੈਸ਼ਲ ਡੀਜੀਪੀ ਨੇ ਸਟਰੀਟ ਕ੍ਰਾਈਮ ਅਤੇ ਨਸ਼ਿਆਂ ਵਿਰੁੱਧ ਸ਼ਿਕੰਜਾ ਕੱਸਣ ਲਈ ਸੀਪੀਜ਼/ਐਸਐਸਪੀਜ਼ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 11 ਅਕਤੂਬਰ (ਪੋਸਟ ਬਿਊਰੋ): ਸੂਬੇ ’ਚ ਦੁਸਹਿਰਾ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਲਰਟ ਜਾਰੀ ਕੀਤਾ ਗਿਆ ।
ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਦਾ ਅਚਨਚੇਤ ਦੌਰਾ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ 600 ਤੋਂ ਵੱਧ ਹਾਈਟੈਕ ਮਜ਼ਬੂਤ ਨਾਕੇ ਲਗਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਨਾਕਿਆਂ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਸਾਰੇ ਦੋਪਹੀਆ ਵਾਹਨਾਂ ਅਤੇ ਸ਼ੱਕੀ ਵਾਹਨਾਂ ਦੀ ਵਿਆਪਕ ਚੈਕਿੰਗ ਕਰਨ ਅਤੇ ਸ਼ੱਕੀ ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਸਪੈਸ਼ਲ ਡੀਜੀਪੀ ਨੇ ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਦਾ ਵੀ ਦੌਰਾ ਕੀਤਾ ਅਤੇ ਨਾਕਿਆਂ ’ਤੇ ਤਾਇਨਾਤ ਫੋਰਸ ਨਾਲ ਗੱਲਬਾਤ ਕੀਤੀ। ਬਾਅਦ ਵਿੱਚ ਉਨ੍ਹਾਂ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਸਵਪਨ ਸ਼ਰਮਾ ਦੀ ਮੌਜੂਦਗੀ ਵਿੱਚ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।
ਸਾਰੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਉਨ੍ਹਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਮੂਹ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਹਦਾਇਤ ਕੀਤੀ।
ਉਨ੍ਹਾਂ ਨੇ ਸੀ.ਪੀਸ਼./ਐਸ.ਐਸ.ਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਉਹ ਸਟਰੀਟ ਕ੍ਰਾਈਮ ਨੂੰ ਰੋਕਣ ’ਤੇ ਧਿਆਨ ਕੇਂਦਰਿਤ ਕਰਨ ਅਤੇ ਨਸ਼ਾ ਵਿੱਕਰੀ ਵਾਲੀਆਂ ਥਾਵਾਂ ’ਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਫੀਲਡ ਅਫਸਰਾਂ ਨੂੰ ਕਿਹਾ ਕਿ ਉਹ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਤੌਰ ’ਤੇ ਫਿਰੌਤੀ ਕਾਲਾਂ, ਸਨੈਚਿੰਗ, ਚੋਰੀਆਂ ਅਤੇ ਲੁੱਟ-ਖੋਹ ਵਰਗੇ ਅਪਰਾਧਾਂ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕਰਨ। ਸੀਪੀਜ਼/ਐਸਐਸਪੀਜ਼ ਨੂੰ ਅਪਰਾਧ ਅਤੇ ਨਸ਼ਿਆਂ ਦੇ ਸਬੰਧਤ ਹੌਟਸਪੌਟਸ ਦੀ ਪਛਾਣ ਕਰਨ ਲਈ ਅਪਰਾਧ ਮੈਪਿੰਗ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਸੀਸੀਟੀਵੀ ਨਿਗਰਾਨੀ ਅਤੇ ਗਸ਼ਤ ਨੂੰ ਤੇਜ਼ ਕੀਤਾ ਜਾ ਸਕੇ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਵੀ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਦਿਖਦਾ ਹੈ ਤਾਂ ਤੁਰੰਤ ਪੁਲਿਸ ਨੂੰ 112 ਹੈਲਪਲਾਈਨ ਨੰਬਰ ’ਤੇ ਸੂਚਿਤ ਕਰਨ ਲਈ ਵੀ ਕਿਹਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ