Welcome to Canadian Punjabi Post
Follow us on

16

October 2024
ਬ੍ਰੈਕਿੰਗ ਖ਼ਬਰਾਂ :
ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ
 
ਪੰਜਾਬ

ਗ੍ਰਾਮ ਪੰਚਾਇਤ ਚੋਣਾਂ 2024: ਚੋਣ ਅਮਲਾ ਪੂਰੀ ਜਿ਼ੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਭੁਪਿੰਦਰ ਸਿੰਘ

October 14, 2024 12:20 PM

-ਕਿਹਾ, ਚੋਣ ਡਿਊਟੀ 'ਚ ਅਣਗਹਿਲੀ ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ
ਚੰਡੀਗੜ੍ਹ, 14 ਅਕਤੂਬਰ (ਪੋਸਟ ਬਿਊਰੋ): ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਸਮੁੱਚੇ ਚੋਣ ਅਮਲੇ ਨੂੰ ਗ੍ਰਾਮ ਪੰਚਾਇਤ ਚੋਣਾਂ -2024 ਲਈ 15 ਅਕਤੂਬਰ ਨੂੰ ਵੋਟਾਂ ਪੁਆਉਣ ਦੀ ਸਮੁੱਚੀ ਪ੍ਰੀਕ੍ਰਿਆ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖ ਰਹਿ ਕੇ ਨਿਭਾਉਣ ਲਈ ਕਿਹਾ ।
ਚੋਣ ਆਬਜ਼ਰਵਰ ਭੁਪਿੰਦਰ ਸਿੰਘ ਨੇ ਅੱਜ ਸਰਕਾਰੀ ਕਾਲਜ ਮਾਲੇਰਕੋਟਲਾ ਅਤੇ ਅਮਰਗੜ੍ਹ ਤੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਮੌਕੇ ਉਨ੍ਹਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਜੇਕਰ ਚੋਣ ਅਮਲਾ ਆਪਣੀ ਡਿਊਟੀ ਪੂਰੀ ਤਰ੍ਹਾਂ ਤਿਆਰੀ ਕਰਕੇ ਤੇ ਪੂਰਨ ਆਤਮ ਵਿਸ਼ਵਾਸ਼ ਨਾਲ ਕਰੇ ਤਾਂ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੋਟਾਂ ਪੁਆਉਣ ਮੌਕੇ ਚੋਣ ਜ਼ਾਬਤੇ ਦੀ ਪਾਲਣਾ ਵੀ ਸਖ਼ਤੀ ਨਾਲ ਯਕੀਨੀ ਬਣਾਈ ਜਾਵੇ ਅਤੇ ਕਿਸੇ ਕਿਸਮ ਦੀ ਅਣਗਹਿਲੀ, ਅਨੁਸ਼ਾਸਨਹੀਣਤਾ ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕ੍ਰਿਆ ਵਿੱਚ ਇਕ ਮਾਮੂਲੀ ਗ਼ਲਤੀ ਵੀ ਭਾਰੀ ਪੈ ਸਕਦੀ ਹੈ, ਇਸ ਲਈ ਸਮੁੱਚੀ ਚੋਣ ਪ੍ਰੀਕ੍ਰਿਆ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਇਆ ਜਾਵੇ ।
ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕਿਹਾ ਕਿ ਗ੍ਰਾਮ ਪੰਚਾਇਤ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਭੈਅ ਰਹਿਤ ਕਰਵਾਉਣ ਲਈ ਜ਼ਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਬੂਥਾਂ ’ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਉਪਰੰਤ ਹੀ ਪੋਲਿੰਗ ਪਾਰਟੀਆਂ ਨੂੰ ਚੋਣਾਂ ਸਬੰਧੀ ਸਮਾਨ ਲੈ ਕੇ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਜਾ ਰਿਹਾ ਹੈ। ਉਹਨਾਂ ਪੋਲਿੰਗ ਪਾਰਟੀ ਸਟਾਫ ਨੂੰ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਤੇ ਕਿਸੇ ਵੀ ਅਧਿਕਾਰੀ ਦੁਆਰਾ ਅਣਗਹਿਲੀ ਨਾ ਵਰਤੀ ਜਾਵੇ।
ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਰ ਆਪਣੇ ਸੰਵਿਧਾਨਿਕ ਹੱਕ ਦਾ ਇਸਤੇਮਾਲ ਕਿਸੇ ਵੀ ਡਰ, ਦਬਾਅ, ਲਾਲਚ ਤੋਂ ਮੁਕਤ ਹੋਕੇ ਕਰਨ ਅਤੇ ਪ੍ਰਸ਼ਾਸਨ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ,ਐੱਸ.ਡੀ.ਐੱਮ.ਮਾਲੇਰਕੋਟਲਾ/ਅਹਿਮਦਗੜ੍ਹ ਹਰਬੰਸ ਸਿੰਘ, ਐੱਸ.ਡੀ.ਐੱਮ.ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫਸਰ ਸ੍ਰੀਮਤੀ ਮਨਦੀਪ ਕੌਰ, ਡੀ.ਡੀ.ਪੀ.ਓ ਰਿੰਪੀ ਗਰਗ,ਤਹਿਸੀਲਦਾਰ ਮਾਲੇਰਕੋਟਲਾ ਸ਼ੀਸਪਾਲ ਸਿੰਗਲਾ, ਨਾਇਬ ਤਹਿਸੀਲਦਾਰ ਅਹਿਮਦਗੜ੍ਹ ਪਰਵੀਨ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਬੀ.ਐੱਸ.ਸੀ. ਨਰਸਿੰਗ ਨਤੀਜਾ ਸ਼ਾਨਦਾਰ ਰਿਹਾ ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ 3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ 'ਸਾਈਬਰ ਹੈਲਪਲਾਈਨ 1930' ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ