Welcome to Canadian Punjabi Post
Follow us on

16

October 2024
ਬ੍ਰੈਕਿੰਗ ਖ਼ਬਰਾਂ :
ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ
 
ਪੰਜਾਬ

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

October 14, 2024 12:21 PM

-ਲੋਕਾਂ ਨੂੰ ਆਪਣੀ ਵੋਟ ਦੇ ਅਧਿਕਾਰੀ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਨ ਦੀ ਅਪੀਲ
-ਉਮੀਦਵਾਰਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 14 ਅਕਤੂਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ `ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਸੂਬੇ ਭਰ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ।
ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਬਿਨ੍ਹਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਵੋਟਾਂ ਦੌਰਾਨ ਪਿੰਡਾਂ ਵਿੱਚ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਪਿੰਡਾਂ ਵਿੱਚ ਯੋਗ ਨੁਮਾਇੰਦੇ ਚੁਣਨ ਅਤੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਨੇ ਚੋਣਾਂ ਵਿੱਚ ਭਾਗ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਸ ਪ੍ਰਗਟਾਉਂਦੇ ਹਾਂ ਕਿ ਜਿੱਤ ਉਪਰੰਤ ਉਹ ਆਪਣੇ-ਆਪਣੇ ਪਿੰਡਾਂ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣਗੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਹ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਬੀ.ਐੱਸ.ਸੀ. ਨਰਸਿੰਗ ਨਤੀਜਾ ਸ਼ਾਨਦਾਰ ਰਿਹਾ ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ 3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ 'ਸਾਈਬਰ ਹੈਲਪਲਾਈਨ 1930' ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ