Welcome to Canadian Punjabi Post
Follow us on

16

October 2024
ਬ੍ਰੈਕਿੰਗ ਖ਼ਬਰਾਂ :
ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ
 
ਪੰਜਾਬ

ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ

October 14, 2024 12:21 PM

ਲੁਧਿਆਣਾ, 14 ਅਕਤੂਬਰ (ਪੋਸਟ ਬਿਊਰੋ): ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਸੋਮਵਾਰ ਨੂੰ ਪਹਿਲੀ ਵਾਰ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਪਹੁੰਚਣ ਤੇ ਜਿ਼ਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਵਿਧਾਇਕ ਰਜਿੰਦਰਪਾਲ ਕੌਰ ਛੀਨਾ ਤੋਂ ਇਲਾਵਾ ਜਿ਼ਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਸਲਾਮੀ ਵੀ ਲਈ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਬਾਅਦ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੋਮਵਾਰ ਨੂੰ ਪੁਰਾਣੇ ਸ਼ਹਿਰ ਦੇ ਖੇਤਰਾਂ ਵਿੱਚ ਆਯੋਜਿਤ ਭਗਵਾਨ ਵਾਲਮੀਕਿ ਸ਼ਭਾ ਯਾਤਰਾ ਵਿੱਚ ਵੀ ਸਿ਼ਰਕਤ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਬੀ.ਐੱਸ.ਸੀ. ਨਰਸਿੰਗ ਨਤੀਜਾ ਸ਼ਾਨਦਾਰ ਰਿਹਾ ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ 3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ 'ਸਾਈਬਰ ਹੈਲਪਲਾਈਨ 1930' ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ